Thursday, 25 January 2024

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਘਰਾਂ ਵਿਚ ਜਾ ਕੇ ਕੀਤਾ ਗਿਆ ਸਨਮਾਨਿਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਘਰਾਂ ਵਿਚ ਜਾ ਕੇ ਕੀਤਾ ਗਿਆ ਸਨਮਾਨਿਤ
ਹੁਸ਼ਿਆਰਪੁਰ, 25 ਜਨਵਰੀ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹੇ ਦੇ ਸਮੂਹ ਬੀ. ਡੀ. ਪੀ. ਓਜ਼ ਵੱਲੋਂ ਆਪਣੇ ਬਲਾਕਾਂ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਇਨ੍ਹਾਂ ਆਜ਼ਾਦੀ ਘੁਲਾਟੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਲਈ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਅਹਿਮ ਭੂਮਿਕਾ ਅਦਾ ਕਰਦਿਆਂ ਜ਼ਿਲ੍ਹੇ ਦਾ ਦੁਨੀਆ ਭਰ ਵਿਚ ਨਾਂਅ ਰੋਸ਼ਨ ਕੀਤਾ ਹੈ। ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME