ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਕਰਵਾਏ ਜਾ ਰਹੇ ਹਨ ਵੱਖ-ਵੱਖ
ਤੀਰਥ ਸਥਾਨਾਂ ਦੇ ਦਰਸ਼ਨ
ਮੁਕੇਰੀਆਂ/ਹੁਸ਼ਿਆਰਪੁਰ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ
ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਇੰਚਾਰਜ ਪ੍ਰੋ:
ਜੀ.ਐਸ ਮੁਲਤਾਨੀ ਵਲੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾਣ
ਵਾਲੀ ਬੱਸ ਨੂੰ ਮੁਕੇਰੀਆਂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ
ਹੋਰ ਪਤਵੰਤੇ ਵੀ ਮੌਜੂਦ ਸਨ। ਵਿਧਾਨ ਸਭਾ ਦੇ ਹਲਕਾ ਇੰਜਾਰਜ ਨੇ ਕਿਹਾ ਕਿ ਧਾਰਮਿਕ ਯਾਤਰਾਂ
ਨੂੰ ਲੈ ਕੇ ਮੁਕੇਰੀਆਂ ਦੇ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ
ਭਗਵੰਤ ਸਿੰਘ ਮਾਨ ਨੇ ਸੂਬੇ ਦੀ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ
ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਤੀਰਥ ਯਾਤਰਾ ਕਰਵਾਉਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ
ਪੂਰਾ ਕੀਤਾ ਅਤੇ ਪੂਰੇ ਸੂਬੇ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ।
ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੀ ਸ਼ਰਧਾਲੂਆਂ ਦੀ
ਬੱਸ ਨੂੰ ਰਵਾਨਾ ਕਰਨ ਮੌਕੇ ਜੀ.ਐਸ ਮੁਲਤਾਨੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਵਾਲੀ
ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫਰ
ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ 'ਤੇ ਜਾਣ ਵਾਲੇ
ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿੱਚ ਉਨ੍ਹਾਂ ਦੇ ਆਣ-ਜਾਣ, ਠਹਿਰਨ ਅਤੇ
ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾ
ਲਈ ਰੋਜ਼ਾਨਾ ਬੱਸਾਂ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ
ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਲੋਕਾਂ ਲਈ
ਮੁੱਖ ਮੰਤਰੀ ਤੀਰਥ ਯਾਤਰਾ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਦਾ ਇਹ
ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...