ਡਿਪਟੀ ਕਮਿਸ਼ਨਰ ਨੇ ਪਿੰਡ ਮਹਿਲਾਂਵਾਲੀ ਅਤੇ ਬਜਵਾੜਾ ਬਾਈਪਾਸ 'ਤੇ ਬਣੀਆਂ ਝੁੱਗੀਆਂ 'ਚ
ਪਹੁੰਚ ਕੇ ਵੰਡੇ ਗਰਮ ਕੱਪੜੇ ਤੇ ਜ਼ਰੂਰਤ ਦਾ ਸਾਮਾਨ
ਹੁਸ਼ਿਆਰਪੁਰ, 16 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ
ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ
ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਵਿਚ ਅੱਜ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ 'ਤੇ
ਝੁੱਗੀ-ਝੌਪੜੀ ਵਿਚ ਰਹਿਣ ਵਾਲੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਮਦਦ ਪਹੁੰਚਾਈ। ਅੱਜ ਡਿਪਟੀ
ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਮੂਹ ਮੈਂਬਰਾਂ ਦੇ ਨਾਲ ਪਿੰਡ ਮਹਿਲਾਂਵਾਲੀ
ਦੇ ਨਜ਼ਦੀਕ ਅਤੇ ਚੰਡੀਗੜ੍ਹ ਬਾਈਪਾਸ 'ਤੇ ਬਣੀਆਂ ਝੁੱਗੀਆਂ ਵਿਚ ਪਹੁੰਚ ਕੇ ਉਨ੍ਹਾਂ ਨੂੰ
ਸਹਾਇਤਾ ਪ੍ਰਦਾਨ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ
ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈੈੱਡ ਕਰਾਸ ਸੋਸਾਇਟੀ ਰਾਹੀਂ ਝੁੱਗੀਆਂ ਵਿਚ ਰਹਿਣ
ਵਾਲਿਆਂ ਨੂੰ ਕੰਬਲ, ਗਰਮ ਜੁਰਾਬਾਂ, ਟੋਪੀਆਂ, ਬੱਚਿਆਂ ਨੂੰ ਸਕੂਲ ਬੈਗ, ਕਾਪੀਆਂ,
ਪੈਂਸਿਲਾਂ, ਲੰਚ ਬਾਕਸ, ਖਿਚੜੀ, ਗਰਮ ਟੀ ਸ਼ਰਟਾਂ, ਪੈਂਟਾਂ, ਸਵੈਟਰ, ਫਰਾਕਾਂ, ਗਰਮ ਪਾਣੀ
ਵਾਲੀਆਂ ਬੋਤਲਾਂ ਆਦਿ ਵੰਡੀਆਂ। ਉਨ੍ਹਾਂ ਦੱਸਿਆ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ
ਸੱਜਣਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਤਰ੍ਹਾਂ ਦੇ ਸਮਾਜਿਕ
ਕਾਰਜ ਲਗਾਤਾਰ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਕਾਰਨ ਅਕਸਰ ਲੋੜਵੰਦ
ਲੋਕਾਂ ਤੱਕ ਮਦਦ ਨਹੀਂ ਪਹੁੰਚ ਪਾਉਂਦੀ ਸੀ, ਇਸ ਲਈ ਰੈੱਡ ਕਰਾਸ ਸੁਸਾਇਟੀ ਖ਼ੁਦ ਲੋਕਾਂ ਦੀ
ਪਹਿਚਾਣ ਕਰਕੇ ਉਨ੍ਹਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ।
ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਰਾਜੀਵ ਬਜਾਜ, ਰਾਕੇਸ਼ ਕਪਿਲਾ, ਕਮਰਜੀਤ ਕੌਰ
ਆਹਲੂਵਾਲੀਆ, ਕੁਮਕੁਮ ਸੂਦ, ਸੁਰਜੀਤ ਸਹੋਤਾ ਤੋਂ ਇਲਾਵਾ ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ,
ਗੁਰਪ੍ਰੀਤ ਕੌਰ, ਕੁਲਜੀਤ ਕੌਰ, ਨੀਰਜ ਅਤੇੇ ਰਾਕੇਸ਼ ਵੀ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...