Saturday, 20 April 2024

ਸ੍ਰੀ ਗੁਰਜੀਤ ਔਜਲਾ ਨੇ ਗੁਰਦੁਆਰਾ ਬਾਬਾ ਛੱਜੋ ਜੀ ਵਿਖੇ ਨਤਮਸਤਕ ਹੋ ਕੇ ਕੀਤਾ ਆਪਣੀ ਚੋਣ ਮੁਹਿੰਮ ਦਾ ਆਰੰਭ।

ਅੰਮ੍ਰਿਤਸਰ 20 - ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਨੇ ਅੱਜ ਦੂਜੇ ਦਿਨ ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਸਜੋ ਮਾਨਾਵਾਲਾ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਆਰੰਭ ਕੀਤਾ। ਉਨਾਂ ਨੇ ਜੀ. ਡੀ. ਗੋਇਨਿਕਾ ਪਬਲਿਕ ਸਕੂਲ ਮਾਨਾਵਾਲਾ ਅਤੇ ਪਿੰਡ ਬਿਸ਼ੰਬਰਪੁਰਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦੱਸ ਸਾਲਾਂ ਤੋਂ ਦੇਸ਼ ਵਿੱਚ ਰਾਜ ਕਰਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਦੇਸ਼ ਨੂੰ ਨਿਵਾਣਾ ਵਿੱਚ ਧਕੇਲ ਦਿੱਤਾ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚ ਧਰਮਾਂ ਦੇ ਨਾਂ ਤੇ ਲੋਕਾਂ ਨੂੰ ਵੰਡਿਆ ਜਾ ਰਿਹਾ ਹੈ, ਆਰਥਿਕ ਹਾਲਤ ਵੀ ਨਿਘਰਦੀ ਜਾ ਰਹੀ ਹੈ ਜਿਸ ਲਈ ਦੇਸ਼ ਦੀ ਤਰੱਕੀ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਲਾਜਮੀ ਹੋ ਗਿਆ ਹੈ। ਉਹਨਾਂ ਨੇ ਅੱਜ ਜੀ ਡੀ ਗੋਇਨਕਾ ਸਕੂਲ ਚ ਅਧਿਆਪਕਾਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਉਹਨਾਂ ਕਿਹਾ ਕਿ ਤੁਹਾਡੇ ਵੱਲੋਂ ਮੈਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਅੰਮ੍ਰਿਤਸਰ ਪਾਰਲੀਮੈਂਟਰੀ ਹਲਕੇ ਤੋਂ ਲੋਕ ਸਭਾ ਮੈਂਬਰ ਬਣਾਇਆ ਗਿਆ ਸੀ, ਜਿਸ ਤੇ ਮੈਂ ਦਿਲੋਂ ਹੋ ਕੇ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੇ ਦੇ ਕੰਮ ਵੀ ਪਹਿਲ ਦੇ ਆਧਾਰ ਤੇ ਕਰਵਾਏ। ਹੁਣ ਫਿਰ ਪਾਰਟੀ ਨੇ ਮੈਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਇੱਕ ਵਾਰ ਫਿਰ ਟਿਕਟ ਦੇ ਕੇ ਨਿਵਾਜਿਆ ਹੈ, ਜਿਸ ਲਈ ਮੈਂ ਆਪ ਦੇ ਸਨਮੁੱਖ ਇੱਹ ਬੇਨਤੀ ਕਰਨ ਆਇਆ ਹਾਂ ਕਿ ਸਮੇਂ ਦੀ ਨਜਾਕਤ ਨੂੰ ਸਮਝਦਿਆਂ ਹੋਇਆਂ ਵੱਧ ਚੜ ਕੇ ਵੋਟਾਂ ਪਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਓ ਤਾਂ ਜੋ ਦੇਸ਼ ਵਿੱਚ ਇੱਕ ਵਾਰ ਫਿਰ ਖੁਸ਼ਹਾਲੀ ਪਰਤ ਸਕੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੀ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਉਹਨਾਂ ਨਾਲ ਬਾਬਰ ਸਿੰਘ ਔਜਲਾ, ਭਿੰਦਰਪਾਲ ਔਜਲਾ, ਸੁਖਰਾਜ ਰੰਧਾਵਾ, ਕੀਰਤਨ ਬੀਰ ਸਿੰਘ, ਗੁਰਮੀਤ ਸਿੰਘ, ਸਮਿੱਤਰ ਸਿੰਘ, ਸੁਰਿੰਦਰ ਸਿੰਘ, ਟੀਟੂ, ਸੁਖਵਿੰਦਰ ਸਿੰਘ, ਇਕਬਾਲ ਸਿੰਘ, ਨਿਰਮਲ ਸਿੰਘ, ਮੰਗਾ ਸਿੰਘ, ਜਗਤਾਰ ਸਿੰਘ, ਪ੍ਰਿੰਸੀਪਲ ਮਧੂ ਗਾਂਧੀ, ਚੇਅਰਮੈਨ ਮਹਾਬੀਰ ਸਿੰਘ, ਪ੍ਰੈਜੀਡੈਂਟ ਸੁਮਿੱਤਰ ਸਿੰਘ, ਜਸਵੰਤ ਸਿੰਘ, ਲਾਲ ਸਿੰਘ, ਰਵੀ ਸ਼ੇਰ ਸਿੰਘ, ਮੇਜਾ ਸਿੰਘ, ਲੱਖਾ ਸਿੰਘ, ਸੰਤੋਖ ਸਿੰਘ ਅਤੇ ਭਜਨ ਸਿੰਘ ਆਦਿ ਵਰਕਰ ਹਾਜ਼ਰ ਸਨ।
ReplyForward

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME