ਪਟਿਆਲਾ, 9 ਫਰਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਪੰਜਾਬ ਰਾਜ ਕਾਨੂੰਨੀ
ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਅਤੇ ਸੈਸ਼ਨਜ਼
ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੁਪਿੰਦਰਜੀਤ ਚਾਹਲ ਦੀ ਅਗਵਾਈ
ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਏ.ਡੀ.ਆਰ. ਸੈਂਟਰ ਵਿਖੇ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ
ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜ਼ੋਮੈਟੋ ਦੇ ਵਰਕਰਾਂ ਅਤੇ ਆਮ ਲੋਕਾਂ ਨੂੰ ਟਰੈਫਿਕ
ਰੂਲਾਂ ਦੀ ਜਾਣਕਾਰੀ ਦਿੱਤੀ ਗਈ।
ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨੀ ਅਰੋੜਾ
ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਜ਼ੋਮੈਟੋ ਡਿਲੀਵਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ
ਟ੍ਰੈਫਿਕ ਨਿਯਮਾਂ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ (2017), ਮੁਫਤ ਕਾਨੂੰਨੀ ਸੇਵਾਵਾਂ,
ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਆਗਾਮੀ 9 ਮਾਰਚ, 2024 ਨੂੰ ਲੱਗਣ ਵਾਲੀ
ਨੈਸ਼ਨਲ ਲੋਕ ਅਦਾਲਤ, ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ
ਉਨ੍ਹਾਂ ਦੇ ਨਾਲ ਐਡਵੋਕੇਟ ਮਨਦੀਪ ਵਰਮਾ ਤੇ ਟਰੈਫਿਕ ਰੂਲਜ਼ ਐਜੂਕੇਸ਼ਨ ਸੈੱਲ, ਪਟਿਆਲਾ ਦੇ
ਇੰਚਾਰਜ ਇੰਸਪੈਕਟਰ ਕਰਮਜੀਤ ਕੌਰ ਵੀ ਮੌਜੂਦ ਸਨ।
ਸਮਾਗਮ ਦੌਰਾਨ ਮਾਨੀ ਅਰੋੜਾ ਨੇ ਲੋੜਵੰਦਾਂ ਲਈ ਮੁਫਤ ਕਾਨੂੰਨੀ ਸਹਾਇਤਾ ਦੀ
ਪਹੁੰਚ 'ਤੇ ਜ਼ੋਰ ਦਿੱਤਾ, ਅਤੇ ਵਿਅਕਤੀਆਂ ਨੂੰ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ
(0175-2306500) ਜਾਂ ਨਾਲਸਾ ਹੈਲਪਲਾਈਨ ਨੰ. 15100 ਰਾਹੀਂ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ
ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਫਰੰਟ ਆਫਿਸ ਤੱਕ ਪਹੁੰਚਣ ਲਈ ਪ੍ਰੇਰਤ ਕੀਤਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...