Thursday, 8 February 2024

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ “Ambition Academy” ਦਾ ਕੀਤਾ ਲਾਇਸੰਸ ਰੱਦ

ਨਵਾਂਸ਼ਹਿਰ, 8 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ
ਵਰਮਾ ਨੇ ਦੱਸਿਆ ਹੈ ਕਿ ਪੰਜਾਬ
ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਸ਼ਨੀ
ਕੁਮਾਰ ਪੁੱਤਰ ਸ਼੍ਰੀ ਕੁੰਦਨ ਲਾਲ ਵਾਸੀ ਪਿੰਡ ਮਜਾਰੀ ਤਹਿਸੀਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ
ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 81/ਐਮ.ਏ./ਐਮ.ਸੀ.2 ਮਿਤੀ 03-07-2018 ਫਰਮ
"Ambition Academy" ਨੇੜੇ ਨਵੀਨ ਹਸਪਤਾਲ, ਫਗਵਾੜਾ ਰੋਡ, ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ
ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪ੍ਰਾਰਥੀ ਸ਼੍ਰੀ ਸ਼ਨੀ
ਕੁਮਾਰ ਨੇ ਲਿਖਤੀ ਦਰਖਾਸਤ ਦਿੱਤੀ ਹੈ ਕਿ ਘਰੇਲੂ ਕਾਰਨਾਂ ਕਰਕੇ ਉਸਦਾ ਲਾਇਸੰਸ ਨੰਬਰ
81/ਐਮ.ਏ./ਐਮ.ਸੀ.2 ਮਿਤੀ 03-07-2018 ਨੂੰ ਰੱਦ/ ਕੈਂਸਲ ਕਰ ਦਿੱਤਾ ਜਾਵੇ। ਜਿਸ ਸਬੰਧੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਉਕਤ
ਲਾਇਸੰਸ ਨੂੰ ਰੱਦ ਕੀਤਾ ਗਿਆ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME