Thursday, 9 May 2024

ਲੋਕ ਸਭਾ ਚੋਣਾਂ-2024 ਸਬੰਧੀ ਖਰਚਾ ਅਬਜਰਬਰ ਨੇ ਵੱਖ-ਵੱਖ ਟੀਮਾਂ ਨਾਲ ਕੀਤੀ ਮੀਟਿੰਗ

ਨਿਯੁਕਤ ਖਰਚਾ ਅਬਜਰਬਰ ਨੇ ਜ਼ਿਲ੍ਹੇ ਵਿੱਚ ਐਕਸਪੈਡੀਚਰ ਟੀਮਾਂ ਨਾਲ ਮੀਟਿੰਗਾਂ ਕਰਕੇ ਦਿੱਤੇ ਦਿਸਾ-ਨਿਰਦੇਸ਼

ਨਵਾਂਸ਼ਹਿਰ, 9 ਮਈ --ਅੱਜ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਲੋਕ ਸਭਾ ਚੋਣਾਂ-2024 ਲਈ ਮਾਨਯੋਗ ਭਾਰਤ ਚੋਣ ਕਮਿਸਨਰ ਵੱਲੋਂ ਨਿਯੁਕਤ ਕੀਤੇ ਗਏ ਖਰਚਾ ਅਬਜਰਬਰ ਸ਼ਿਲਪੀ ਸਿਨਹਾ (ਭਾਰਤੀ ਡਾਕ ਅਤੇ ਦੂਰਸੰਚਾਰ ਲੇਖਾ ਅਤੇ ਵਿੱਤ ਸੇਵਾ) ਵੱਲੋਂ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਬਣਾਈਆਂ ਗਈਆਂ ਐਕਸਪੈਂਡੀਚਰ ਟੀਮਾਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ,  ਐਸ.ਐਸ.ਪੀ. ਡਾ. ਮਹਿਤਾਬ ਸਿੰਘ,    ਵਧੀਕ ਡਿਪਟੀ ਕਮਿਸਨਰ (ਜ) ਰਾਜੀਵ ਵਰਮਾ,  ਵਧੀਕ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸ.ਡੀ.ਐਮ ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ ਬਲਾਚੌਰ ਰਵਿੰਦਰ ਬੰਸਲ, ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪੰਥੇ, ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।


ਇਸ ਮੋਕੇ ਤੇ ਖਰਚਾ ਅਬਜਰਬਰ ਸ਼ਿਲਪੀ ਸਿਨਹਾ ਨੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਲੋਕ ਸਭਾ ਚੋਣਾਂ-2024 ਅਧੀਨ ਲੋਕ ਸਭਾ ਸੈਗਮੈਂਟ 46- ਬੰਗਾ(ਐਸ.ਸੀ.), 47- ਨਵਾਂਸ਼ਹਿਰ  ਅਤੇ 48-ਬਲਾਚੌਰ ਵਿਖੇ ਜਿਲ੍ਹਾ ਪੱਧਰ ਤੇ ਲਗਾਈ ਗਈ ਐਕਸਪੈਂਡੀਚਰ ਟੀਮ ਅਤੇ ਲੋਕ ਸਭਾ ਸੈਗਮੈਂਟ ਪੱਧਰ ਤੇ ਲਗਾਈਆਂ ਗਈਆਂ ਐਕਸਪੈਂਡੀਚਰ ਟੀਮਾਂ ਦੇ ਨਾਲ ਮੀਟਿੰਗ  ਕਰਕੇ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਨੇ ਵੱਖ ਵੱਖ ਲੋਕ ਸਭਾ ਸੈਗਮੈਂਟ ਦੇ ਲਈ ਲਗਾਏ ਗਈਆਂ ਐਕਸਪੈਂਡੀਚਰ ਟੀਮਾਂ ਦੇ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਵੀ ਦਿੱਤੇ ਤਾਂ ਜੋ ਲੋਕ ਸਭਾ ਚੋਣਾਂ -2024 ਦਾ ਕਾਰਜ ਸਫਲਤਾਪੂਰਵਕ ਨੇਪਰੇ ਚਾੜਿਆ ਜਾਵੈ।


ਉਨ੍ਹਾਂ ਕਿਹਾ ਕਿ ਚੋਣ ਖਰਚਿਆਂ ਦੀ ਨਿਗਰਾਨੀ ਇਹ ਯਕੀਨੀ ਬਣਾਏਗੀ ਕਿ ਵੋਟਰਾਂ ਨੂੰ ਲੁਭਾਉਣ ਲਈ ਪੈਸੇ ਦੀ ਦੁਰਵਰਤੋਂ ਨਾ ਹੋਵੇ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਚੋਣ ਖਰਚਾ ਨਿਗਰਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਖਰਚੇ ਦੀ ਨਿਗਰਾਨੀ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


ਖਰਚਾ ਅਬਜਰਬਰ ਸ਼ਿਲਪੀ ਸਿਨਹਾ ਨੇ ਮੀਟਿੰਗ ਕਰਨ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿੱਚ ਬਣੇ ਮੀਡਿਆ ਸਰਟੀਫਾਈਡ ਐਂਡ ਮੋਨਿਟਰਿੰਗ ਕਮੇਟੀ ਦੇ ਮੀਡੀਆ ਸੈੱਲ ਦਾ ਦੌਰਾ ਕੀਤਾ ਗਿਆ ਅਤੇ ਮੀਡੀਆ ਸੈੱਲ ਵਲੋਂ ਕੀਤੇ ਜਾ ਰਹੇ ਕੰਮ ਦੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਨੇ 1950 ਸੈਂਟਰ ਅਤੇ ਸੀ-ਵਿਜਲ ਸੈਂਟਰ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਗਿਆ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME