ਅਜਨਾਲਾ, 17 ਫਰਵਰੀ--ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ
ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ
ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ
ਇਨਕਲਾਬੀ ਕਦਮ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 10 ਫਰਵਰੀ ਤੋਂ
ਘਰ ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਹੁਣ ਪੰਜਾਬ ਵਿੱਚ ਘਰ ਘਰ
ਮੁਫਤ ਰਾਸ਼ਨ ਵੰਡਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।
ਅਜਨਾਲਾ ਵਿਖੇ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ
ਧਾਲੀਵਾਲ ਨੇ ਦੱਸਿਆ ਕਿ ਇਸ ਸਕੀਮ ਸਦਕਾ ਲੋਕਾਂ ਨੂੰ ਰਾਸ਼ਨ ਲਈ ਲਾਈਨਾਂ ਵਿੱਚ ਖੜ੍ਹ
ਕੇ ਉਡੀਕ ਕਰਨ ਤੋਂ ਨਿਜਾਤ ਮਿਲ ਜਾਵੇਗੀ।
ਉਨਾਂ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜਾਰੀ ਰਾਸ਼ਨ ਕਾਰਡਾਂ ਦੇ
ਲਾਭਪਾਤਰੀਆ ਲਈ ਸਰਕਾਰ ਵੱਲੋਂ ਮਾਰਕਫੈਡ ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪ (ਐਮ ਐੱਫ ਪੀ
ਐੱਸ) ਖੋਲ੍ਹੇ ਜਾ ਰਹੇ ਹਨ।
ਇਹਨਾਂ ਐਮ ਐੱਫ ਪੀ ਐੱਸ ਨਾਲ ਰਾਸ਼ਨ ਕਾਰਡ ਪਰਿਵਾਰਾਂ ਦੇ ਲਾਭਪਾਤਰੀ ਜੋੜੇ ਗਏ ਹਨ।
ਇਨ੍ਹਾਂ ਲਾਭਪਾਤਰੀਆਂ ਨੂੰ ਪ੍ਰਤੀ ਮੈਂਬਰ 5 ਕਿਲੋ ਆਟਾ ਜਾਂ 5 ਕਿਲੋ ਕਣਕ ਦੀ ਵੰਡ
ਮੁਫਤ ਕੀਤਾ ਜਾਵੇਗੀ। ਇਸ ਮੌਕੇ ਓ ਐਸ ਡੀ ਗੁਰਜੰਟ ਸਿੰਘ ਸੋਹੀ , ਮਾਰਕਿਟ ਕਮੇਟੀ
ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਬਲਾਕ ਪ੍ਰਧਾਨ ਮੰਨੂੰ ਮੱਲ੍ਹੀ
,ਪਿੰਡ ਮੋਹਣ ਭੰਡਾਰੀਆਂ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ (ਜੱਗਾ)
ਪੰਨੂ ,ਰਾਜਬੀਰ ਸਿੰਘ ਪੰਨੂ , ਸਃ ਲੱਖਾ ਸਿੰਘ , ਸਃ ਅਮਰਜੀਤ ਸਿੰਘ , ਸ ਰਣਜੀਤ ਸਿੰਘ
, ਠੇਕੇਦਾਰ ਗੁਰਦੀਪ ਸਿੰਘ , ਬਚਨ ਲਾਲ ਚੌਂਕੀਦਾਰ ,ਤਰਸੇਮ ਸਿੰਘ , ਗੁਰਮੁੱਖ ਸਿੰਘ ,
ਕਰਨੈਲ ਸਿੰਘ ,ਪ੍ਰਧਾਨ ਬੂਟਾ ਸਿੰਘ ਆਦਿ ਹਾਜਰ ਸਨ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...