ਹੁਸ਼ਿਆਰਪੁਰ, 23 ਜਨਵਰੀ: ਸੀ-ਪਾਈਟ ਕੈਂਪ ਕਪੂਰਥਲਾ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਤਰਨਤਾਰਨ ਦੇ ਨੌਜਵਾਨ, ਜੋ ਆਰਮੀ ਅਗਨੀਵੀਰ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੋ ਨੌਜਵਾਨ ਆਰਮੀ ਅਗਨੀਵੀਰ ਵਿਚ ਭਰਤੀ ਹੋਣਾ ਚਾਹੁੰਦੇ ਹਨ ਦੀ ਆਨਲਾਈਨ ਰਜਿਸਟ੍ਰੇਸ਼ਨ 8 ਫਰਵਰੀ 2024 ਤੱਕ ਹੋਵੇਗੀ ਅਤੇ ਅਰਧ ਸੈਨਿਕ ਬਲਾਂ (ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀ.ਆਈ.ਐਸ.ਐਫ, ਐਸ.ਐਸ.ਬੀ, ਏ.ਆਰ ਅਤੇ ਐਸ.ਐਸ.ਸੀ) 75768 ਅਸਾਮੀਆਂ ਦੇ ਲਿਖਤੀ ਪੇਪਰ ਦੀ ਤਿਆਰੀ ਵੀ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਚੱਲ ਰਹੀ ਹੈ, ਇਨ੍ਹਾਂ ਪੋਸਟਾਂ ਦੀ ਤਿਆਰੀ ਦੀਆਂ ਕਲਾਸਾਂ ਮੁਫ਼ਤ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਸ਼ੁਰੂ ਕਰ ਦਿੱਤੀਆਂ ਹਨ। ਚਾਹਵਾਨ ਨੌਜਵਾਨ ਕੈਂਪ ਵਿਚ ਆ ਕੇ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਸਕਦੇ ਹਨ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਕੈਂਪਾ ਦਾ ਲਾਭ ਲੈ ਸਕਦੇ ਹਨ। ਚਾਹਵਾਨ ਨੌਜਵਾਨ ਲਿਖਤੀ ਟੈਸਟ ਦੀ ਸਿਖਲਾਈ ਲਈ ਜ਼ਰੂਰੀ ਦਸਤਾਵੇਜ਼ ਦੀਆਂ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫ਼ਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527 ਅਤੇ 99143-69376 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...