ਨਵਾਂਸ਼ਹਿਰ, 13 ਫਰਵਰੀ- ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ
ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ
ਅਨੁਸਾਰ 19 ਫਰਵਰੀ, 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ
ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ
ਵਿਨੀਤ ਕੁਮਾਰ ਨੇ ਦਿੰਦਿਆ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ
ਕਾਰੋਬਾਰ ਹੀ ਲਾਹੇਵੰਦ ਹੋਣਗੇ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ
ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ
ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ
ਹਨ। ਉਹਨਾਂ ਨੇ ਸਮੂਹ ਦੁੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਹੈ ਕਿ
ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ
ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਣ। ਉਨ੍ਹਾਂ ਦੱਸਿਆ
ਕਿ ਲੋੜੀਂਦੇ ਕਾਗਜਾਤ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ,ਅਨਸੂਚਿਤ ਜਾਤੀ
ਸਰਟੀਫਿਕੇਟ, ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ 16 ਫਰਵਰੀ, 2024 ਤੱਕ ਆਪਣੇ ਫਾਰਮ ਭਰਵਾਉਣ
ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਵੈਟਨਰੀ ਪੋਲੀਕਲੀਨਿਕ,ਬੰਗਾ ਰੋਡ ਮਹਾਲੋਂ ਵਿਖੇ
ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ
01823225050 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...