ਨਵਾਂਸ਼ਹਿਰ, 22 ਫਰਵਰੀ - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ
ਚੋਣ ਅਫ਼ਸਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ
ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਦੋਆਬਾ ਕਾਲਜ ਛੋਕਰਾ ਦਾ
ਦੌਰਾ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਡੀ.ਐਮ. ਡਾ. ਅਕਸ਼ਿਤਾ ਗੁਪਤਾ ਐਸ.ਡੀ.ਐਮ.
ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ, ਐਸ.ਡੀ.ਐਮ.
ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਪੁਲਿਸ
ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ
ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਦੀ ਸੁਰੱਖਿਆ ਪ੍ਰਬੰਧਾਂ ‘ਤੇ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਤਿਆਰੀਆਂ ਚੱਲ
ਰਹੀਆਂ ਹਨ ਤਾਂ ਜੋ ਚੋਣਾਂ ਦੇ ਐਲਾਨ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰਬੰਧ ਕਰ ਲਏ ਜਾਣ।
ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ-2024 ਦੌਰਾਨ ਬਣਾਏ ਜਾਣ ਵਾਲੇ ਸੰਭਾਵੀ
ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਵੱਖ-ਵੱਖ ਥਾਂਵਾਂ ਦਾ ਨਿਰੀਖਣ ਕੀਤਾ ਗਿਆ ਹੈ,
ਜੋ ਵੀ ਸਥਾਨ ਸੁਰੱਖਿਆ ਦੇ ਮੱਦੇਨਜ਼ਰ ਉੱਚਿਤ ਹੋਵੇਗੀ, ਉਸੇ ਸਥਾਨ ਨੂੰ ਸਟਾਂਰਗ ਰੂਮ ਤੇ
ਕਾਊਂਟਿੰਗ ਸੈਂਟਰ ਬਣਾਇਆ ਜਾਵੇਗਾ।
Thursday, 22 February 2024
ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਨੇ ਦੋਆਬਾ ਕਾਲਜ ਛੋਕਰਾ ਦਾ ਕੀਤਾ ਦੌਰਾ
By
EDITER
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...