Friday, 31 May 2024

ਵੋਟਰ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਵੀ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਵੀ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਨਵਾਂਸ਼ਹਿਰ, 31 ਮਈ  :-   ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਵੋਟਰ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ।

                ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫ਼ੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿੰਨਾ ਵੋਟਰਾਂ ਕੋਲ ਚੋਣ ਫ਼ੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖ਼ਾਨੇ ਦੁਆਰਾ ਜਾਰੀ ਫ਼ੋਟੋ ਸਹਿਤ ਪਾਸ-ਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐੱਮ.ਪੀ. ਐੱਮ.ਐੱਲ.. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 1 ਜੂਨ ਨੂੰ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

                ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਵੋਟਰ 1 ਜੂਨ ਨੂੰ ਵੋਟ ਜ਼ਰੂਰ ਪਾਉਣ ਅਤੇ ਇਸ ਦੇ ਨਾਲ ਵੋਟ ਪਾਉਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਇੱਕ ਪੌਦਾ ਜ਼ਰੂਰ ਲਗਾਉਣ ਨੂੰ ਯਕੀਨੀ ਬਣਾਉਣ।

ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ

ਲੋਕ ਸਭਾ ਚੋਣਾਂ-2024
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ
-ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ, ਕੰਟਰੋਲ ਰੂਮ 'ਚ ਮੋਨੀਟਰ ਕਰਨਗੇ ਵਿਦਿਆਰਥੀ-ਸ਼ੌਕਤ ਅਹਿਮਦ ਪਰੇ
ਪਟਿਆਲਾ, 31 ਮਈ:ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ 'ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ। ਇਸ ਵੈਬ ਕਾਸਟਿੰਗ ਦਾ ਕੰਟਰੋਲ ਰੂਮ ਇੱਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਬਣਾਇਆ ਗਿਆ ਹੈ। ਇਸ ਕੰਟਰੋਲ ਰੂਮ ਦੀ ਨਿਗਰਾਨੀ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦੱਸਵੀਂ ਜਮਾਤ 'ਚ ਪੜ੍ਹਦੇ 200 ਵਿਦਿਆਰਥੀ ਕਰ ਰਹੇ ਹਨ।
ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੰਟਰੋਲ ਰੂਮ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰੀ ਤਿਉਹਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨਿਰਵਿਘਨ ਸੰਪੰਨ ਕਰਵਾਉਣ ਲਈ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਣਾ ਅਹਿਮ ਗੱਲ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਵੈਬ ਕਾਸਟਿੰਗ ਰਾਹੀਂ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਗ਼ਲਤ ਹਰਕਤ ਨਾ ਹੋਵੇ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਤੇ ਨੋਡਲ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਆਈ.ਸੀ. ਦੀ ਟੀਮ ਵੱਲੋਂ ਸਿਖਲਾਈ ਦਿੱਤੀ ਗਈ ਹੈ। ਇਹ ਵਿਦਿਆਰਥੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦੇ ਆਖਰੀ ਸਮੇਂ ਤੱਕ ਨਿਗਰਾਨੀ ਕਰਨਗੇ, ਇਨ੍ਹਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਡੀ.ਆਈ.ਓ. ਸੰਜੀਵ ਕੁਮਾਰ ਸ਼ਰਮਾ ਤੇ ਡੀ.ਐਸ.ਐਮ. ਸੁਖਮੰਦਰ ਸਿੰਘ ਵੀ ਮੌਜੂਦ ਸਨ।
******
ਫੋਟੋ ਕੈਪਸ਼ਨ-ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੈਬਕਾਸਟਿੰਗ ਕੰਟਰੋਲ ਰੂਮ ਦਾ ਜਾਇਜ਼ਾ ਲੈਣ ਸਮੇਂ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ। ਉਨ੍ਹਾਂ ਦੇ ਨਾਲ ਏ.ਡੀ.ਸੀ. ਕੰਚਨ ਵੀ ਨਜ਼ਰ ਆ ਰਹੇ ਹਨ।
 


ਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ

ਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ

·         20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਲਗਾਈ ਗਈ ਡਿਊਟੀ

·         ਹੀਟ ਵੇਵ ਤੋਂ ਬਚਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ  ·         ਹਰੇਕ ਹਲਕੇ ਵਿੱਚ 1-1 ਬਣਾਇਆ ਗਿਆ ਪਿੰਕ ਬੂਥ

ਅੰਮ੍ਰਿਤਸਰ, 31 ਮਈ  -ਲੋਕਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਾਂ ਦੀ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਕਰੀਬ 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਡਿਊਟੀ ਲਗਾਈ ਲਗਾਈ ਹੈ, ਜਿਸ ਵਿੱਚ ਵਲੰਟਰੀਆਂ ਤੋਂ ਇਲਾਵਾ ਆਸ਼ਾ ਵਰਕਰ ਵੀ ਸ਼ਾਮਲ ਹਨ ਉਨਾਂ ਦੱਸਿਆ ਕਿ ਹਰੇਕ ਪੋਲਿੰਗ ਬੂਥ ਤੇ ਹੀਟ ਵੇਵ ਤੋਂ ਬਚਣ ਲਈ ਸ਼ਮੀਆਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ ਤੇ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਨਿਪਟਣ ਲਈ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਉਨਾਂ ਦੱਸਿਆ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 13 ਕੰਪਨੀਆਂ ਦਿਹਾਤੀ ਖੇਤਰ ਵਿੱਚ ਅਤੇ 12 ਪੁਲਿਸ ਦੀਆਂ ਕੰਪਨੀਆਂ ਸ਼ਹਿਰੀ ਖੇਤਰ ਵਿੱਚ ਤਾਇਨਾਤ ਹਨ ਉਨਾਂ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਵੈਡ ਕਾਸਟਿੰਗ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ ਜਿੱਥੇ ਬੈਠ ਕੇ 2134 ਬੂਥਾਂ ਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ

ਉਨਾਂ ਦੱਸਿਆ ਕਿ ਹਰੇਕ ਹਲਕੇ ਵਿੱਚ 1-1- ਪਿੰਕ ਬੂਥ ਵੀ ਬਣਾਇਆ ਗਿਆ ਹੈ ਇਸ ਪਿੰਕ ਬੂਥ ਵਿੱਚ ਸਾਰਾ ਸਟਾਫ ਮਹਿਲਾਵਾਂ ਦਾ ਹੋਵੇਗਾ ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 11 ਪਿੰਕ ਬੂਥ ਬਣਾਏ ਗਏ ਹਨ, ਜਿਨਾਂ ਵਿੱਚ ਅਜਨਾਲਾ ਦਾ ਬੂਥ ਨੰਬਰ 081 ਸਰਕਾਰੀ ਐਲੀਮੈਂਟਰੀ ਸਕੂਲ, ਰਾਜਾਸਾਂਸੀ ਦਾ ਬੂਥ ਨੰਬਰ 207 ਸਰਕਾਰੀ ਐਲੀਮੈਂਟਰੀ ਸਕੂਲ ਰਾਜਾਸਾਂਸੀ, ਮਜੀਠਾ ਦਾ ਬੂਥ ਨੰਬਰ 90 ਸਰਕਾਰੀ ਮਿਡਲ ਸਕੂਲ ਕੋਟਲਾ ਸੈਦਾਂ, ਜੰਡਿਆਲਾ ਹਲਕੇ ਦਾ ਬੂਥ ਨੰਬਰ 198 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ, ਅੰਮ੍ਰਿਤਸਰ ਉੱਤਰੀ ਦਾ ਬੂਥ ਨੰਬਰ 075 ਬੀ.ਬੀ.ਕੇ.ਡੀ..ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ, ਅੰਮ੍ਰਿਤਸਰ ਪੱਛਮੀ ਦਾ ਬੂਥ ਨੰਬਰ 98 ਖਾਲਸਾ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਕੇਂਦਰੀ ਦਾ ਬੂਥ ਨੰਬਰ 081 .ਬੀ. ਮਾਡਲ ਸਕੂਲ ਕਿਸ਼ਨ ਕੋਟ, ਅੰਮ੍ਰਿਤਸਰ ਪੂਰਬੀ ਦਾ ਬੂਥ ਨੰਬਰ 121 ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ, ਅੰਮ੍ਰਿਤਸਰ ਦੱਖਣੀ ਦਾ ਬੂਥ ਨੰਬਰ 070 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟ ਬਾਬਾ ਦੀਪ ਸਿੰਘ, ਅਟਾਰੀ ਦਾ ਬੂਥ ਨੰਬਰ 138 ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਗੌਂਸਾਂਬਾਦ ਅਤੇ ਬਾਬਾ ਬਕਾਲਾ ਦਾ ਬੂਥ ਨੰਬਰ 055 ਸ਼ਹੀਦ ਅਮਰਜੀਤ ਸਿੰਘ, ਸਰਕਾਰੀ ਹਾਈ ਸਕੂਲ, ਬਾਬਾ ਬਕਾਲਾ ਵਿਖੇ ਪਿੰਕ ਬੂਥ ਬਣਾਏ ਗਏ ਹਨ ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਇੱਕ ਸੁਪਰ ਮਾਡਲ ਪੋਲਿੰਗ ਬੂਥ ਨੰਬਰ 190, 191, 192 ਭਵਨ ਐਸ.ਐਲ ਪਬਲਿਕ ਸਕੂਲ ਵਿਖੇ ਬਣਾਇਆ ਗਿਆ ਹੈ, ਜਿਥੇ ਵੋਟਰਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ


ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 01 ਜੂਨ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881, ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ। 

ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ,

ਲੋਕ ਸਭਾ ਚੋਣਾਂ-2024
ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ,
-ਗਰਮੀ ਲੂਅ ਦੌਰਾਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਆਰਾਮ ਦੇਣ 'ਤੇ ਜ਼ੋਰ ਦਿੱਤਾ
ਪਟਿਆਲਾ, 31 ਮਈ: ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਕਰਵਾਉਣ ਅਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਅਤੇ ਪੰਜਾਬ ਲਈ ਵਿਸ਼ੇਸ਼ ਜਨਰਲ ਆਬਜ਼ਰਵਰ ਵਜੋਂ ਨਿਯੁਕਤ 1987 ਬੈਚ ਦੇ ਸੇਵਾਮੁਕਤ ਆਈ.ਏ.ਐਸ. ਸ੍ਰੀ ਰਾਮ ਮੋਹਨ ਮਿਸ਼ਰਾ ਨੇ ਅੱਜ ਆਪਣੀ ਪਟਿਆਲਾ ਫੇਰੀ ਦੌਰਾਨ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਪ੍ਰਮੁੱਖ ਅਧਿਕਾਰੀਆਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ।
ਲੋਕ ਸਭਾ ਚੋਣਾਂ ਲਈ ਪਟਿਆਲਾ ਲਈ ਤਾਇਨਾਤ ਤਿੰਨੋ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰ, ਸੀਨੀਅਰ ਪੁਲਿਸ ਕਪਤਾਨ  ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਹੋਰ ਨੋਡਲ ਅਫ਼ਸਰਾਂ ਨਾਲ ਮੀਟਿੰਗ ਮੌਕੇ ਸ੍ਰੀ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਨਰਲ ਅਬਜ਼ਰਵਰ ਓਮ ਪ੍ਰਕਾਸ਼ ਬਕੋਰੀਆ, ਖਰਚਾ ਨਿਗਰਾਨ ਮੀਤੂ ਅਗਰਵਾਲ, ਪੁਲਿਸ ਅਬਜ਼ਰਵਰ ਆਮਿਰ ਜਾਵੇਦ, ਡੀਸੀ ਸ਼ੌਕਤ ਅਹਿਮਦ ਪੈਰੇ ਅਤੇ ਐਸਐਸਪੀ ਵਰੁਣ ਸ਼ਰਮਾ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਸਪੈਸ਼ਲ ਜਨਰਲ ਆਬਜ਼ਰਵਰ ਨੇ 1 ਜੂਨ ਨੂੰ ਵੋਟਾਂ ਪੈਣ ਦੇ ਸਮੇਂ ਦੌਰਾਨ ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ  ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੋਟਰਾਂ ਨੂੰ ਲੁਭਾਉਣ ਲਈ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਮੁਫ਼ਤ, ਨਕਦੀ ਅਤੇ ਸ਼ਰਾਬ ਦੀ ਵੰਡ 'ਤੇ ਸਖ਼ਤ ਨਿਯੰਤਰਣ ਕਰਨ ਦੇ ਨਾਲ-ਨਾਲ ਇੱਕ ਆਜ਼ਾਦ ਅਤੇ ਨਿਰਪੱਖ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਸ੍ਰੀ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ਼ਾਨਦਾਰ ਵਿਉਂਤਬੰਦੀ ਅਤੇ ਕਾਰਜਸ਼ੀਲ ਪਹੁੰਚ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਨੇ ਇਸ ਮੌਕੇ ਮੌਜੂਦ ਸਾਰੇ ਅਧਿਕਾਰੀਆਂ ਦੇ ਤਾਲਮੇਲ ਵਾਲੇ ਯਤਨਾਂ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਪਟਿਆਲਾ ਵਿੱਚ ਲੋਕ ਸਭਾ ਚੋਣਾਂ 2024 ਦੇ ਸਫਲ ਆਯੋਜਨ ਵਿੱਚ ਭਰੋਸਾ ਪ੍ਰਗਟਾਇਆ।
ਇਸ ਤੋਂ ਇਲਾਵਾ, ਚੱਲ ਰਹੀ ਗਰਮ ਲੂਅ ਦੇ ਮੱਦੇਨਜ਼ਰ, ਸ੍ਰੀ ਰਾਮ ਮੋਹਨ ਮਿਸ਼ਰਾ ਨੇ ਵੋਟਰਾਂ ਦੀ ਸੁਰੱਖਿਆ ਅਤੇ ਆਰਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ।ਉਨ੍ਹਾਂ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ 'ਤੇ ਗਰਮੀ ਨਾਲ ਸਬੰਧਤ ਕਿਸੇ ਵੀ ਸਿਹਤ ਸਮੱਸਿਆ ਦੇ ਹੱਲ ਲਈ ਛਾਂਦਾਰ ਵੇਟਿੰਗ ਏਰੀਆ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਡਾਕਟਰੀ ਸਹਾਇਤਾ ਦੀ ਸਹੂਲਤ ਵਰਗੇ ਪੁਖਤਾ ਪ੍ਰਬੰਧ ਕੀਤੇ ਜਾਣ।
ਡੀ.ਸੀ. ਸ਼ੌਕਤ ਅਹਿਮਦ ਪਰੇ ਨੇ 1 ਜੂਨ, 2024 ਨੂੰ ਚੋਣਾਂ ਕਰਵਾਉਣ ਲਈ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਐਸਐਸਪੀ ਵਰੁਣ ਸ਼ਰਮਾ ਨੇ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੇ ਜਾ ਰਹੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਏ.ਡੀ.ਸੀਜ ਕੰਚਨ ਅਤੇ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 
********
ਫੋਟੋ ਕੈਪਸ਼ਨ-ਸਪੈਸ਼ਲ ਜਨਰਲ ਆਬਜ਼ਰਵਰ ਸ੍ਰੀ ਰਾਮ ਮੋਹਨ ਮਿਸ਼ਰਾ ਪਟਿਆਲਾ ਲਈ ਤਾਇਨਾਤ ਆਬਜ਼ਰਵਰਾਂ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।



ਅਮਰਨਾਥ ਯਾਤਰਾ ਦੌਰਾਨ ਲੰਗਰ ਭੰਡਾਰੇ ਸਬੰਧੀ ਸ਼ਿਵੋਹਮ ਸੇਵਾ ਮੰਡਲ ਦੇ ਮੈਂਬਰਾਂ ਦੀ ਵਿਸ਼ਾਲ ਮੀਟਿੰਗ।

ਅਮਰਨਾਥ ਯਾਤਰਾ ਦੌਰਾਨ ਲੰਗਰ ਭੰਡਾਰੇ ਸਬੰਧੀ ਸ਼ਿਵੋਹਮ ਸੇਵਾ ਮੰਡਲ ਦੇ ਮੈਂਬਰਾਂ ਦੀ ਵਿਸ਼ਾਲ ਮੀਟਿੰਗ।

-ਕਠੂਆ 'ਚ ਸ਼ਿਵ ਜਾਗਰਣ ਤੋਂ ਬਾਅਦ 24 ਜੂਨ ਨੂੰ ਛੇਹਰਟਾ ਤੋਂ ਰਾਸ਼ਨ ਸਮੱਗਰੀ ਦੇ ਟਰੱਕ ਰਵਾਨਾ ਹੋਣਗੇ।

ਅੰਮ੍ਰਿਤਸਰ, 31 ਮਈ -ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ। ਸ਼ਿਵੋਹਮ ਸੇਵਾ ਮੰਡਲ ਛੇਹਰਟਾ ਅੰਮ੍ਰਿਤਸਰ ਦੀ ਤਰਫੋਂ ਕਠੂਆ ਖਰੋਟ ਮੋੜ ਵਿਖੇ ਅਮਰਨਾਥ ਯਾਤਰੀਆਂ ਦੀ ਸੇਵਾ ਵਿੱਚ 5ਵੇਂ ਵਿਸ਼ਾਲ ਲੰਗਰ ਭੰਡਾਰੇ ਸਬੰਧੀ ਮੰਦਰ ਬਾਬਾ ਹਰ ਸਿੰਘ ਮਹਾਰਾਜ ਭਾਉਡੇ ਵਾਲਾ ਜੀ ਵਿਖੇ ਚੇਅਰਮੈਨ ਅਸ਼ੋਕ ਬੇਦੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਦੇ ਮੈਂਬਰਾਂ ਨੇ ਆਪਣੀ ਹਾਜ਼ਰੀ ਲਗਵਾਈ। ਜਾਣਕਾਰੀ ਦਿੰਦਿਆਂ ਚੇਅਰਮੈਨ ਅਸ਼ੋਕ ਬੇਦੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਿਵ ਭੋਲੇਨਾਥ ਦੀ ਕ੍ਰਿਪਾ ਨਾਲ ਅਮਰਨਾਥ ਯਾਤਰਾ ਲਈ ਕਠੂਆ ਖਰੋਟ ਮੋਡ ਵਿਖੇ ਪੰਜਵਾਂ ਵਿਸ਼ਾਲ ਲੰਗਰ ਭੰਡਾਰਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਮਰਨਾਥ ਯਾਤਰਾ 29 ਜੂਨ 2024 ਨੂੰ ਸ਼ੁਰੂ ਹੋਵੇਗੀ ਅਤੇ 24 ਜੂਨ ਨੂੰ ਰਾਸ਼ਨ ਸਮੱਗਰੀ ਦੇ ਟਰੱਕ ਛੇਹਰਟਾ ਤੋਂ ਮੰਦਰ ਬਾਬਾ ਭਉਦੇਵਾਲਾ ਤੋਂ ਰਵਾਨਾ ਹੋਣਗੇ ਅਤੇ 28 ਜੂਨ ਦੀ ਰਾਤ ਨੂੰ ਸ਼ਿਵ ਜਾਗਰਣ ਨਾਲ ਲੰਗਰ ਦੀ ਸ਼ੁਰੂਆਤ ਹੋਵੇਗੀ, ਜਿਸ ਦੌਰਾਨ ਪਰਮ ਸੰਤ ਅਦਵੈਤ ਸਵ. ਸ੍ਰੀ ਛੇਹਰਟਾ ਤੋਂ ਆਰਤੀ ਦੇਵਾ ਜੀ ਮਹਾਰਾਜ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਾਰੀਆਂ ਰਸਮਾਂ ਨਿਭਾਉਣਗੇ। ਅਸ਼ੋਕ ਬੇਦੀ ਨੇ ਦੱਸਿਆ ਕਿ ਇਸ ਲੰਗਰ ਭੰਡਾਰੇ ਵਿੱਚ ਛੇਹਰਟਾ, ਅੰਮ੍ਰਿਤਸਰ ਅਤੇ ਕਠੂਆ ਦੀਆਂ ਸੁਸਾਇਟੀ ਮੈਂਬਰਾਂ ਅਤੇ ਸੰਗਤਾਂ ਦਾ ਹਮੇਸ਼ਾ ਵਿਸ਼ੇਸ਼ ਸਹਿਯੋਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੰਗਰ ਭੰਡਾਰੇ ਵਾਲੀ ਥਾਂ 'ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅਸ਼ੋਕ ਬੇਦੀ ਨੇ ਦੱਸਿਆ ਕਿ ਅਮਰਨਾਥ ਯਾਤਰੀਆਂ ਲਈ ਜਿੱਥੇ ਲੰਗਰ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ ਹੈ, ਉੱਥੇ ਠਹਿਰਨ ਅਤੇ ਮੈਡੀਕਲ ਸਹੂਲਤਾਂ ਦਾ ਵੀ ਵਿਸ਼ੇਸ਼ ਪ੍ਰਬੰਧ ਹੋਵੇਗਾ। ਬੱਚਿਆਂ ਲਈ ਦੁੱਧ ਦੀ ਸੇਵਾ ਦੀ ਵਿਸ਼ੇਸ਼ ਸਹੂਲਤ ਹੋਵੇਗੀ। ਇਸ ਮੌਕੇ ਸਮੂਹ ਕਮੇਟੀ ਮੈਂਬਰਾਂ ਨੇ ਸ਼ਿਵ ਭੋਲੇਨਾਥ ਅਤੇ ਮਾਂ ਪਾਰਵਤੀ ਦਾ ਗੁਣਗਾਨ ਕੀਤਾ। ਇਸ ਮੌਕੇ ਪੰਡਿਤ ਰਿਕੇਸ਼ ਦੇਵ, ਡਾ: ਅਸ਼ਵਨੀ ਮਨਨ ਕੋਟ ਖ਼ਾਲਸਾ, ਪਿ੍ੰਸੀਪਲ ਦੀਪਕ ਬਹਿਲ, ਦੀਪਕ ਭਾਰਦਵਾਜ, ਸੰਦੀਪ ਰਾਮਪਾਲ, ਅਮਨ ਰਾਮਪਾਲ, ਦੀਪਕ ਰਾਮਪਾਲ, ਕੁਲਦੀਪ ਸ਼ਰਮਾ, ਓਮ ਪ੍ਰਕਾਸ਼ ਸ਼ਰਮਾ, ਅਜੇ ਸ਼ਰਮਾ, ਰੋਮੀ, ਵਿਪਨ ਸ਼ੁਕਲਾ, ਰਾਜਕੁਮਾਰ ਬੇਦੀ, ਵਿਸ਼ਾਲ | ਬੇਦੀ, ਸੁਸ਼ੀਲ ਕੁਮਾਰ ਸੀਲਾ, ਲਲਿਤ, ਰਮਨ ਰੰਮੀ ਹਾਜ਼ਰ ਸਨ।

ਫੋਟੋ- ਅਮਰਨਾਥ ਯਾਤਰਾ ਦੌਰਾਨ ਸ਼ਿਵ ਭਗਤਾਂ ਲਈ ਲੰਗਰ ਭੰਡਾਰਾ ਸ਼ੁਰੂ ਕਰਨ ਸਬੰਧੀ ਮੀਟਿੰਗ ਕਰਦੇ ਹੋਏ ਚੇਅਰਮੈਨ ਅਸ਼ੋਕ ਬੇਦੀ ਅਤੇ ਸ਼ਿਵੋਹਮ ਸੇਵਾ ਮੰਡਲ ਦੇ ਮੈਂਬਰ।



ਪੌਦੇ ਲਗਾ ਕੇ ਮਨਾਵਾਂਗੇ ਲੋਕਤੰਤਰ ਦਾ ਮਹਾਨ ਤਿਉਹਾਰ : ਰਾਹੁਲ ਚਾਬਾ ਏ.ਡੀ.ਸੀ ਤੇ ਹੋਰ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਪੌਦੇ ਲਗਾ ਕੇ ਗ੍ਰੀਨ ਚੋਣਾਂ ਦੀ ਕੀਤੀ ਸ਼ੁਰੂਆਤ

ਪੌਦੇ ਲਗਾ ਕੇ ਮਨਾਵਾਂਗੇ ਲੋਕਤੰਤਰ ਦਾ ਮਹਾਨ ਤਿਉਹਾਰ : ਰਾਹੁਲ ਚਾਬਾ
ਏ.ਡੀ.ਸੀ ਤੇ ਹੋਰ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਪੌਦੇ ਲਗਾ ਕੇ ਗ੍ਰੀਨ ਚੋਣਾਂ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 31 ਮਈ : ਜ਼ਿਲ੍ਹੇ ਵਿਚ ਵੋਟਰਾਂ ਨੂੰ ਗ੍ਰੀਨ ਚੋਣਾਂ ਲਈ ਉਤਸ਼ਾਹਿਤ ਕਰਨ ਲਈ ਜਿਥੇ ਗ੍ਰੀਨ ਬੂਥ ਬਣ ਰਹੇ ਹਨ, ਉਥੇ ਲੋਕਾਂ ਨੂੰ ਵੀ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਗ੍ਰੀਨ ਬੂਥ ਸੰਕਲਪ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਇਸ ਮੁਹਿੰਮ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਰਾਹੁਲ ਚਾਬਾ ਨੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ। ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ 'ਤੇ ਲੋਕ ਸਭਾ ਖੇਤਰ ਹੁਸ਼ਿਆਰਪੁਰ ਵਿਚ ਗ੍ਰੀਨ ਚੋਣਾਂ ਦੀ ਸ਼ੁਰੂਆਤ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਦੇ ਵਿਹੜੇ ਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਪ੍ਰਮੁੱਖ ਇੰਡਸਟਰੀ ਸੋਨਾਲੀਕਾ ਉਦਯੋਗ ਸਮੂਹ ਦੇ ਪ੍ਰੋਜੈਕਟ 'ਆਈ ਲਵ ਹੁਸ਼ਿਆਰਪੁਰ' ਤਹਿਤ ਅੱਜ ਮਿੰਨੀ ਸਕੱਤਰੇਤ ਅਤੇ ਇਸ ਦੇ ਨਜ਼ਦੀਕ 50 ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਗ੍ਰੀਨ ਬੂਥ ਮਹਿਲਾਂਵਾਲੀ ਵਿਚ ਤਕਰੀਬਨ 20 ਪੌਦੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰੀਨ ਬੂਥ 'ਤੇ 300 ਪੌਦੇ ਰੱਖੇ ਜਾਣਗੇ, ਇਹ ਪੌਦੇ ਵੋਟਰਾਂ ਨੂੰ ਤੋਹਫੇ ਦੇ ਰੂਪ ਵਿਚ ਭੇਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ ਦੋ-ਦੋ ਬੂਥ ਵਿਸ਼ੇਸ਼ ਰੂਪ ਨਾਲ ਸਜਾਏ ਗਏ ਹਨ ਅਤੇ ਸੈਲਫੀ ਪੁਆਇੰਟ ਵੀ ਲਗਾਏ ਗਏ ਹਨ। ਨੌਜਵਾਨ ਵਿਸ਼ੇਸ਼ ਬੂਥ 'ਤੇ ਜਾ ਕੇ ਵੋਟਿੰਗ ਕਰ ਰਹੇ ਹਨ, ਤਾਂ ਮਹਿਲਾਵਾਂ ਪਿੰਕ ਬੂਥ 'ਤੇ ਜਾ ਕੇ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਦੀ ਸ਼ਕਤੀ ਦਾ ਅਹਿਸਾਸ ਕਰਵਾ ਰਹੀਆਂ ਹਨ। ਉਥੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਥਾਂ-ਥਾਂ ਗ੍ਰੀਨ ਬੂਥ ਵੀ ਬਣਾਏ ਗਏ ਹਨ। ਵਿਧਾਨ ਸਭਾ ਖੇਤਰ ਹੁਸ਼ਿਆਰਪੁਰ ਵਿਚ ਮਹਿਲਾਵਾਲੀ, ਮੁਕੇਰੀਆਂ ਵਿਚ ਹਰਸੇ ਮਾਨਸਰ, ਚੱਬੇਵਾਲ ਵਿਚ ਹੰਦੋਵਾਲ ਕਲਾਂ, ਉੜਮੁੜ ਵਿਚ ਦੇਹਰੀਵਾਲ, ਵਾਰਡ ਨੰਬਰ 8 ਮਾਹਿਲਪੁਰ, ਨੂਰਪੁਰ ਜੱਟਾਂ, ਪਦਰਾਣਾ, ਨਗਰ ਨਿਗਮ ਦਫ਼ਤਰ ਕਸਬਾ ਗੜ੍ਹਸ਼ੰਕਰ ਵਿਚ ਗ੍ਰੀਨ ਬੂਥ ਬਣਾਏ ਗਏ ਹਨ, ਜਿਥੇ ਵੋਟਰਾਂ ਨੂੰ ਪੌਦੇ ਕੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਨੌਜਵਾਨ ਪ੍ਰਬੰਧਿਤ ਬੂਥ, ਮਹਿਲਾਵਾਂ ਲਈ ਪਿੰਕ ਬੂਥ ਅਤੇ ਵਾਤਾਵਰਣ ਦੀ ਸੰਭਾਲ ਲਈ ਗ੍ਰੀਨ ਬੂਥ ਬਣਾ ਕੇ ਵੋਟਰਾਂ ਨੂੰ ਵੋਟ ਬੂਥ ਤੱਕ ਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਚੌਬੇ, ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਪ੍ਰਿੰਸੀਪਲ ਰਾਕੇਸ਼ ਕੁਮਾਰ, ਸਹਾਇਕ ਨੋਡਲ ਅਫ਼ਸਰ ਮੀਡੀਆ ਕਮਿਊਨਿਕੇਸ਼ ਰਜਨੀਸ਼ ਕੁਮਾਰ ਗੁਲਿਆਨੀ, ਨੀਰਜ ਧੀਮਾਨ, ਬਲਜੀਤ ਸਿੰਘ, ਯਾਦਵਿੰਦਰ ਸਿੰਘ ਅਸਿਸਟੈਂਟ ਮੈਨੇਜਰ ਸੋਨਾਲੀਕਾ, ਰੇਖਾ ਸ਼ਰਮਾ ਅਸਿਸਟੈਂਟ ਮੈਨੇਜਰ ਸੋਨਾਲੀਕਾ, ਅਮਿਤ ਗਿੱਲ, ਅੰਜੂ ਸੈਣੀ, ਵੰਦਨਾ, ਤ੍ਰਿਭੁਵਨ ਪ੍ਰਸਾਦ, ਸੁਮਿਤ, ਵਿਜੇ, ਅਮਰਪਾਲ, ਵਿਨੋਦ, ਨਰੇਸ਼ ਆਦਿ ਵੀ ਮੌਜੂਦ ਸਨ।  

ਸਮੁੱਚਾ ਬ੍ਰਾਹਮਣ ਸਮਾਜ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੀ ਹਮਾਇਤ ਕਰਕੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰੇਗਾ: ਸਮਾਜ ਦੇ ਆਗੂਆਂ ਨੇ ਕੀਤਾ ਐਲਾਨ


ਪਟਿਆਲਾ, 31 ਮਈ: ਬ੍ਰਾਹਮਣ ਸਮਾਜ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਹਲਕੇ ਤੋਂ ਇਕ ਸਾਫ ਸੁਥਰੇ ਅਕਸ ਵਾਲੇ, ਚੰਗੇ ਕਿਰਦਾਰ ਤੇ ਕਾਰਗੁਜ਼ਾਰੀ ਵਾਲੇ ਬ੍ਰਾਹਮਣ ਆਗੂ ਐਨ ਕੇ ਸ਼ਰਮਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਿਸਦੀ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਹੈ। ਇਸ ਲਈ ਸਮੁੱਚਾ ਬ੍ਰਾਹਮਣ ਸਮਾਜ ਇਸ ਵਾਰ ਐਨ ਕੇ ਸ਼ਰਮਾ ਦੇ ਹੱਕ ਵਿਚ ਵੋਟਾਂ ਪਾ ਕੇ ਪਹਿਲੀ ਵਾਰ ਪਟਿਆਲਾ ਸੀਟ ਤੋਂ ਬ੍ਰਾਹਮਣ ਆਗੂ ਦੀ ਜਿੱਤ ਯਕੀਨੀ ਬਣਾ ਕੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਵੇਗਾ।
ਇਹ ਪ੍ਰਗਟਾਵਾ ਰਾਜਿੰਦਰ ਕੁਮਾਰ ਕੌਸ਼ਿਕ ਪ੍ਰਧਾਨ ਸ੍ਰੀ ਸ਼ਿਵ ਸ਼ੰਕਰ ਬ੍ਰਾਹਮਣ ਸਭਾ ਪਟਿਆਲਾ, ਅਸ਼ੋਕ ਪ੍ਰਾਸ਼ਰ ਮੁੱਖ ਸੇਵਾਦਾਰ ਪ੍ਰਾਚੀਨ ਮੰਦਿਰ ਦੁੱਧਾਧਾਰੀ, ਸ੍ਰੀਕਾਂਤ ਸ਼ਰਮਾ ਪ੍ਰਮੁੱਖ ਬ੍ਰਾਹਮਣ ਮਹਾਂਪੰਚਾਇਤ ਪੰਜਾਬ ਅਤੇ ਬਾਲਾ ਗਵਰਦਾਨ ਨਾਥ ਮੁੱਖ ਪੁਜਾਰੀ ਗੁਰੂ ਜੀ ਰੁਦਾਰਨਾਥ ਮੰਦਿਰ ਪਟਿਆਲਾ ਅਤੇ ਪੰਜਾਬ ਬ੍ਰਾਹਮਣ ਏਕਤਾ ਮੰਚ ਨੇ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬ੍ਰਾਹਮਣ ਸਮਾਜ ਦੇ ਇਹਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਗੁਰੂ ਪੀਰਾਂ, ਪੈਗੰਬਰਾਂ ਦੀ ਧਰਤੀ ਹੈ। ਉਹਨਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਐਨ ਕੇ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਪ੍ਰਭੂ ਸ਼੍ਰੀਰਾਮ ਦੇ ਨਾਨਕਾ ਪਰਿਵਾਰ ਅਸਥਾਨ ਘੜਾਮ ਦਾ ਇਕ ਧਾਰਮਿਕ ਟੂਰਿਸਟ ਕੇਂਦਰ ਵਜੋਂ ਵਿਕਾਸ ਕੀਤਾ ਜਾਵੇਗਾ ਅਤੇ ਇਥੇ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਦਾ ਵਿਸ਼ਾਲ ਮੰਦਿਰ ਬਣਾਇਆ ਜਾਵੇਗਾ।
ਉਹਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਘੜਾਮ ਦੀ ਇਤਿਹਾਸਕ ਮਹੱਤਤਾ ਤੇ ਪ੍ਰਭੂ ਸ਼੍ਰੀਰਾਮ ਨਾਲ ਜੁੜੇ ਇਸ ਅਸਥਾਨ ਨੂੰ ਅਣੌਗਲਿਆ ਕੀਤਾ ਹੈ ਤੇ ਹੁਣ ਐਨ ਕੇ ਸ਼ਰਮਾ ਦੇ ਪਟਿਆਲਾ ਦਾ ਐਮ ਪੀ ਬਣਨ ਨਾਲ ਇਸ ਅਸਥਾਨ ਦੀ ਮਹੱਤਤਾ ਤੋਂ ਸਿਰਫ ਭਾਰਤ ਹੀ ਨਹੀਂ ਸਮੁੱਚੀ ਦੁਨੀਆਂ ਵਿਚ ਵਸਦੇ ਲੋਕ ਜਾਣੂ ਹੋ ਸਕਣਗੇ ਤੇ ਇਸ ਮਹਾਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣਗੇ।
ਉਹਨਾਂ ਨੇ ਸਮੂਹ ਬ੍ਰਾਹਮਣ ਸਮਾਜ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਐਨ ਕੇ ਸ਼ਰਮਾ ਦੇ ਹੱਕ ਵਿਚ ਵੋਟਾਂ ਪਾ ਕੇ ਪੰਜਾਬ ਵਿਚ ਹਿੰਦੂ-ਸਿੱਖ ਏਕਤਾ ਦੀ ਮਜ਼ਬੂਤੀ ਵਾਸਤੇ ਯੋਗਦਾਨ ਪਾਉਣ ਤਾਂ ਜੋ ਪਟਿਆਲਾ ਦੁਨੀਆਂ ਭਰ ਵਿਚ ਇਕ ਪ੍ਰਮੁੱਖ ਧਾਰਮਿਕ ਕੇਂਦਰ ਵਜੋਂ ਉਭਾਰਿਆ ਜਾ ਸਕੇ।

ਹਾਰ ਦੀ ਬੁਖਲਾਹਟ ਵਿੱਚ ਜਾਅਲੀ ਕਾਲਾਂ ਕਰਾ ਰਹੀ ਆਪ

ਗੁਰਜੀਤ ਸਿੰਘ ਔਜਲਾ ਨੇ ਕੀਤੀ ਕਾਰਵਾਈ, ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ
ਐਫਆਈਆਰ ਵੀ ਦਰਜ ਕਰਵਾਈ ਜਾਵੇਗੀ
ਅੰਮਿ੍ਤਸਰ 31 may- ਲੋਕ ਸਭਾ ਚੋਣਾਂ 'ਚ ਦਿਖ ਰਹੀ ਹਾਰ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਹੁਣ ਫਰਜ਼ੀ ਕਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਸਖ਼ਤ ਕਾਰਵਾਈ ਕਰਦੇ ਹੋਏ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਸ ਖ਼ਿਲਾਫ਼ ਐਫਆਈਆਰ ਵੀ ਦਰਜ ਕਰਵਾਈ ਜਾਵੇਗੀ। ਗੁਰਜੀਤ ਸਿੰਘ ਔਜਲਾ ਨੇ ਅੱਜ ਪ੍ਰੈਸ ਕਾਨਫਰੰਸ ਰਾਹੀਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਪਣੀ ਹਾਰ ਨੂੰ ਦੇਖਦੇ ਹੋਏ ਅਜਿਹੇ ਸਸਤੇ ਹੱਥਕੰਡੇ ਅਪਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਣਾ ਚਾਹੁੰਦੇ ਹਨ ਕਿ ਜਦੋਂ ਉਨ੍ਹਾਂ ਨੇ ਲੋਕਾਂ ਦੇ ਹੱਕ ਵਿੱਚ ਕੰਮ ਕਰਨ ਦਾ ਸਮਾਂ ਸੀ ਤਾਂ ਅਜਿਹਾ ਕਿਉਂ ਨਹੀਂ ਕੀਤਾ, ਹੁਣ ਉਨ੍ਹਾਂ ਦੀ ਹਾਰ ਦਾ ਡਰ ਅਜਿਹੀਆਂ ਫਰਜ਼ੀ ਕਾਲਾਂ ਰਾਹੀਂ ਦਿਖਾਈ ਦੇ ਰਿਹਾ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਮੁੱਚੀਆਂ ਚੋਣਾਂ ਦੌਰਾਨ ਉਨ੍ਹਾਂ ਨੇ ਆਪਣੇ ਕੰਮਾਂ ਰਾਹੀਂ ਹੀ ਵੋਟਾਂ ਮੰਗੀਆਂ ਹਨ ਅਤੇ ਕਦੇ ਵੀ ਅਜਿਹੀ ਘਟੀਆ ਰਾਜਨੀਤੀ ਨਹੀਂ ਕੀਤੀ ਪਰ ਅੱਜ ਜਦੋਂ ਅਜਿਹੇ ਫੋਨ ਆ ਰਹੇ ਹਨ ਤਾਂ ਉਨ੍ਹਾਂ ਅੱਗੇ ਆ ਕੇ ਜਵਾਬ ਦੇਣਾ ਜ਼ਰੂਰੀ ਸਮਝਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਖੁਦ ਭਾਜਪਾ ਨਾਲ ਹਨ ਅਤੇ ਅਮਿਤ ਸ਼ਾਹ ਨਾਲ ਮਿਲ ਕੇ ਸੱਤਾ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾ ਧਮਕਾ ਰਹੀ ਹੈ ਪਰ ਲੋਕਾਂ ਦੇ ਕੰਮਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਜੇਕਰ ਲੋਕਾਂ ਨੇ ਕੰਮ ਕੀਤਾ ਹੁੰਦਾ, ਹਾਰ ਦੇ ਡਰੋਂ ਨਿਗਮ ਚੋਣਾਂ ਨਾ ਰੋਕੀਆਂ ਹੁੰਦੀਆਂ ਤਾਂ ਅੱਜ ਅਜਿਹੀ ਸਿਆਸਤ ਦੀ ਲੋੜ ਹੀ ਨਹੀਂ ਸੀ ਪੈਣੀ। ਉਨ੍ਹਾਂ ਕਿਹਾ ਕਿ ਉਹ ਅਜਿਹਾ ਕਦੇ ਨਹੀਂ ਕਹਿੰਦੇ ਪਰ ਅੱਜ ਕਹਿ ਰਹੇ ਹਨ ਕਿ 4 ਜੂਨ ਨੂੰ ਅੰਮ੍ਰਿਤਸਰ ਤੋਂ ਆਪ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਅਜਿਹੀਆਂ ਅਫਵਾਹਾਂ ਫੈਲਾ ਕੇ 'ਆਪ' ਇਹ ਸਾਬਤ ਕਰ ਰਹੀ ਹੈ ਕਿ ਉਹ ਹਾਰ ਦਾ ਸਾਹਮਣਾ ਕਰ ਰਹੀ ਹੈ ਅਤੇ ਲੋਕਾਂ ਨੂੰ ਦੱਸਣਾ ਚਾਹੁੰਦੀ ਹੈ ਕਿ ਗੁਰਜੀਤ ਸਿੰਘ ਔਜਲਾ ਬਿਲਕੁਲ ਤੰਦਰੁਸਤ ਹਨ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ। ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਮਿਹਨਤਕਸ਼ ਉਮੀਦਵਾਰ ਨੂੰ ਜਿਤਾਉਣ।

 

 

 

 

AAP making fake calls in the face of defeat

Gurjeet Singh Aujla took action, written complaint to the Election Commission

An FIR will also be registered

Amritsar - Looking at the defeat in the Lok Sabha elections, Aam Aadmi Party is now trying to mislead people through fake calls. Taking strict action in this regard, Congress Lok Sabha candidate Gurjeet Singh Aujla has filed a complaint with the Election Commission and an FIR will also be filed against him. Gurjeet Singh Aujla said through a press conference today that the Aam Aadmi Party is now adopting such cheap tactics after seeing its defeat.

He said that he wants to ask Chief Minister Bhagwant Mann why he did not do it when it was time to work in favor of people, now his fear of defeat is showing through such fake calls. Gurjeet Singh Aujla said that during the entire elections, he has asked for votes through his actions and has never done such bad politics, but today when such calls are coming, he has found it necessary to come forward and answer. He said that Bhagwant Mann himself is with BJP and is enjoying power along with Amit Shah. He said that the Aam Aadmi Party is threatening people by misusing the police administration, but people's actions are not being paid attention to.  if the corporation elections had not been stopped for fear of defeat, then there would have been no need for such politics today. He said that he never says this but today he is saying that AAP's bail will be forfeited from Amritsar on June 4. By spreading such rumours, AAP is proving that it is facing defeat and wants to tell people that Gurjeet Singh Aujla is perfectly healthy and always available to serve the people. People should use their vote without any fear and let the hardworking candidate win.

Thursday, 30 May 2024

ਅੱਗ ਲੱਗਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਲਈ ਮਸੀਹਾ ਬਣੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ

ਅੱਗ ਲੱਗਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਲਈ ਮਸੀਹਾ ਬਣੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ
ਹੁਸ਼ਿਆਰਪੁਰ, 30 ਮਈ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਲੋੜਵੰਦਾ, ਅੰਗਹੀਣਾਂ, ਪੀੜਤਾਂ, ਰੋਗੀਆ, ਸਪੈਸ਼ਲ ਬੱਚਿਆਂ, ਔਰਤਾਂ ਅਤੇ ਬੱਚਿਆਂ ਲਈ ਮਸੀਹਾ ਬਣ ਚੁੱਕੀ ਹੈ। ਰੈੱਡ ਕਰਾਸ ਦੁਆਰਾ ਲੋਕ ਭਲਾਈ ਦੀ ਮੁਹਿੰਮ ਚਲਾਈ ਗਈ ਹੈ, ਜਿਸ ਵਿਚ ਰੈੱਡ ਕਰਾਸ ਸੁਸਾਇਟੀ ਮਨੁੱਖਤਾ ਦੀ ਸੇਵਾ ਵਿਚ ਵੱਧ ਤੋਂ ਵੱਧ ਯੋਗਦਾਨ ਦੇ ਰਹੀ ਹੈ।
            ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਨੇ ਦੱਸਿਆ ਕਿ ਮਨੁੱਖਤਾ ਦੀ ਭਲਾਈ ਦੀ ਇਸ ਮੁਹਿੰਮ ਨੂੰ ਜਾਰੀ ਰੱਖਦਿਆਂ ਇਸ ਤਪਦੀ ਗਰਮੀ ਦੇ ਮੌਸਮ ਵਿਚ ਅੱਗ ਲੱਗਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਜੀਵਨ ਨੂੰ ਮੁੜ ਲੀਹ 'ਤੇ ਲਿਆਉਣ ਲਈ ਅੱਗ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ।
             ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਮਹੀਨੇ ਗਰਮੀ ਕਾਰਨ ਤਾਪਮਾਨ ਬਹੁਤ ਹੀ ਜਿਆਦਾ ਵੱਧ ਚੁੱਕਾ ਹੈ, ਇਸ ਤਪਦੀ ਗਰਮੀ ਵਿਚ ਬੀਤੀ 17 ਮਈ ਨੂੰ ਪਿੰਡ ਮਹਿਤਪੁਰ ਵਿਚ ਰਹਿਣ ਵਾਲੇ ਚਾਰ ਭਰਾਵਾਂ ਦੇ ਇਕ ਸਾਂਝੇ ਪਰਿਵਾਰ ਦੀਆਂ ਸਾਰੀਆਂ ਝੁੱਗੀਆਂ-ਝੌਪੜੀਆਂ ਵਿਚ ਅੱਗ ਲੱਗਣ ਦੀ ਖ਼ਬਰ ਦਫਤਰ ਨੂੰ ਮਿਲੀ, ਜਿਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਰੈੱਡ ਕਰਾਸ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੀਤੀ । ਜਿਥੇ ਜਾ ਕੇ ਪਤਾ ਲੱਗਾ ਕਿ ਇਨ੍ਹਾਂ ਪਰਿਵਾਰਾ ਦੀਆਂ ਸਾਰੀਆਂ ਹੀ ਝੌਪੜੀਆਂ, ਕੱਪੜੇ, ਘਰ ਦਾ ਸਾਰਾ ਸਾਮਾਨ, ਬੱਕਰੀਆਂ, ਮੱਝਾਂ, ਗਾਵਾਂ, ਪੈਸੇ, ਖਾਣ ਦਾ ਸਾਮਾਨ, ਸਾਰੇ ਹੀ ਦਸਤਾਵੇਜ ਜਲ ਚੁੱਕੇ ਸਨ। ਜਿਸ ਕਾਰਨ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਨੁਕਸਾਨ ਹੋਇਆ ਸੀ।
ਇਸ ਤੋਂ ਇਲਾਵਾ 23 ਅਪ੍ਰੈਲ 2024 ਨੂੰ ਪਿੰਡ ਚੱਬੇਵਾਲ ਵਿਚ ਵੀ ਅਜਿਹੀ ਹੀ ਘਟਨਾ ਵਾਪਰੀ। ਜਿਥੇ ਝੁੱਗੀਆਂ-ਝੌਪੜੀਆਂ ਵਿਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੌਪੜੀਆਂ ਸੜ ਕੇ ਰਾਖ ਹੋ ਚੁੱਕੀਆ ਸਨ, ਜਿਸ ਕਾਰਨ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦਾ ਬਹੁਤ ਨੁਕਸਾਨ ਹੋਇਆ। ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਮਹਿਤਪੁਰ ਅਤੇ ਪਿਡ ਚੱਬੇਵਾਲ ਵਿਖੇ ਅੱਗ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ  ਰਾਹਤ ਸਮੱਗਰੀ ਦਿੱਤੀ ਗਈ।
ਸਕੱਤਰ ਰੈੱਡ ਕਰਾਸ ਨੇ ਦੱਸਿਆ ਕਿ ਰੈੱਡ ਕਰਾਸ ਟੀਮ ਵੱਲੋਂ ਉਪਰੋਕਤ ਮੌਕਿਆਂ 'ਤੇ ਪਹੁੰਚ ਕੇ ਅੱਗ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਰਾਹਤ ਸਮੱਗਰੀ ਪ੍ਰਦਾਨ ਕੀਤੀ ਗਈ । ਇਨ੍ਹਾਂ ਅੱਗ ਪੀੜਤ ਪਰਿਵਾਰਾਂ ਨੂੰ ਤੁਰੰਤ ਹੀ ਹਾਈਜੀਨ ਕਿੱਟਾਂ, ਗੱਦੇ, ਚਾਦਰਾਂ, ਸਾਬਣ, ਸਰਫ ਦੇ ਪੈਕੇਟ, ਚਾਹ ਦੇ ਪੈਕੇਟ, ਤਰਪਾਲਾਂ, ਮੱਛਰਦਾਨੀਆਂ, ਪਹਿਨਣ ਵਾਲੇ ਕੱਪੜੇ, ਰਾਸ਼ਨ ਦਾ ਸਾਮਾਨ, ਪਾਣੀ ਦੀਆ ਬੋਤਲਾਂ ਅਤੇ ਕਾਫੀ ਮਾਤਰਾ ਵਿਚ ਹੋਰ ਸਾਮਾਨ ਦੇ ਕੇ ਇਨ੍ਹਾਂ ਪਰਿਵਾਰਾਂ ਦੀ ਮਦਦ ਕੀਤੀ ਗਈ। ਇਸ ਕੀਤੀ ਗਈ ਮਦਦ ਲਈ ਇਨ੍ਹਾਂ ਅੱਗ ਪੀੜਤ ਪਰਿਵਾਰਾਂ ਵੱਲੋਂ ਰੈੱਡ ਕਰਾਸ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।


ਅੱਜ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ


ਲੋਕ ਸਭਾ ਚੋਣਾਂ-2024

ਅੱਜ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ 'ਤੇ ਲਾਗੂ ਹੋ ਜਾਵੇਗੀ ਪਾਬੰਦੀ

-ਐਗਜ਼ਿਟ ਪੋਲ ਤੇ ਓਪੀਨੀਅਨ ਪੋਲ 'ਤੇ ਵੀ ਰਹੇਗੀ ਪਾਬੰਦੀ

-31 ਮਈ ਤੇ 1 ਜੂਨ ਦੇ ਅਖ਼ਬਾਰਾਂ 'ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਪ੍ਰਵਾਨਗੀ ਲਾਜ਼ਮੀ

-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੀਡੀਆ ਕਰਮੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਅੰਮ੍ਰਿਤਸਰ 30 ਮਈ, ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ 'ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ 'ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ 'ਤੇ ਵੀ ਲਾਗੂ ਹੋਵੇਗੀ।

      ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ 'ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।

      ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 23 ਮਈ, 2024 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ 'ਸਟੈਂਡਰਡ ਅਪਰੇਟਿੰਗ ਪ੍ਰੋਸੀਜਰ' ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ-ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

      ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

    ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ 'ਚ ਕਾਰਜਸ਼ੀਲ ਮੀਡੀਆ ਕਰਮੀਆਂ/ਮੀਡੀਆ ਹਾਊਸਜ਼ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126 ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਣ ਰੂਪ ਵਿੱਚ ਪਾਲਣ ਕਰਨ 'ਚ ਸਹਿਯੋਗ ਦੇਣ ਦੇਣ ਦੀ ਅਪੀਲ ਕੀਤੀ ਹੈ।


 


 

ਚੋਣ ਪ੍ਰਚਾਰ ਦੌਰਾਨ ਕੀਤੀਆਂ 792 ਜਨਸਭਾਵਾਂ : ਐਨ.ਕੇ. ਸ਼ਰਮਾ


ਅਕਾਲੀ ਦਲ ਉਮੀਦਵਾਰ ਨੇ ਚੋਣ ਪ੍ਰਚਾਰ ਖਤਮ ਹੋਣ 'ਤੇ ਜਾਰੀ ਕੀਤੀ ਰਿਪੋਰਟ
62 ਸਮਾਜਿਕ ਸੰਗਠਨਾਂ ਨੇ ਕੀਤਾ ਸਮਰਥਨ ਦਾ ਐਲਾਨ
ਹੋਰ ਪਾਰਟੀਆਂ ਦੇ ਕਰੀਬ ਨੌ ਸੌ ਵਰਕਰਾਂ ਨੇ ਅਕਾਲੀ ਦਲ ਦਾ ਫੜ੍ਹਿਆ ਪੱਲਾ
ਪਟਿਆਲਾ। 30 may 
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਲੋਕ ਸਭਾ ਹਲਕੇ ਦੇ 650 ਪਿੰਡਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕੀਤਾ, ਉੱਥੇ ਹੀ ਸ਼ਹਿਰੀ ਖੇਤਰਾਂ ਵਿੱਚ ਉਨ੍ਹਾਂ ਦੀਆਂ ਕੁੱਲ 142 ਜਨਸਭਾਵਾਂ ਹੋਈਆਂ ਹਨ। ਇਸ ਪ੍ਰਚਾਰ ਮੁਹਿੰਮ ਦੌਰਾਨ ਸਮਾਜ ਦੇ ਹਰ ਵਰਗ ਤੋਂ ਉਨ੍ਹਾਂ ਨੂੰ ਸਨਮਾਨ ਮਿਲਿਆ ਹੈ।
ਚੋਣ ਪ੍ਰਚਾਰ ਦੀ ਸਮਾਪਤੀ ਤੋਂ ਪਹਿਲਾਂ ਐਨ.ਕੇ.ਸ਼ਰਮਾ ਨੇ ਅੱਜ ਸਵੇਰੇ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਮੋਟਰਸਾਈਕਲ 'ਤੇ ਘੁੰਮ ਕੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵਿਕਾਸ ਦੇ ਮੁੱਦੇ 'ਤੇ ਚੋਣ ਲੜਨ ਲਈ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਸੀ। ਇਸ ਪ੍ਰਚਾਰ ਮੁਹਿੰਮ ਦੌਰਾਨ ਕੁੱਲ 62 ਸਮਾਜਿਕ ਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ। ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕਰੀਬ 900 ਪ੍ਰਮੁੱਖ ਵਰਕਰਾਂ ਅਤੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮਰਥਕਾਂ ਦੀ ਗਿਣਤੀ ਵੱਖਰੀ ਰਹੀ।
ਪ੍ਰਚਾਰ ਦੌਰਾਨ ਉਨ੍ਹਾਂ ਨੇ ਕੁੱਲ 792 ਜਨ ਸਭਾਵਾਂ ਨੂੰ ਸੰਬੋਧਨ ਕੀਤਾ, ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਟਿਆਲਾ ਵਿੱਚ ਰੈਲੀ ਹੋਈ ਤਾਂ ਪੰਜਾਬ ਬਚਾਓ ਯਾਤਰਾ ਵੀ ਇੱਥੇ ਕਈ ਹਲਕਿਆਂ ਤੋਂ ਨਿਕਲੀ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਹੀ ਪਟਿਆਲਾ ਲੋਕ ਸਭਾ ਵਿੱਚ ਕੁੱਲ 110 ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਭਰਾਵਾਂ ਨੇ ਵੀ ਵੱਖ-ਵੱਖ ਥਾਵਾਂ 'ਤੇ ਜਾ ਕੇ ਪ੍ਰਚਾਰ ਕੀਤਾ।
ਸ਼ਰਮਾ ਨੇ ਕਿਹਾ ਕਿ ਪ੍ਰਚਾਰ ਦੌਰਾਨ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਨੇ ਆਪਣੇ ਵਿਰੋਧੀਆਂ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਬਲਬੀਰ ਸਿੰਘ ਨੂੰ ਪੰਜ-ਪੰਜ ਸਵਾਲ ਪੁੱਛੇ ਸਨ, ਜਿਨ੍ਹਾਂ ਦਾ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਸ਼ਰਮਾ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਨੇ ਆਪਣਾ ਚੋਣ ਮਨੋਰਥ ਪੱਤਰ ਵੀ ਜਾਰੀ ਕੀਤਾ ਹੈ, ਜਦਕਿ ਪਟਿਆਲਾ ਤੋਂ ਸੰਸਦ ਰਹੀ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਢਾਈ ਸਾਲ ਤੋਂ ਮੰਤਰੀ ਬਲਬੀਰ ਸਿੰਘ ਨੇ ਇਹ ਪੂਰੀ ਚੋਣ ਬਿਨਾਂ ਕਿਸੇ ਮੁੱਦੇ ਦੇ ਲੜੀ ਹੈ। ਪ੍ਰਨੀਤ ਕੌਰ ਅਤੇ ਧਰਮਵੀਰ ਗਾਂਧੀ ਨਾ ਤਾਂ ਆਪਣੇ ਸੰਸਦ ਮੈਂਬਰ ਵਜੋਂ ਕਾਰਜਕਾਲ ਦੀਆਂ ਪ੍ਰਾਪਤੀਆਂ ਦੱਸ ਸਕੇ ਅਤੇ ਨਾ ਹੀ ਇੱਥੋਂ ਦੇ ਲੋਕਾਂ ਨੂੰ ਭਵਿੱਖ ਲਈ ਕੋਈ ਰੋਡ ਮੈਪ ਦੇ ਸਕੇ। 

ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ: ਮੋਦੀ



ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

ਪੰਜਾਬ ਵਿੱਚੋਂ ਮਾਈਨਿੰਗ, ਡਰੱਗਜ਼ ਅਤੇ ਲੈਂਡ ਮਾਫੀਆ ਨੂੰ ਖਤਮ ਕਰਨ ਲਈ ਮੈਂ ਆਪਣੇ ਬੁਲਡੋਜ਼ਰ ਦੀਆਂ ਚਾਬੀਆਂ ਡਾ. ਸੁਭਾਸ਼ ਨੂੰ ਭੇਜਾਂਗਾ : ਯੋਗੀ

ਮੋਦੀ, ਨੱਡਾ ਤੇ ਯੋਗੀ ਨੇ ਭਾਜਪਾ ਉਮੀਦਵਾਰ ਨੂੰ ਵੋਟ ਪਾਉਣ ਦੀ ਕੀਤੀ ਅਪੀਲ


ਹੁਸ਼ਿਆਰਪੁਰ/ਨੰਗਲ/ ਸ੍ਰੀ ਆਨੰਦਪੁਰ ਸਾਹਿਬ - ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਵਿੱਚ ਵੋਟਰਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਨੂੰ ਵੋਟਾਂ ਪਾਉਣ ਅਤੇ ਰਿਕਾਰਡ ਫਰਕ ਨਾਲ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵੱਡਾ ਹੁਲਾਰਾ ਦਿੱਤਾ ਹੈ। ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ, ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ।

ਬਾਅਦ ਵਿੱਚ, ਡਾ ਸ਼ਰਮਾ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਵੋਟਰਾਂ ਲਈ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾਵਾਂ ਨੂੰ ਸੰਸਦ ਵਿੱਚ ਭੇਜਣਾ ਲਾਜ਼ਮੀ ਹੈ, ਤਾਂ ਜੋ ਉਹ ਤੁਹਾਡਾ ਮੁੱਦਾ ਉਠਾ ਸਕਣ  ਅਤੇ ਉਹਨਾਂ ਨੂੰ ਹੱਲ ਕਰੋ ਸਕਣ।  ਨੰਗਲ ਵਿੱਚ ਰੋਡ ਸ਼ੋਅ ਦੌਰਾਨ ਨੱਡਾ ਨੇ ਇਹ ਵੀ ਕਿਹਾ ਕਿ ਡਾ. ਸ਼ਰਮਾ ਦੀ ਸਰਬਪੱਖੀ ਵਿਕਾਸਮੁਖੀ ਪਹੁੰਚ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਸਭ ਤੋਂ ਵਿਕਸਤ ਹਲਕਿਆਂ ਵਿੱਚੋਂ ਇੱਕ ਚ ਬਦਲ ਦੇਵੇਗੀ। ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਕਿਹਾ ਕਿ ਇੰਡੀ ਗਠਜੋੜ ਭ੍ਰਿਸ਼ਟ ਨੇਤਾਵਾਂ ਦਾ ਗਠਜੋੜ ਹੈ। ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਇੰਡੀ ਗਠਜੋੜ ਦੀ ਗੰਦੀ ਰਾਜਨੀਤੀ 'ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਭਾਜਪਾ ਸਰਕਾਰ ਦੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਜਨਤਾ ਨੂੰ ਇੱਕ ਵਾਰ ਫਿਰ ਮੋਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਭਾਰਤ ਦੁਨੀਆ ਭਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰੇਗਾ ਜਦੋਂ ਮੋਦੀ ਲਗਾਤਾਰ ਤੀਜੀ ਵਾਰ ਸ਼ਾਨਦਾਰ ਬਹੁਮਤ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਕਿਹਾ ਕਿ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾ ਨੂੰ ਵੱਡੇ ਫਰਕ ਨਾਲ ਜਿੱਤਣਾ ਚਾਹੀਦਾ ਹੈ। ਯੋਗੀ ਨੇ ਆਪਣੇ ਭਾਸ਼ਣ ਵਿੱਚ ਕਿਹਾ, "ਬਾਹਰ ਆਓ ਅਤੇ ਵੱਡੀ ਗਿਣਤੀ ਵਿੱਚ ਵੋਟ ਪਾਓ ਅਤੇ ਇਹ ਯਕੀਨੀ ਬਣਾਓ ਕਿ ਡਾ. ਸ਼ਰਮਾ ਦੀ ਵੱਡੀ ਜਿੱਤ ਦਰਜ ਕੀਤੀ ਜਾਵੇ"। ਯੋਗੀ ਆਦਿਤਿਆਨਾਥ ਨੇ ਅੱਗੇ ਕਿਹਾ, "ਪਿਛਲੇ 70 ਸਾਲਾਂ ਤੋਂ ਰਾਜ ਕਰਨ ਵਾਲਿਆਂ ਦੇ ਮਾੜੇ ਸ਼ਾਸਨ ਕਾਰਨ ਪੰਜਾਬ ਅੱਜ ਦੁਖੀ ਹੈ। ਯੋਗੀ ਨੇ ਕਿਹਾ ਕਿ ਉਹ ਇੱਥੇ ਆਪਣੇ 'ਬੁਲਡੋਜ਼ਰ' ਦੀਆਂ ਚਾਬੀਆਂ ਡਾਕਟਰ ਸੁਭਾਸ਼ ਨੂੰ ਸੌਂਪਣ ਆਏ ਹਨ। "ਡਾ. ਸੁਭਾਸ਼ ਨੂੰ ਮੇਰਾ ਇਹ ਭਰੋਸਾ ਹੈ ਕਿ ਪੰਜਾਬ ਵਿੱਚੋਂ ਮਾਈਨਿੰਗ, ਰੇਤ, ਡਰੱਗ ਅਤੇ ਲੈਂਡ ਮਾਫੀਆ ਦਾ ਸਫਾਇਆ ਕਰਨ ਲਈ ਮੈਂ ਡਾਕਟਰ ਸੁਭਾਸ਼ ਨੂੰ ਜਿੰਨੇ ਵੀ ਬੁਲਡੋਜ਼ਰ ਚਾਹੀਦੇ ਹਨ, ਭੇਜਾਂਗਾ"। ਯੋਗੀ ਨੇ ਕਿਹਾ ਕਿ ਅੱਜ ਉੱਤਰ ਪ੍ਰਦੇਸ਼ 'ਚ ਸਿੱਖਾਂ ਅਤੇ ਹਿੰਦੂਆਂ ਦੇ ਤਿਉਹਾਰ ਧਾਰਮਿਕ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕੋਸ਼ਿਸ਼ਾਂ ਕੀਤੀਆਂ ਜਿਸ ਕਾਰਨ ਕਰਤਾਰਪੁਰ ਲਾਂਘਾ ਖੁੱਲ੍ਹਿਆ। ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ, ਵੀਰ ਬਾਲ ਦਿਵਸ 26 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਹ ਸਾਡੇ ਸਿੱਖ ਭੈਣਾਂ-ਭਰਾਵਾਂ ਲਈ ਪ੍ਰਧਾਨ ਮੰਤਰੀ ਦਾ ਪਿਆਰ ਹੈ। ਯੋਗੀ ਨੇ ਕਿਹਾ, ਜਦੋਂ ਤੋਂ ਉਹ ਯੂਪੀ ਵਿੱਚ 2017 ਵਿੱਚ ਸਰਕਾਰ ਬਣੀ ਸੀ, ਸਿੱਖਾਂ ਵਿਰੁੱਧ ਕੋਈ ਦੰਗਾ ਨਹੀਂ ਹੋਇਆ ਸੀ। ਯੂਪੀ ਦੇ ਮੁੱਖ ਮੰਤਰੀ ਨੇ ਕਿਹਾ, "ਡਾ. ਸੁਭਾਸ਼ ਨੂੰ ਦਿੱਤੀ ਗਈ ਹਰ ਵੋਟ ਮੋਦੀ ਨੂੰ ਵਿਕਸ਼ਿਤ ਭਾਰਤ ਬਣਾਉਣ ਦੇ ਸੰਕਲਪ ਨੂੰ ਮਜ਼ਬੂਤ ਕਰੇਗੀ।"

ਪੂਰਾ ਪੰਡਾਲ ''ਫਿਰ ਏਕ ਬਾਰ ਮੋਦੀ ਸਰਕਾਰ'', ''ਅਬਕੀ ਬਾਰ, 400 ਪਾਰ'', ''ਜੋ ਬੋਲੇ ਸੋ ਨਿਹਾਲ'', ''ਜੈ ਸ਼੍ਰੀ ਰਾਮ'' ਅਤੇ ''ਭਾਰਤ ਮਾਤਾ ਦੀ ਜੈ'' ਦੇ ਨਾਅਰਿਆਂ ਨਾਲ ਗੂੰਜ ਉਠਿਆ। ਇਸ ਦੌਰਾਨ ਪਹਿਲਾਂ 'ਬੁਲਡੋਜ਼ਰ ਬਾਬਾ' ਵਜੋਂ ਜਾਣੇ ਜਾਂਦੇ ਯੋਗੀ ਦਾ ਇੱਥੇ ਪੁੱਜਣ 'ਤੇ ਅਨੋਖਾ ਸਵਾਗਤ ਕੀਤਾ ਗਿਆ। ਯੋਗੀ ਦੇ ਹਜ਼ਾਰਾਂ ਸਮਰਥਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਚੋਣ ਰੈਲੀ ਵਾਲੀ ਥਾਂ 'ਤੇ ਕਈ ਬੁਲਡੋਜ਼ਰ ਖੜ੍ਹੇ ਸਨ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME