Monday, 29 January 2024

ਸੈਨਿਕ ਇੰਸਟੀਚਿਊਟ ਵਿਖੇ ਸ਼ਾਰਟ ਟਰਮ ਕੰਪਿਊਟਰ ਕੋਰਸਾਂ ਲਈ ਦਾਖਲਾ ਸ਼ੁਰੂ : ਕਮਾਂਡਰ ਬਲਜਿੰਦਰ ਵਿਰਕ

ਹੁਸ਼ਿਆਰਪੁਰ, 29 ਜਨਵਰੀ:ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ
ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ ਵਿਚ ਰੈਗੂਲਰ
ਡਿਪਲੋਮਾ/ਡਿਗਰੀ ਤੋਂ ਇਲਾਵਾ ਸ਼ਾਰਟ ਟਰਮ
ਕੰਪਿਊਟਰ ਕੋਰਸ ਵੀ ਕਰਵਾਏ ਜਾਂਦੇ ਹਨ। ਇੰਸਟੀਚਿਊਟ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ
ਸੇਵਾਵਾਂ ਭਲਾਈ ਅਫਸਰ ਕਮਾਂਡਰ (ਸੇਵਾਮੁਕਤ) ਬਲਜਿੰਦਰ ਵਿਰਕ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ
ਲਈ ਘੱਟ ਤੋਂ ਘੱਟ ਯੋਗਤਾ 10ਵੀਂ/12ਵੀਂ ਪਾਸ ਹੋਣੀ ਚਾਹੀਦੀ ਹੈ। ਸ਼ਾਰਟ ਟਰਮ ਕੰਪਿਊਟਰ
ਕੋਰਸਾਂ ਦਾ ਸਮਾਂ 3 ਮਹੀਨੇ ਦਾ ਹੋਵੇਗਾ। ਇਸ ਵਿਚ 75 ਫੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ
ਇਨ੍ਹਾਂ ਤੋਂ ਇਲਾਵਾ 25 ਫੀਸਦੀ ਬਾਕੀ ਰਿਜ਼ਰਵ ਕੈਟੇਗਰੀ (ਐਸ.ਸੀ/ਐਸ.ਟੀ/ਓ.ਬੀ.ਸੀ) ਅਤੇ ਹੋਰ
ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖਲਾ ਲੈ ਸਕਦੇ ਹਨ।
ਇੰਸਟੀਚਿਊਟ ਦੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਸੈਣੀ ਨੇ ਨਵੇਂ ਕੋਰਸ ਚਲਾਉਣ ਦਾ ਕਾਰਨ
ਦੱਸਦਿਆਂ ਕਿਹਾ ਕਿ ਅਕਸਰ ਇਹ ਦੇਖਣ ਵਿਚ ਆਇਆ ਹੈ ਕਿ ਬਹੁਤ ਸਾਰੇ ਵਿਦਿਆਰਥੀ ਡਿਗਰੀਆਂ ਵੀ ਕਰ
ਚੁੱਕੇ ਹੁੰਦੇ ਹਨ ਜਾਂ ਕਰ ਰਹੇ ਹੁੰਦੇ ਹਨ, ਪਰ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੇ ਕੰਮਾਂ ਵਿਚ
ਮਾਹਿਰ ਨਹੀਂ ਹੁੰਦੇ, ਜਿਵੇਂ ਕਿ ਕੋਈ ਵੀ ਰਿਪੋਰਟ ਤਿਆਰ ਕਰਨਾ, ਕੋਈ ਬੇਨਤੀ ਪੱਤਰ ਲਿਖਣਾ
ਜਾਂ ਪ੍ਰਿੰਟ ਕਰਨਾ, ਸਰਕਾਰੀ ਪੋਰਟਲ 'ਤੇ ਆਪਣਾ ਵੇਰਵਾ ਦਾਖਿਲ ਕਰਨਾ, ਜਿਵੇਂ ਆਧਾਰ ਕਾਰਡ,
ਪੈਨ ਕਾਰਡ ਜਾਂ ਰਿਟਰਨ ਭਰਨ ਲਈ ਯੋਗ ਹੋਣਾ। ਇਨ੍ਹਾਂ ਸਾਰੇ ਕੰਮਾਂ ਵਿੱਚ
ਅਕੈਡਮਿਕ/ਪ੍ਰੋਫੈਸ਼ਨਲ ਡਿਗਰੀਆਂ ਕਰਨ ਦੇ ਬਾਵਜੂਦ ਵੀ ਜ਼ਿਆਦਾਤਰ ਕਰਕੇ ਵਿਦਿਆਰਥੀ ਸਹੀ ਸਾਬਿਤ
ਨਹੀਂ ਹੁੰਦੇ, ਜਦ ਕਿ ਇਹ ਕੰਮ ਰੋਜ਼ਾਨਾ ਜਿੰਦਗੀ ਦਾ ਨਿਰਬਾਹ ਕਰਨ ਲਈ ਜ਼ਰੂਰੀ ਹੈ। ਇਨ੍ਹਾਂ
ਕਮੀਆਂ ਨੂੰ ਦੇਖਦੇ ਹੋਏ ਇਹ ਕੋਰਸ ਖਾਸ ਤੋਰ 'ਤੇ ਡਿਜ਼ਾਇਨ ਕੀਤੇ ਗਏ ਹਨ, ਜਿਨ੍ਹਾਂ ਵਿਚ
ਵਿਦਿਆਰਥੀਆਂ ਨੂੰ ਐਮ.ਐਸ ਵਰਡ, ਐਮ.ਐਸ ਐਕਸਲ, ਐਮ.ਐਸ ਪਾਵਰ ਪੁਆਇੰਟ ਪ੍ਰੋਗਰਾਮਿੰਗ ਇੰਨ
ਜਾਵਾ, ਪ੍ਰੋਗਰਾਮਿੰਗ ਇੰਨ ਸੀ.ਪਲੱਸ ਪਲੱਸ, ਐਚ.ਟੀ.ਐਮ.ਐਲ, ਸਕੈਨਿੰਗ, ਈ-ਮੇਲਿੰਗ ਤੋਂ
ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ। ਇਥੇ ਵਿਦਿਆਰਥੀਆਂ ਲਈ ਲਿਖਤੀ
ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ 'ਤੇ ਖਾਸ ਧਿਆਨ ਦਿੱਤਾ ਜਾਂਦਾ ਹੈ। ਕੋਰਸ ਖਤਮ
ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਆਈ.ਐਸ.ਓ ਤੋਂ ਪ੍ਰਮਾਣਿਤ ਸਰਟੀਫਿਕੇਟ ਵੀ ਦਿੱਤਾ ਜਾਵੇਗਾ,
ਤਾਂ ਜੋ ਉਹ ਕਿਸੀ ਵੀ ਸਰਕਾਰੀ ਨੋਕਰੀ ਦੀ ਮੁੱਢਲੀ ਲੋੜ (120 ਘੰਟੇ ਦੀ ਪੜ੍ਹਾਈ) ਨੂੰ ਪੂਰਾ
ਕਰਕੇ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਕੇ ਆਪਣੀ ਜ਼ਿੰਦਗੀ ਦਾ ਨਿਰਬਾਹ ਚੰਗੇ ਢੰਗ ਨਾਲ ਕਰ ਸਕਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਵਿਚ ਦਾਖਲੇ ਸਬੰਧੀ ਜਾਣਕਾਰੀ ਦਫਤਰ ਵਿੱਚੋਂ ਕਿਸੇ ਵੀ
ਕੰਮ ਵਾਲੇ ਦਿਨ ਲਈ ਜਾ ਸਕਦੀ ਹੈ । ਵਧੇਰੇ ਜਾਣਕਾਰੀ ਲਈ ਫੋਨ ਨੰਬਰ 98157-05178,
94786-18790, 01882-246812 'ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME