Wednesday, 13 March 2024

ਉਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਬੋਰਡ ਲਲਿਤ ਮੋਹਨ ਪਾਠਕ (ਬੱਲੂ) ਨੇ ਕਰਿਆਮ ਰੋਡ ਦੇ ਸੀਵਰੇਜ ਲਾਈਨ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

2 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਵੇਗੀ ਸੀਵਰੇਜ ਲਾਈਨ
ਨਵਾਂਸ਼ਹਿਰ, 13 ਮਾਰਚ - ਹਲਕਾ ਇੰਚਾਰਜ ਨਵਾਂਸ਼ਹਿਰ ਅਤੇ ਉਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਬੋਰਡ ਲਲਿਤ ਮੋਹਨ ਪਾਠਕ (ਬੱਲੂ) ਨੇ ਕਰਿਆਮ ਰੋਡ ਵਿਖੇ ਲਗਭਗ 2 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਣ ਵਾਲੀ ਸੀਵਰ ਲਾਈਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਇਸ ਖੇਤਰ ਨੂੰ ਸੀਵਰੇਜ ਦੀ ਸੁਵਿਧਾ ਦਿੱਤੀ ਗਈ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਪ ਲੀਡਰ ਡਾਕਟਰ ਕਮਲ, ਬਲਾਕ ਪ੍ਰਧਾਨ ਲੱਕੀ ਐਰੀ, ਚੇਤ ਰਾਮ ਰਤਨ, ਤਿਰਲੋਕ ਸਿੰਘ ਸੇਠੀ ਆਦਿ ਹਾਜ਼ਰ ਸਨ।
ਇਸ ਮੌਕੇ ਤੇ ਸੰਬੋਧਿਤ ਕਰਦਿਆਂ ਲਲਿਤ ਮੋਹਨ ਪਾਠਕ (ਬੱਲੂ) ਨੇ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕਾ ਨਿਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਇਲਾਕਾ ਨਿਵਾਸੀਆਂ ਦੀ ਮੰਗ ਅਨੁਸਾਰ ਕਰੀਬ 2 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੀ ਪਾਇਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਸਰਕਾਰ ਵੱਲੋਂ ਜਿੱਥੇ ਵਿਕਾਸ ਕਾਰਜ ਕਰਵਾਏ ਜਾਂਦੇ ਹਨ, ਉੱਥੇ ਨਵੀਆਂ ਯੋਜਨਾਵਾਂ ਰਾਹੀਂ ਹਰ ਤਰ੍ਹਾਂ ਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੀਵਰੇਜ ਲਾਈਨ ਦੇ ਪੈ ਜਾਣ ਨਾਲ ਇਸ ਸਮੱਸਿਆ ਦਾ ਪੂਰੀ ਤਰ੍ਹਾਂ ਨਾਲ ਹੱਲ ਹੋ ਜਾਵੇਗਾ।ਇਸ ਮੌਕੇ ‘ਤੇ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਹਲਕਾ ਨਿਵਾਸੀ ਵੀ ਮੌਜੂਦ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME