-ਗਣਤੰਤਰ ਦਿਵਸ ਮੌਕੇ ਚੇਅਰਮੈਨ ਔਲਖ ਨੇ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਲਹਿਰਾਇਆ ਤਿਰੰਗਾ
ਹੁਸ਼ਿਆਰਪੁਰ, 26 ਜਨਵਰੀ : ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ
ਮੌਕੇ ਚੇਅਰਮੈਨ
ਹਰਮੀਤ ਸਿੰਘ ਔਲਖ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਦੇਸ਼ ਦੇ ਆਜ਼ਾਦੀ
ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ
ਕਰਦਿਆਂ 75ਵੇਂ ਗਣਤੰਤਰ ਦਿਵਸ ਦੀ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ
ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ
ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ
ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ
ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ
ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ `ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ
ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਸੁਧਾਰ ਟਰੱਸਟ
ਹੁਸ਼ਿਆਰਪੁਰ ਵੱਲੋਂ ਇਲਾਕੇ ਵਿਚ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ
ਟਰੱਸਟ ਨੂੰ ਵੱਧ ਤੋਂ ਵੱਧ ਮਜ਼ਬੂਤ ਕਰਨ ਲਈ ਜੰਗੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ
ਨਗਰ ਸੁਧਾਰ ਟਰਸਟ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...