Thursday, 21 March 2024

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

 ਅੰਮ੍ਰਿਤਸਰ, 21 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (.ਟੀ.), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰਤੇ ਗ੍ਰਿਫਤਾਰ ਕੀਤਾ ਗਿਆ ਹੈ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ .ਟੀ.. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ

 


ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME