Friday, 26 January 2024

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਵਿਖੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ’ਤੇ ਏ ਡੀ ਸੀ ਰਾਜੀਵ ਵਰਮਾ ਨੇ ਕੌਮੀ ਝੰਡਾ ਲਹਿਰਾਇਆ

 ਨਵਾਂਸ਼ਹਿਰ, 26 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਇਕੱਤਰ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ।
ਉਨ੍ਹਾਂ ਕਿਹਾ ਕਿ ਜਮਹੂਰੀਅਤ ਨੂੰ ਸਹੀ ਅਰਥਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਲਾਗੂ ਕੀਤਾ ਜਾ ਸਕਦਾ ਹੈ, ਜਿਸ ਲਈ ਸਾਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਕੰਮਾਂ ਪ੍ਰਤੀ ਸੰਜੀਦਾ ਪਹੁੰਚ ਰੱਖਣੀ ਚਾਹੀਦੀ ਹੈ।
ਇਸ ਮੌਕੇ ਏ ਐਸ ਆਈ ਕਮਲਰਾਜ ਦੀ ਅਗਵਾਈ ’ਚ ਆਈ ਪੁਲਿਸ ਟੁਕੜੀ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਦਕਿ ਗਰਿਪਸ ਸਕੂਲ ਮੱਲਪੁਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਦਾ ਗਾਇਨ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸਮੂਹ ਕਰਮਚਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਬੱਚਿਆਂ ਨੂੰ ਲੱਡੂ ਵੰਡ ਕੇ 75ਵੇਂ ਗਣਤੰਤਰ ਦਿਵਸ ਦੀਆਂ ਖੁਸ਼ੀਆਂ ਉਨ੍ਹਾਂ  ਨਾਲ ਸਾਂਝੀਆਂ ਕੀਤੀਆਂ ਗਈਆਂ।
ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਨਗਰ ਕੌਂਸਲ ਨਵਾਂਸ਼ਹਿਰ ਦੇ ਦਫਤਰ ਵਿਖੇ ਕੌਂਮੀ ਝੰਡਾ ਲਹਿਰਾਇਆ| ਇਸ ਮੌਕੇ ਤੇ ਉਨ੍ਹਾਂ ਨਾਲ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਮਾਰਕਿਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ ਅਤੇ ਨਗਰ ਕੌਂਸਲ ਦਫਤਰ ਦਾ ਸਟਾਫ ਵੀ ਸੀ। ਉਨ੍ਹਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ|

ਫ਼ੋਟੋ ਕੈਪਸ਼ਨ:
ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨਵਾਂਸ਼ਹਿਰ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦੇ ਹੋਏ।
ਦੂਸਰੀ ਤਸਵੀਰ ’ਚ ਸਕੂਲੀ ਬੱਚਿਆਂ ਨਾਲ ਗਣਤੰਤਰ ਦਿਵਸ ਦੀਆਂ ਖੁਸ਼ੀਆਂ ਮਿਠਾਈ ਵੰਡ ਕੇ ਸਾਂਝੀਆਂ ਕਰਦੇ ਹੋਏ।
ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨਗਰ ਕੌਂਸਲ ਦਫਤਰ ਨਵਾਂਸ਼ਹਿਰ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦੇ ਹੋਏ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME