Thursday, 7 March 2024

ਦੋ ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ 11 ਮਾਰਚ 2024 ਤੋਂ

ਦੋ ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ 11 ਮਾਰਚ 2024 ਤੋਂ

ਨਵਾਂਸ਼ਹਿਰ, 6 ਮਾਰਚ:-        ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 11 ਮਾਰਚ 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼ਹੀਦ ਭਗਤ ਸਿੰਘ ਨਗਰ ਵਿਨੀਤ ਕੁਮਾਰ ਨੇ ਦੱਸਿਆ ਕਿ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦੁਧਾਰੂ ਪਸ਼ੂਆਂ ਦੀ ਖ੍ਰੀਦ ਤੋਂ ਲੈ ਕੇ ਰੱਖ ਰਖਾਓ,ਖਾਦ ਖੁਰਾਕ,ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਹਨਾਂ ਨੇ ਸਮੂਹ ਦੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਓ। ਲੋੜੀਂਦੇ ਕਾਗਜਾਤ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ,ਅਨਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ  07 ਮਾਰਚ 2024 ਤੱਕ ਆਪਣੇ ਫਾਰਮ ਭਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਵੈਟਨਰੀ ਪੋਲੀਕਲੀਨਿਕ,ਬੰਗਾ ਰੋਡ ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01823225050 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਐਨ ਆਰ. ਵੀਰਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੂਤਾਂ ਦੇ ਵਿਦਿਆਰਥੀਆਂ ਨੂੰ ਸ਼ਟੇਸ਼ਨਰੀ ਦਾ ਸਮਾਨ ਪ੍ਰਦਾਨ

ਐਨ ਆਰ. ਵੀਰਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੂਤਾਂ ਦੇ ਵਿਦਿਆਰਥੀਆਂ ਨੂੰ ਸ਼ਟੇਸ਼ਨਰੀ ਦਾ ਸਮਾਨ ਪ੍ਰਦਾਨ ਬੰਗਾ 11 ਅਪਰੈਲ () ਐਨ.ਆਰ.ਆਈ. ਵੀਰਾਂ ਵੱਲੋਂ ਪੰਜਾਬ ਵਿੱ...

ਜੀ ਆਇਆਂ ਨੂੰ WELCOME