Wednesday, 29 May 2024

*ਜ਼ਿਲ੍ਹਾ ਮੈਜਿਸਟ੍ਰੇਟ ਨੇ 30 ਮਈ ਸ਼ਾਮ 05:00 ਵਜੇ ਤੋਂ 1 ਜੂਨ ਸ਼ਾਮ 07:00 ਵਜੇ ਤੱਕ ਡਰਾਈ ਡੇਅ ਕੀਤਾ ਘੋਸ਼ਿਤ*

ਨਵਾਂਸ਼ਹਿਰ, 29 ਮਈ - ਲੋਕ ਸਭਾ ਚੋਣਾਂ-2024 ਦੇ ਮਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇੱਕ ਹੁਕਮ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲੋਕ ਸਭਾ ਚੋਣਾਂ-2024 ਦੌਰਾਨ ਮਿਤੀ 30.05.2024 ਨੂੰ ਸ਼ਾਮ 05:00 ਵਜੇ ਤੋਂ ਮਿਤੀ 01.06.2024 ਨੂੰ ਸ਼ਾਮ 07:00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਅੰਗਰੇਜੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਵੇਚਣ ਤੇ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ। ਇਹ ਹੁਕਮ ਸਮੂਹ ਪਬ, ਬਾਰ, ਬੀਅਰ ਬਾਰ, ਹਾਰਡ ਬਾਰ, ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME