Thursday, 22 February 2024

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਤਰਸ ਦੇ ਆਧਾਰ ‘ਤੇ ਹਿਮਾਨਸ਼ੂ ਸ਼ਰਮਾ ਨੂੰ ਸੌਂਪਿਆ ਨਿਯੁਕਤੀ ਪੱਤਰ

ਨਵਾਂਸ਼ਹਿਰ, 22 ਫਰਵਰੀ -   ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦਿੰਦਿਆ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਰਸ ਦੇ ਆਧਾਰ ‘ਤੇ ਹਿਮਾਨਸ਼ੂ ਸ਼ਰਮਾ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ।
  ਵਧੀਕ ਡਿਪਟੀ ਕਮਿਸ਼ਨਰ (ਜ) ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਜ਼ਿਲ੍ਹੇ ਦੇ ਲੋਕਾਂ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਤਰਸ ਦੇ ਆਧਾਰ 'ਤੇ ਨੌਕਰੀਆਂ ਨਾਲ ਸਬੰਧਤ ਸਾਰੇ ਬਕਾਇਆ ਕੇਸਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾ ਰਿਹਾ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME