ਅੰਮ੍ਰਿਤਸਰ, 31 ਮਾਰਚ - ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਸਵੀਪ ਆਈਕਾਨ ਸ.ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਹ ਕੈਂਡਲ ਮਾਰਚ ਹੈਰੀਟੇਜ ਸਟਰੀਟ ਸਥਿਤ ਮਹਾਰਾਜਾ ਰਣਜੀਤ ਮਿੰਘ ਬੁੱਤ ਤੋਂ ਸ਼ੁਰੂ ਹੋ ਕੇ ਡਾ. ਬੀ ਆਰ ਅੰਬੇਡਕਰ ਚੌਕ ਤੋਂ ਹੁੰਦੇ ਹੋਏ ਸ਼ਹੀਦ ਮਦਨ ਲਾਲ ਢੀਂਗਰਾ ਬੁੱਤ (ਨਜ਼ਦੀਕ ਭਰਾਵਾ ਦਾ ਢਾਬਾ) ਤੇ ਪਹੁੰਚ ਕੇ ਸਮਾਪਤ ਹੋਇਆ।ਮਾਰਚ ਦੌਰਾਨ ਲੋਕਾਂ ਨੇ ਆਪਣੇ ਹੱਥਾਂ ਵਿੱਚ ਤਖਤੀਆਂ ਫ਼ੜੀਆਂ ਹੋਈਆਂ ਸਨ,ਜਿਸ ਉੱਤੇ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱਖ ਸਲੋਗਨ ਲਿਖੇ ਹੋਏ ਸਨ। ਇਸ ਮਾਰਚ ਵਿੱਚ ਮੌਕੇ ਤੇ ਮੌਜੂਦ ਕਈ ਰਾਹਗੀਰ ਇਸ ਨਿਵੇਕਲੀ ਕੋਸ਼ਿਸ਼ ਦਾ ਹਿੱਸਾ ਬਣੇ ਅਤੇ ਦਿਵਿਆਂਗ ਵਲੰਟੀਅਰਾਂ ਨਾਲ ਸੈਲਫ਼ੀਆਂ ਖਿਚਾਉਂਦੇ ਨਜ਼ਰ ਆਏ। ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ.ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਪਹਿਲ ਕਰਦਿਆਂ ਹੋਇਆਂ ਇਸ ਕੈਂਡਲ ਮਾਰਚ ਦੌਰਾਨ ਲੋਕਤੰਤਰ ਦੇ ਇਸ ਪਰਵ ਵਿੱਚ ਲੋਕਾਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਲਈ "ਇਸ ਵਾਰ ਸੱਤਰ ਪਾਰ" ਵੋਟਰ ਨਾਅਰੇ ਲਗਾ ਕੇ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ।ਇਸ ਮੌਕੇ ਆਪਣੇ ਸੁਨੇਹੇ ਵਿੱਚ ਸਵੀਪ ਆਈਕਾਨ ਸ੍ਰੀ ਦਵਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਗਾਮੀ ਲੋਕਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਦੇ ਨਾਲ-ਨਾਲ ਬੂਥ ਪੱਧਰ ਤੇ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਿਰਆ ਦੌਰਾਨ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।ਉਹਨਾਂ ਦੱਸਿਆ ਕਿ ਸਕਸ਼ਮ ਐਪ ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਤੌਰ ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਬਣਾਈ ਗਈ ਹੈ,ਜਿਸ ਉੱਪਰ ਹਰ ਦਿਵਿਆਂਗ ਵੋਟਰ ਨੂੰ ਆਪਣੇ ਆਪ ਨੂੰ ਰਜਿਸਟਰ ਕਰਨਾ ਚਾਹੀਦਾ ਹੈ।ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹਰ ਦਿਵਿਆਂਗ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਪੀ.ਡਬਲਿਯੂ.ਡੀ.ਕੁਆਰਡੀਨੇਟਰ ਧਰਮਿੰਦਰ ਸਿੰਘ, ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ. ਵਿੰਗ ਇੰਚਾਰਜ ਸ.ਸੁਖਪਾਲ ਸਿੰਘ, ਸਮਾਜ ਸੇਵਕ ਸ.ਹਰਸਿਮਰਨ ਸਿੰਘ, ਜਿਲ੍ਹਾ ਸਵੀਪ ਟੀਮ ਦੇ ਮੈਂਬਰ ਮੁਨੀਸ਼ ਕੁਮਾਰ, ਪੰਕਜ ਸ਼ਰਮਾ, ਆਸ਼ੂ ਧਵਨ ਸੋਸ਼ਲ ਮੀਡੀਆ ਟੀਮ ਮੈਂਬਰ ਚੈਤਨਿਆ ਸਹਿਗਲ, ਅਮਰ ਬਹਾਦੁਰ ਮੋਰੀਆ, ਸੁਖਰਾਜ ਸਿੰਘ,ਅਜੀਤ ਕੁਮਾਰ, ਸੰਤੋਸ਼ ਕੁਮਾਰੀ ਆਦਿ ਹਾਜ਼ਰ ਸਨ।
Sunday, 31 March 2024
ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਕੈਂਡਲ ਮਾਰਚ
ਅੰਮ੍ਰਿਤਸਰ, 31 ਮਾਰਚ - ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਸਵੀਪ ਆਈਕਾਨ ਸ.ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਹ ਕੈਂਡਲ ਮਾਰਚ ਹੈਰੀਟੇਜ ਸਟਰੀਟ ਸਥਿਤ ਮਹਾਰਾਜਾ ਰਣਜੀਤ ਮਿੰਘ ਬੁੱਤ ਤੋਂ ਸ਼ੁਰੂ ਹੋ ਕੇ ਡਾ. ਬੀ ਆਰ ਅੰਬੇਡਕਰ ਚੌਕ ਤੋਂ ਹੁੰਦੇ ਹੋਏ ਸ਼ਹੀਦ ਮਦਨ ਲਾਲ ਢੀਂਗਰਾ ਬੁੱਤ (ਨਜ਼ਦੀਕ ਭਰਾਵਾ ਦਾ ਢਾਬਾ) ਤੇ ਪਹੁੰਚ ਕੇ ਸਮਾਪਤ ਹੋਇਆ।ਮਾਰਚ ਦੌਰਾਨ ਲੋਕਾਂ ਨੇ ਆਪਣੇ ਹੱਥਾਂ ਵਿੱਚ ਤਖਤੀਆਂ ਫ਼ੜੀਆਂ ਹੋਈਆਂ ਸਨ,ਜਿਸ ਉੱਤੇ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱਖ ਸਲੋਗਨ ਲਿਖੇ ਹੋਏ ਸਨ। ਇਸ ਮਾਰਚ ਵਿੱਚ ਮੌਕੇ ਤੇ ਮੌਜੂਦ ਕਈ ਰਾਹਗੀਰ ਇਸ ਨਿਵੇਕਲੀ ਕੋਸ਼ਿਸ਼ ਦਾ ਹਿੱਸਾ ਬਣੇ ਅਤੇ ਦਿਵਿਆਂਗ ਵਲੰਟੀਅਰਾਂ ਨਾਲ ਸੈਲਫ਼ੀਆਂ ਖਿਚਾਉਂਦੇ ਨਜ਼ਰ ਆਏ। ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ.ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਪਹਿਲ ਕਰਦਿਆਂ ਹੋਇਆਂ ਇਸ ਕੈਂਡਲ ਮਾਰਚ ਦੌਰਾਨ ਲੋਕਤੰਤਰ ਦੇ ਇਸ ਪਰਵ ਵਿੱਚ ਲੋਕਾਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਲਈ "ਇਸ ਵਾਰ ਸੱਤਰ ਪਾਰ" ਵੋਟਰ ਨਾਅਰੇ ਲਗਾ ਕੇ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ।ਇਸ ਮੌਕੇ ਆਪਣੇ ਸੁਨੇਹੇ ਵਿੱਚ ਸਵੀਪ ਆਈਕਾਨ ਸ੍ਰੀ ਦਵਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਗਾਮੀ ਲੋਕਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਦੇ ਨਾਲ-ਨਾਲ ਬੂਥ ਪੱਧਰ ਤੇ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਿਰਆ ਦੌਰਾਨ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।ਉਹਨਾਂ ਦੱਸਿਆ ਕਿ ਸਕਸ਼ਮ ਐਪ ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਤੌਰ ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਬਣਾਈ ਗਈ ਹੈ,ਜਿਸ ਉੱਪਰ ਹਰ ਦਿਵਿਆਂਗ ਵੋਟਰ ਨੂੰ ਆਪਣੇ ਆਪ ਨੂੰ ਰਜਿਸਟਰ ਕਰਨਾ ਚਾਹੀਦਾ ਹੈ।ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹਰ ਦਿਵਿਆਂਗ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਪੀ.ਡਬਲਿਯੂ.ਡੀ.ਕੁਆਰਡੀਨੇਟਰ ਧਰਮਿੰਦਰ ਸਿੰਘ, ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ. ਵਿੰਗ ਇੰਚਾਰਜ ਸ.ਸੁਖਪਾਲ ਸਿੰਘ, ਸਮਾਜ ਸੇਵਕ ਸ.ਹਰਸਿਮਰਨ ਸਿੰਘ, ਜਿਲ੍ਹਾ ਸਵੀਪ ਟੀਮ ਦੇ ਮੈਂਬਰ ਮੁਨੀਸ਼ ਕੁਮਾਰ, ਪੰਕਜ ਸ਼ਰਮਾ, ਆਸ਼ੂ ਧਵਨ ਸੋਸ਼ਲ ਮੀਡੀਆ ਟੀਮ ਮੈਂਬਰ ਚੈਤਨਿਆ ਸਹਿਗਲ, ਅਮਰ ਬਹਾਦੁਰ ਮੋਰੀਆ, ਸੁਖਰਾਜ ਸਿੰਘ,ਅਜੀਤ ਕੁਮਾਰ, ਸੰਤੋਸ਼ ਕੁਮਾਰੀ ਆਦਿ ਹਾਜ਼ਰ ਸਨ।
Saturday, 30 March 2024
ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਸੀਟਾਂ ਤੇ ਕਰੇਗੀ ਸ਼ਾਨਦਾਰ ਜਿੱਤ ਹਾਸਿਲ - ਈ.ਟੀ ਓ ਪਿੰਡ ਸਰਜਾ ਹੋਇਆ ਆਪ ਦਾ
ਅੰਮ੍ਰਿਤਸਰ 29 ਮਾਰਚ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ ਸਰਜਾ ਦੇ ਸਾਰੇ ਲੋਕ ਵਾਸੀਆਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕੀਤਾ। ਉੱਨਾਂ ਦੱਸਿਆ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਏ ਹਨ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ।
ਸ: ਈ.ਟੀ.ਓ ਨੇ ਦੱਸਿਆ ਕਿ ਇਨਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿੱਲਿਆ ਹੈ। ਉਨਾਂ ਕਿਹਾ ਕਿ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ। ਉਨਾਂ ਕਿਹਾ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਤੁਹਾਡਾ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਦਿ ਪਿੰਡ ਸਰਜਾ ਦੇ ਆਨੰਦ ਸਿੰਘ ਮੌਜੂਦਾ ਮੈਂਬਰ ਪੰਚਾਇਤ, , ਪ੍ਰਗਟ ਸਿੰਘ, ਨਿਸ਼ਾਨ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਗੁਰਬਾਜ ਸਿੰਘ ਹਰਦੀਪ ਸਿੰਘ, ਕਸ਼ਮੀਰ ਸਿੰਘ ਦਵਿੰਦਰ ਸਿੰਘ, ਮਨਜੀਤ ਕੌਰ ਮਨੀ, ਤੋਂ ਇਲਾਵਾ 100 ਤੋ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ। ਉਨਾਂ ਦੱਸਿਆ ਕਿ ਇਨਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬੱਲ ਮਿਲਿਆ ਹੈ ਅਤੇ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ਭੁਪਿੰਦਰ ਰਮਾਣਾ ਚੱਕ, ਗੁਰਮੁੱਖ ਸਰਜਾ, ਤੋਂ ਇਲਾਵਾ ਸਾਰੇ ਪਿੰਡ ਵਾਸੀ ਹਾਜ਼ਰ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦੇ ਹੋਏ।
ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ
ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ
ਅੰਮ੍ਰਿਤਸਰ, 30 ਮਾਰਚ: ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਵਿੱਖੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ ਗਈ।ਜਿਸ ਦਾ ਥੀਮ 'ਵੋਟ ਕਰ ਅੰਮ੍ਰਿਤਸਰ' ਸੀ।ਖੂਬਸੂਰਤ ਤਰੀਕੇ ਨਾਲ ਤਿਆਰ ਕੀਤੀ ਗਈ ਇਹ ਰੰਗੋਲੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਹੀ।ਜਿਕਰਯੋਗ ਹੈ ਕਿ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਜਾਨਾ ਕਈ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਆਉਂਦੀਆਂ ਅਤੇ ਜਾਂਦੀਆਂ ਹਨ, ਜਿਹਨਾਂ ਵਿੱਚ ਸਂੈਕੜੇ ਮੁਸਾਫ਼ਰ ਸਫ਼ਰ ਕਰਦੇ ਹਨ।ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਦੀ ਇਹ ਨਿਵੇਕਲੀ ਕੋਸ਼ਸ਼ ਕੀਤੀ ਗਈ ਹੈ।ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ ਅਤੇ ਐ.ਸਿ.) ਸ੍ਰੀ ਰਾਜੇਸ਼ ਕੁਮਾਰ ਨੇ ਹਵਾਈ ਅੱਡੇ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਜਿਲ੍ਹਾ ਚੋਣ ਦਫ਼ਤਰ ਵਲੋਂ ਅਗਾਮੀ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਹ ਰੰਗੋਲੀ ਬਣਾਉਣ ਦਾ ਮੁੱਖ ਮਕੱਸਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਣ ਵਾਲੇ ਆਮ ਲੋਕਾਂ ਅਤੇ ਬਾਹਰਲੇ ਮੁਲਕਾਂ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਲੋਕਸਭਾ ਚੋਣਾਂ-2024 ਬਾਰੇ ਜਾਗਰੂਕ ਕਰਨਾ ਹੈ।ਉਹਨਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਵਿੱਚ ਵੋਟਰ ਹੈਲਪਲਾਈਨ ਐਪ,ਟੋਲ ਫ਼੍ਰੀ ਨੰਬਰ 1950 ਮੁੱਖ ਹੈ।ਉਹਨਾਂ ਦੱਸਿਆ ਕਿ ਦਿਿਵਆਂਗ ਵੋਟਰਾਂ ਲਈ ਵੀ ਚੋਣ ਕਮਿਸ਼ਨ ਵਲੋਂ ਇਸ ਵਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।ਸ੍ਰੀ ਰਾਜੇਸ਼ ਕੁਮਾਰ ਨੇ ਇਸ ਮੌਕੇ ਰੰਗੋਲੀ ਤਿਆਰ ਕਰਨ ਲਈ ਅਧਿਆਪਕ ਸੰਜੇ ਕੁਮਾਰ,ਜਗਦੀਪਕ ਸਿੰਘ,ਚਰਨਜੀਤ ਸਿੰਘ,ਸਰਬਜੀਤ ਸਿੰਘ,ਯੋਗਪਾਲ,ਗੁਰਬਖਸ਼ ਸਿੰਘ,ਜਗਜੀਤ ਸਿੰਘ,ਸੌਰਭ ਖੋਸਲਾ,ਰਾਜਿੰਦਰ ਸਿੰਘ,ਗਾਇਡੈਂਸ ਕਾਉਂਸਲਰ ਸ.ਜਸਬੀਰ ਸਿੰਘ ਗਿੱਲ,ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 7 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ
ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 7 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ
-ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ
ਪਟਿਆਲਾ, 30 ਮਾਰਚ:ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 7 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ।
ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 31 ਮਾਰਚ 2024 ਸੀ, ਜਿਸ ਨੂੰ ਹੁਣ ਵਧਾ ਕੇ 7 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।
ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
Friday, 29 March 2024
31 ਮਾਰਚ 2024 ਨੂੰ ਸਨਮਾਨ ਸਮਾਰੋਹ 'ਤੇ ਵਿਸ਼ੇਸ਼: ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ – ਸੁੱਚਾ ਸਿੰਘ ਕਲੇਰ
ਜ਼ਿਲ੍ਹਾ ਮੈਜਿਸਟਰੇਟ ਨੇ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ ‘ਤੇ ਲਗਾਈ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨੇ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ 'ਤੇ ਲਗਾਈ ਪਾਬੰਦੀ
ਨਵਾਂਸ਼ਹਿਰ, 28 ਮਾਰਚ:- ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈ ਜਾ ਰਹੀ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ (ਨੌਵੀਂ ਅਤੇ ਗਿਆਰਵੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪਰੀਖਿਆ 2024 ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 30 ਮਾਰਚ, 2024 ਨੂੰ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਹੋ ਰਹੀ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ (ਨੌਵੀਂ ਅਤੇ ਗਿਆਰਵੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪਰੀਖਿਆ 2024 ਦੌਰਾਨ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ।
ਉਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਲੈਫ. ਜਨ. ਬਿਕਰਮ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ, ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ, ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ, ਸਕੂਲ ਆਫ਼ ਐਮੀਨੈਂਸ ਬੰਗਾ, ਬਾਬਾ ਗੋਲਾ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬੰਗਾ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਐਸ.ਬੀ.ਐਸ. ਨਗਰ, ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਐਸ.ਬੀ.ਐਸ. ਨਗਰ ਅਤੇ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇੰਨ੍ਹਾਂ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ। ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ਼ਹੀਦ ਭਗਤ ਸਿੰਘ ਨਗਰ ਜਿੰਮੇਵਾਰ ਹੋਣਗੇ।
ਅੰਮ੍ਰਿਤਸਰ ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ
ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ
ਅੰਮ੍ਰਿਤਸਰ 29 ਮਾਰਚ ----ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਕਾਲਜ਼ਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵਲੋਂ ਹਿਊਮਨ ਚੇਨ ਬਣਾਈ ਗਈ।
ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ,ਜਿਸ ਦਾ ਉਪਯੋਗ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ।ਜਿਲ੍ਹੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜ਼ਾਂ ਵਿੱਚ ਕਰਵਾਈ ਗਈ ਇਸ ਗਤੀਵਿਧੀ ਦਾ ਮੁੱਖ ਮਕੱਸਦ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਵਧਾਉਣਾ ਹੈ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਅਧਿਆਪਕਾਂ ਵਲੋਂ ਕਈ ਸਕੂਲ਼ਾਂ ਵਿੱਚ ਵਿੱਚ ਲੈਕਚਰ ਵੀ ਦਿੱਤੇ ਗਏ,ਜਿਸ ਵਿੱਚ ਸਥਾਪਿਤ ਕੀਤੀ ਗਈ ਵੋਟਰ ਹੈਲਪਲਾਈਨ ਐੱਪ ਅਤੇ 1950 ਟੋਲ ਫ੍ਰੀ ਨੰਬਰ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।
ਔਰਤਾਂ ਨੂੰ ਵੋਟਰ ਵਜੋਂ ਜਾਗਰੂਕ ਅਤੇ ਸਸ਼ਕਤ ਬਣਨ ਦੀ ਲੋੜ - ਕੋਮਲ ਮਿੱਤਲ
|
Thursday, 28 March 2024
ਬਕਾਰੀ ਨੀਤੀ 2024-25 ਅਨੁਸਾਰ ਸਰਵਨ ਫਾਰਮ ਚੰਡੀਗੜ੍ਹ ਬਾਈ ਪਾਸ ਰੋਡ,ਹੁਸ਼ਿਆਰਪੁਰ ਵਿਖੇ ਡਰਾਅ ਕੱਢੇ
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਮਿਤੀ 28-03-2024 ਨੂੰ ਗਏ ਸਨ। ਇਸ ਡਰਾਅ ਦੌਰਾਨ ਮੁੱਖ ਮਹਿਮਾਨ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਰਾਹੁਲ ਚਾਬਾ ਹੁਸ਼ਿਆਰਪੁਰ, ਪੀ.ਸੀ.ਐਸ, ਸ੍ਰੀ ਦਰਵੀਰ ਰਾਜ, ਉਪ ਕਮਿਸ਼ਨਰ ਰਾਜ ਕਰ, ਬਤੌਰ ਅਬਜਵਰ, ਹੋਰ ਅਫਸਰ ਸਹਿਬਾਨ, ਸਟਾਫ ਮੈਂਬਰ ਸਾਹਮਣੇ ਹਾਲ ਵਿੱਚ ਬੈਠੇ ਪੱਤਵੰਤੇ ਸੱਜਣ, ਪ੍ਰੈਸ ਦੇ ਮੈਂਬਰ ਅਤੇ ਸਮੂਹ ਪੁਲਿਸ ਅਫਸਰ ਅਤੇ ਪੁਲਿਸ ਸਟਾਫ ਦੇ ਸਾਹਮਣੇ ਸਾਲ 2024-25 ਲਈ ਸ਼ਰਾਬ ਦੇ ਦੀ ਨਿਲਾਮੀ ਕੀਤੀ ਗਈ।
ਜਿਲ੍ਹੇ ਵਿੱਚ ਆਬਕਾਰੀ ਦੇ ਹੁਸ਼ਿਆਰਪੁਰ ਸਿਟੀ ਜੋਨ 1,2,3,4, ਚੱਬੇਵਾਲ, ਮਾਹਿਲਪੁਰ ਅਤੇ ਗੰੜ੍ਹਸ਼ੰਕਰ, ਹਰਿਆਣਾ, ਗੜ੍ਹਦੀਵਾਲ, ਟਾਂਡਾ, ਦਸੂਹਾ, ਮੁਕੇਰੀਆਂ, ਹਾਜੀਪੁਰ ਅਤੇ ਤਲਵਾੜਾ ਕੁੱਲ 14 ਗਰੁੱਪ ਹਨ, ਜਿਹਨਾਂ ਵਿੱਚ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ 281 ਵੈਂਡ/ਦੁਕਾਨਾਂ ਹਨ। ਹੁਸ਼ਿਆਰਪੁਰ ਜਿਲ੍ਹੇ ਵਿੱਚ ਸ਼ਰਾਬ ਦੇ ਠੇਕਿਆ ਲਈ ਅਲਾਟਮੈਂਟ ਲਈ ਕੁੱਲ 402 ਅਰਜੀਆਂ ਅਤੇ ਭੰਗ ਦੀ ਅਲਾਟਮੈਂਟ ਲਈ 2 ਅਰਜੀਆਂ ਪ੍ਰਾਪਤ ਹੋਇਆ ਸਨ। ਗਰੁੱਪ ਅਨੁਸਾਰ ਪ੍ਰਾਪਤ ਹੋਈਆ ਅਰਜ਼ੀਆ ਦੇਣ ਵਾਲੇ ਬਿਨੇਕਾਰਾ ਦੇ ਨਾਮ ਪੜ੍ਹ ਕੇ ਸੁਣਾਏ ਗਏ ਅਤੇ ਫਿਰ ਅਰਜ਼ੀਆਂ ਨਾਲ ਪ੍ਰਾਪਤ ਸਲਿੱਪਾਂ ਨੂੰ ਇਸ ਮੰਤਵ ਲਈ ਬਣਾਈ ਪਾਰਦਰਸ਼ੀ ਮਸ਼ੀਨ ਵਿੱਚ ਪਾ ਕੇ ਪੂਰੀ ਤਰ੍ਹਾਂ ਹਿਲਾ-ਮਿਲਾ ਕੇ ਸਾਰੇ ਆਬਕਾਰੀ ਗਰੁੱਪਾਂ ਦੀਆਂ ਪਰਚੀਆਂ ਦਾ ਡਰਾਅ ਜ਼ਿਲ੍ਹੇ ਦੇ ਉੱਚ ਅਧਿਕਾਰੀ, ਪੱਤਵੰਤੇ ਵਿਅਕਤੀਆਂ ਅਤੇ ਪੱਤਰਕਾਰਾ ਦੀ ਹਾਜ਼ਰੀ ਵਿੱਚ ਪਾਰਦਰਸ਼ੀ ਢੰਗ ਨਾਲ ਕੱਢਿਆ ਗਿਆ। ਜਿਸ ਤੇ ਕਿਸੇ ਵੀ ਵਿਅਕਤੀ ਨੇ ਕੋਈ ਇਤਰਾਜ਼ ਨਹੀਂ ਕੀਤਾ। ਸਾਰੀ ਅਲਾਟਮੈਂਟ ਪ੍ਰਕਿਰਿਆ ਦੀ ਮੁਕੰਮਲ ਵੀਡੀਓਗ੍ਰਾਫੀ ਵੀ ਕੀਤੀ ਗਈ ਸੀ।
ਠੇਕਿਆ ਦੀ ਅਲਾਟਮੈਂਟ ਦੌਰਾਨ ਹੇਠ ਲਿਖੇ ਅਨੁਸਾਰ ਸਫਲ ਅਲਾਟੀ ਪ੍ਰਾਪਤ ਹੋਏ ਹਨ।
| ਲੜੀ ਨੰਬਰ | ਜਿਲ੍ਹੇ ਦਾ ਨਾਮ | ਗਰੁੱਪ ਦਾ ਨਾਮ | ਸਫਲ ਅਲਾਟੀ |
|
|
|
|
|
| 1 | ਹੁਸ਼ਿਆਰਪੁਰ | ਗੰੜ੍ਹਸ਼ੰਕਰ | V.A.G Liquors |
| 2 | ਹੁਸ਼ਿਆਰਪੁਰ | ਮਾਹਿਲਪੁਰ | Sidhu Enterprises |
| 3 | ਹੁਸ਼ਿਆਰਪੁਰ | ਚੱਬੇਵਾਲ | Anju Mahajan
|
| 4 | ਹੁਸ਼ਿਆਰਪੁਰ | ਤਲਵਾਰਾ | Pardeep Kumar |
| 5 | ਹੁਸ਼ਿਆਰਪੁਰ | ਹਾਜ਼ੀਪੁਰ | Satnam Singh Cheema |
| 6 | ਹੁਸ਼ਿਆਰਪੁਰ | ਟਾਂਡਾ | Balwinder Singh |
| 7 | ਹੁਸ਼ਿਆਰਪੁਰ | ਦਸੂਹਾ | Krishan Dev L-2/L-14 |
| 8 | ਹੁਸ਼ਿਆਰਪੁਰ | ਗੜ੍ਹਦੀਵਾਲ | J.S. Wines |
| 9 | ਹੁਸ਼ਿਆਰਪੁਰ | ਹਰਿਆਣਾ | Satnam Singh Cheema |
ਭੰਗ ਦੀ ਅਲਾਟਮੈਂਟ ਦੌਰਾਨ ਹੇਠ ਲਿਖੇ ਅਨੁਸਾਰ ਸਫਲ ਅਲਾਟੀ ਪ੍ਰਾਪਤ ਹੋਏ ਹਨ।
| ਲੜੀ ਨੰਬਰ | ਜਿਲ੍ਹੇ ਦਾ ਨਾਮ | ਗਰੁੱਪ ਦਾ ਨਾਮ | ਸਫਲ ਅਲਾਟੀ |
| 1 | ਹੁਸ਼ਿਆਰਪੁਰ | ਭੰਗ | Manoj Kumar |
ਉੱਪਰ ਦਰਸਾਏ ਗਏ ਨੋਂ ਗਰੁੱਪਾ ਦੀ 3% ਸਕਿਊਟਰੀ ਫੀਸ 10,52,62,000/- ਪ੍ਰਾਪਤ ਹੋਈ ਅਤੇ ਭੰਗ ਤੋਂ ਛੇ ਲੱਖ ਰੁਪਏ ਸਾਲਾਨਾ ਲਾਇਸੰਸ ਫੀਸ ਦੇ ਰੂਪ ਪ੍ਰਾਪਤ ਹੋਏ ਹਨ।
ਅਲਾਟਮੈਂਟ ਦੌਰਾਨ ਜਿਲ੍ਹਾ ਹੁਸ਼ਿਆਰਪੁਰ-1 ਦੇ ਹੁਸ਼ਿਆਰਪੁਰ ਸਿਟੀ 1,2,3,4 ਦੇ ਪੈਡਿੰਗ ਰਹੇ ਅਤੇ ਜਿਲ੍ਹਾਂ ਹੁਸ਼ਿਆਰਪੁਰ-2 ਦਾ ਮੁਕੇਰੀਆਂ ਗੁਰੱਪ ਪੈਡਿੰਗ ਰਿਹਾ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...