ਰਵੇਲ ਸਿੰਘ ਰੰਧਾਵਾ ਨੇ ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਕਮਾਂਡਰ ਵਜੋਂ ਸੰਭਾਲਿਆ ਅਹੁਦਾ
ਹੁਸ਼ਿਆਰਪੁਰ, 1 ਫਰਵਰੀ :ਰਵੇਲ ਸਿੰਘ ਰੰਧਾਵਾ ਨੇ ਪੰਜਾਬ ਹੋਮ ਗਾਰਡਜ਼ ਜ਼ਿਲ੍ਹਾ
ਹੁਸ਼ਿਆਰਪੁਰ ਦੇ ਜ਼ਿਲ੍ਹਾ ਕਮਾਂਡਰ ਵਜੋਂ
ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਪੈਸ਼ਲ ਡਾਇਰੈਕਟਰ ਜਨਰਲ ਆਫ਼
ਪੁਲਿਸ-ਕਮ-ਕਮਾਂਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਸੰਜੀਵ
ਕਾਲੜਾ ਅਤੇ ਡਵੀਜ਼ਨਲ ਕਮਾਂਡੈਂਟ ਜਲੰਧਰ ਡਵੀਜ਼ਨ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ
ਡਿਊਟੀ ਨਿਭਾਅ ਰਹੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲੋੜੀਂਦੇ ਯਤਨ ਕੀਤੇ
ਜਾਣਗੇ, ਤਾਂ ਜੋ ਕਿਸੇ ਵੀ ਜਵਾਨ ਨੂੰ ਡਿਊਟੀ ਮੌਕੇ ਕੋਈ ਸਮੱਸਿਆ ਨਾ ਆਵੇ ਅਤੇ ਉਹ ਪੂਰੀ
ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਸਕਣ। ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ
ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇਗੀ। ਇਸ ਮੌਕੇ
ਬਟਾਲੀਅਨ ਕਮਾਂਡਰ ਗਗਨਪ੍ਰੀਤ ਸਿੰਘ ਢਿੱਲੋਂ, ਕੰਪਨੀ ਕਮਾਂਡਰ ਮਨਿੰਦਰ ਸਿੰਘ ਹੀਰਾ, ਕਮਾਂਡਰ
ਟ੍ਰੇਨਿੰਗ ਸੈਂਟਰ, ਅਤਿੰਦਰ ਸਿੰਘ ਸੰਘਾ, ਜਗਮਿੰਦਰ ਸਿੰਘ, ਪ੍ਰੋ. ਦਲਜੀਤ ਸਿੰਘ ਰੰਧਾਵਾ,
ਪ੍ਰੋ. ਬਲਵੀਰ ਸਿੰਘ ਕੋਲਾ ਅਤੇ ਸਮੂਹ ਸਟਾਫ ਹਾਜ਼ਰ ਸੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...