Thursday, 22 February 2024

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ

ਨਵਾਂਸ਼ਹਿਰ, 22 ਫਰਵਰੀ -    ਜ਼ਿਲ੍ਹਾ ਮੈਜਿਸਟਰੇਟ -ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰਤੇ ਹੀ ਫਾਰਮੇਸੀ ਵਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ।

                ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਆਪਣੇ ਦਫ਼ਤਰ ਦੇ ਪੱਤਰ ਨੰਬਰ ਡਰੱਗਜ਼/2023/452 ਮਿਤੀ 24.8.2023 ਰਾਹੀਂ ਦੱਸਿਆ ਹੈ ਕਿ ਪ੍ਰੀਗਾਬਾਲਿਨ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਉਰਲਜੀਆ ਆਦਿ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰਤੇ ਮੈਡੀਕਲ ਸਪੈਸ਼ਲਿਸਟ/ਸਾਈਕੈਟਰਿਸਟ/ਜੀ.ਡੀ.ਐਮ. ਵਲੋਂ ਕੀਤੀ ਜਾਂਦੀ ਹੈ, ਪਰ ਜ਼ਿਆਦਾ ਮਾਤਰਾ ਵਿੱਚ ਪ੍ਰੀਗਾਬਾਲਿਨ ਦੀ ਦੁਰਵਰਤੋਂ ਨਸ਼ੇ ਦੇ ਤੌਰਤੇ ਕੀਤੀ ਜਾ ਸਕਦੀ ਹੈ। ਇਸ ਲਈ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 24 ਅਪ੍ਰੈਲ, 2024 ਤੱਕ ਲਾਗੂ ਰਹੇਗਾ।

 

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME