Sunday, 28 January 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ 'ਪਟਿਆਲਾ ਸ਼ਹਿਰ ਦਾ ਮਾਣ' ਸਨਮਾਨ ਨਾਲ ਸਨਮਾਨਤ

ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਬਾਬਾ ਦੀਪ ਸਿੰਘ ਸ਼ਹੀਦ ਦੇ ਜਨਮ ‌ਦਿਹਾੜੇ ਮੌਕੇ ਸਮਾਗਮ

ਪਟਿਆਲਾ, 28 ਜਨਵਰੀ:      ਇੱਥੇ ਸਰਹਿੰਦ ਰੋਡ ਉਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਮਹਾਨ ਕੀਰਤਨ ਦਰਬਾਰ ਤੇ ਜਪ-ਤਪ ਚੌਪਹਿਰਾ ਸਮਾਗਮ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ 'ਪਟਿਆਲਾ ਸ਼ਹਿਰ ਦਾ ਮਾਣ' ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਇੰਦਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।   ਹਰਮਿੰਦਰ ਸਿੰਘ ਵਿੰਟੀ ਸੱਭਰਵਾਲ ਨੇ ਦੱਸਿਆ ਕਿ ਇਸ ਵਾਰੇ ਕਈ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਸੀ ਪਰੰਤੂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਟਿਆਲਾ ਵਿਖੇ ਸਮਰਪਿਤ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਪਟਿਆਲਾ ਸ਼ਹਿਰ ਦਾ ਮਾਣ ਨਾਲ ਸਨਮਾਨਤ ਕੀਤਾ ਗਿਆ ਹੈ।

                   ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਸੰਗਤ ਤੇ ਯਾਦਗਾਰੀ ਅਸਥਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਆਪਣੀ ਡਿਪਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹਨ।

                   ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ ਵਾਲੇ, ਗਿਆਨੀ ਪ੍ਰਣਾਮ ਸਿੰਘ ਹੈਡਗ੍ਰੰਥੀ ਗੁਰਦੁਆਰਾ ਦੁਖ ਨਿਵਾਰਨ ਸਾਹਿਬ, ਭਾਈ ਹਰਵਿੰਦਰ ਸਿੰਘ ਬੀਬੀ ਕੌਲਾਂ ਭਲਾਈ ਕੇਂਦਰ, ਭਾਈ ਗੁਰਦੇਵ ਸਿੰਘ ਕੁਹਾੜਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਆਸ਼ਟ੍ਰੇਲੀਆ, ਬੀਬੀ ਦਿਲਪ੍ਰੀਤ ਕੌਰ ਪਟਿਆਲਾ ਵਾਲੇ ਤੇ ਕਰੀਤਨ ਇਸਤਰੀ ਸੰਤਿਸੰਗ ਸਭਾ ਨੇ ਗੁਰਬਾਣੀ ਕਥਾ ਤੇ ਕੀਤਰਨ ਸਰਵਣ ਕਰਵਾਇਆ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME