Saturday, 23 March 2024

ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ
ਸੁਖਬੀਰ ਸਿੰਘ ਬਾਦਲ ਵੱਲੋਂ ਢਾਹਾਂ ਕਲੇਰਾਂ ਦੀਆਂ ਸਿਹਤ ਤੇ ਸਿੱਖਿਆ ਸੇਵਾਵਾਂ ਦੀ  ਸ਼ਲਾਘਾ
ਬੰਗਾ, 23 ਮਾਰਚ ()  ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖਟਕੜ ਕਲਾਂ ਵਿਖੇ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਕੀਤਾ ਗਿਆ । ਇਹ ਸਨਮਾਨ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ । ਸ ਬਾਦਲ ਨੇ ਢਾਹਾਂ ਕਲੇਰਾਂ ਵਿਖੇ ਚਲਦੀਆਂ ਸਿਹਤ ਤੇ ਸਿੱਖਿਆ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਗੁਰੂ ਨਾਨਕ ਮਿਸ਼ਨ ਨੂੰ ਸਮਰਪਿਤ ਸਮੂਹ ਅਦਾਰਿਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ । ਗੌਰਤਲਬ ਹੈ ਕਿ ਇਹ ਸਨਮਾਨ ਰਸਮ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਤੇ ਸਾਥੀ ਸਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸੈਮੀਨਾਰ ਦੌਰਾਨ ਨਿਭਾਈ ਗਈ ।
    ਇਸ ਸਨਮਾਨ ਲਈ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਟਰੱਸਟ ਵਲੋਂ ਪਾਰਟੀ ਦੇ ਦਰਜ-ਬ-ਦਰਜਾ ਆਗੂਆਂ ਦਾ ਧੰਨਵਾਦ ਕੀਤਾ ਅਤੇ ਟਰੱਸਟ ਦੀ ਅਗਵਾਈ 'ਚ ਸਾਰੇ ਅਦਾਰਿਆਂ ਦੀ ਬੇਹਤਰੀ ਲਈ ਹੋਰ ਯਤਨ ਕਰਨ ਦਾ ਅਹਿਦ ਵੀ ਲਿਆ । ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਬੰਗਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੀਤ ਪ੍ਰਧਾਨ ਐਸ ਜੀ ਪੀ ਸੀ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰੀ, ਸ. ਜਰਨੈਲ ਸਿੰਘ ਵਾਹਿਦ ਹਲਕਾ ਇੰਚਾਰਜ ਨਵਾਂਸ਼ਹਿਰ, ਸ. ਹਰਿੰਦਰ ਪਾਲ ਸਿੰਘ ਚੰਦੂਮਜਾਰਾ, ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਸੂਬਾਈ ਕਿਸਾਨ ਆਗੂ ਜੱਥੇਦਾਰ ਸਤਨਾਮ ਸਿੰਘ ਲਾਦੀਆਂ, ਠੇਕੇਦਾਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ, ਜਥੇਦਾਰ ਨਵਦੀਪ ਸਿੰਘ ਅਨੋਖਰਵਾਲ ਆਦਿ ਵੀ ਸ਼ਾਮਲ ਸਨ।
ਕੈਪਸ਼ਨ : - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਢਾਹਾਂ ਕਲੇਰਾਂ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਕਰਦੇ ਹੋਏ 

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME