ਹੁਸ਼ਿਆਰਪੁਰ ,12 ਫਰਵਰੀ :- ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਅੱਜ ਪਿੰਡ ਢੱਡੇ ਫਤਿਹ ਸਿੰਘ ਵਿਖੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਜ਼ਿਲ੍ਹਾ ਟੀਮ ਵੱਲੋਂ ਮੀਟਿੰਗ ਕੀਤੀ ਗਈ| ਮੀਟਿੰਗ ਦੌਰਾਨ ਜਿਲਾ ਸੀਨੀਅਰ ਮੀਤ ਪ੍ਰਧਾਨ ਗਗਨਜੀਤ ਸਿੰਘ ਪਥਰਾਲੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ| ਉਹਨਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ ਅਤੇ ਕਾਫੀ ਸਮਾਂ ਬੀਤਣ ਦੇ ਬਾਵਜੂਦ ਵੀ ਕਿਸਾਨਾਂ ਦੀਆਂ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਮੋਦੀ ਸਰਕਾਰ ਨੂੰ ਦਿੱਲੀ ਅੰਦੋਲਨ ਵਿਖੇ ਕੀਤੇ ਵਾਅਦਿਆਂ ਮੁਤਾਬਕ ਕਿਸਾਨਾਂ ਤੇ ਕੀਤੇ ਪਰਚਿਆਂ ਨੂੰ ਰੱਦ ਕਰਨਾ ,ਐਮਐਸਪੀ ਦੀ ਗਰੰਟੀ ਦੇਣ, ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਾ ਮੁਆਫੀ , ਬਿਜਲੀ ਸੋਧ ਬਿਲ, ਆਦਿ ਕੀਤੇ ਵਾਅਦਿਆਂ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਚਾਹੀਦਾ ਹੈ| ਇਸ ਸਮੇਂ ਪੰਜਾਬ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਖੰਗੂੜਾ ਨੇ ਭਾਰਤ ਬੰਦ ਦੇ ਸੱਦੇ ਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ 16 ਤਰੀਕ ਦੇ ਭਾਰਤ ਬੰਦ ਦੌਰਾਨ ਮੋਦੀ ਸਰਕਾਰ ਨੂੰ ਜਗਾਇਆ ਜਾ ਸਕੇ| ਮੀਟਿੰਗ ਦੌਰਾਨ ਮਨਦੀਪ ਸਿੰਘ ਕਾਨਗੋ , ਅਜੀਤਪਾਲ ਸਿੰਘ ਹੁੰਦਲ, ਕਮਲਜੀਤ ਸਿੰਘ ਲਾਲੀ, ਬਲਦੇਵ ਸਿੰਘ ਜੋਸਨ, ਮਨਦੀਪ ਸਿੰਘ ਧਾਮੀ, ਲਖਬੀਰ ਸਿੰਘ ਬਾਅਦ, ਰਮਨਦੀਪ ਸਿੰਘ, ਪਰਮਿੰਦਰ ਸਿੰਘ, ਅਮਰਜੀਤ ਸਿੰਘ, ਮਨਦੀਪ ਸਿੰਘ ਖੰਗੂੜਾ, ਪਰਮਿੰਦਰ ਸਿੰਘ, ਦਲਜੀਤ ਸਿੰਘ, ਅਮਰਜੀਤ ਸਿੰਘ ਬੱਬੀ, ਗੁਰਵਿੰਦਰ ਸਿੰਘ,ਅਰਵਿੰਦਰ ਸਿੰਘ ਵਾਹਦ, ਹਰਮੇਲ ਸਿੰਘ, ਗੁਰਵਿੰਦਰ ਸਿੰਘ ਲੰਬੜਦਾਰ, ਹਰਜਿੰਦਰ ਸਿੰਘ, ਭਾਗੋਵਾਲ ਇੰਦਰਜੀਤ ਸਿੰਘ, ਭਗਵੰਤ ਸਿੰਘ, ਗੁਰਮੇਲ ਸਿੰਘ, ਭਗਤ ਸਿੰਘ ਆਦਿ ਕਿਸਾਨ ਯੂਨੀਅਨ ਦੇ ਮੈਂਬਰ ਸ਼ਾਮਿਲ ਰਹੇ|
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...