Tuesday, 23 January 2024

ਮਾਲ ਵਿਭਾਗ ਦੇ ਮੁਤਾਬਿਕ ਜ਼ਿਲ੍ਹੇ ਹੁਸ਼ਿਆਰਪੁਰ ਦੀ ਹੱਦ ਅੰਦਰ ਨਹੀਂ ਆਉਂਦੀ ਉਕਤ ਸਾਈਟ

ਐਸ.ਡੀ.ਓ ਗੜ੍ਹਸ਼ੰਕਰ ਨੇ ਮਾਈਨਿੰਗ ਸਾਈਟ ਦਾ ਕੀਤਾ ਨਿਰੀਖਣ
ਹੁਸ਼ਿਆਰਪੁਰ/ਗੜ੍ਹਸ਼ੰਕਰ, 23 ਜਨਵਰੀ: ਐਸ.ਡੀ.ਓ ਮਾਈਨਿੰਗ ਗੜ੍ਹਸ਼ੰਕਰ ਪਵਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਗੜ੍ਹਸ਼ੰਕਰ ਦੇ ਪਿੰਡ ਕਾਲੇਵਾਲ ਬੀਤ ਦੀਆਂ ਪਹਾੜੀਆਂ ਤੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸ਼ਿਕਾਇਤ ਪ੍ਰਾਪਤ ਹੋਈ ਸੀ। ਇਸ ਸਬੰਧੀ ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਵਲੋਂ ਉਕਤ ਸਥਾਨ 'ਤੇ ਜਾ ਕੇ ਬਣਦੀ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ।  ਐਸ.ਡੀ.ਓ ਨੇ ਦੱਸਿਆ ਕਿ ਐਸ.ਡੀ.ਐਮ ਦੇ ਨਿਰਦੇਸ਼ਾਂ 'ਤੇ ਮਾਈਨਿੰਗ ਵਿਭਾਗ ਅਤੇ ਮਾਲ ਵਿਭਾਗ ਦੀ ਟੀਮ ਵਲੋਂ ਸਬੰਧਤ ਮਾਈਨਿੰਗ ਵਾਲੀ ਸਾਈਟ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਈਨਿੰਗ ਵਾਲੀ ਸਾਈਟ ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਦੇ ਅੰਦਰ ਨਹੀਂ ਆਉਂਦੀ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME