Friday, 26 January 2024

ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ’ਤੇ ਡੀ ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ

 ਨਵਾਂਸ਼ਹਿਰ, 26 ਜਨਵਰੀ :- ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਅੱਜ 75ਵੇਂ ਗਣਤੰਤਰ ਦਿਵਸ ਮੌਕੇ ਡੀ ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਏ ਐਸ ਆਈ ਕਮਲਰਾਜ ਦੀ ਅਗਵਾਈ ਵਾਲੀ ਪੁਲਿਸ ਟੁਕੜੀ ਪਾਸੋਂ ਸਲਾਮੀ ਵੀ ਲਈ।
  ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਰਾਸ਼ਟਰ ਗਾਇਨ ਗਾਇਆ ਗਿਆ। ਡਿਪਟੀ ਕਮਿਸ਼ਨਰ ਨੇ ਝੰਡਾ ਲਹਿਰਾਉਣ ਉਪਰੰਤ ਬੱਚਿਆਂ ਨੂੰ ਮਿਠਾਈ ਵੰਡ ਕੇ ਉਨ੍ਹਾਂ ਨਾਲ ਗਣਤੰਤਰ ਦਿਹਾੜੇ ਦੇ ਜਸ਼ਨ ਮਨਾਏ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਹਾੜੇ ਵਾਲੇ ਦਿਨ ਦੇਸ਼ ਦਾ ਸੰਵਿਧਾਨ ਲਾਗੂ ਹੋਣ ਦੀ ਮਹੱਤਤਾ ਦੱਸਦਿਆਂ, ਦੇਸ਼ ਦੇ ਜਮਹੂਰੀ ਢਾਂਚੇ ਬਾਰੇ ਜਾਣਕਾਰੀ ਦਿੱਤੀ। 

ਫ਼ੋਟੋ ਕੈਪਸ਼ਨ:
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਡੀ ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ।
ਦੂਸਰੀ ਤਸਵੀਰ ’ਚ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ ਬੱਚਿਆਂ ਨਾਲ ਗਣਤੰਤਰ ਦਿਵਸ ਦੀਆਂ ਖੁਸ਼ੀਆਂ ਮਿਠਾਈ ਵੰਡ ਕੇ ਮਨਾਉਂਦੇ ਹੋਏ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME