Tuesday, 12 March 2024

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

 ਅੰਮ੍ਰਿਤਸਰ,  12 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ

 

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME