Wednesday, 15 May 2024

ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਦੀ ਤਿਆਰੀ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਨਾਲ ਮੁਲਾਕਾਤ ਕਰਕੇ ਲਿਆ ਜਾਇਜ਼ਾ

 ਨਵਾਂਸ਼ਹਿਰ, 15 ਮਈ - ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਚੋਣਾਂ ਨੂੰ ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪੜੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ: ਹੀਰਾ ਲਾਲ, ਆਈ.ਏ.ਐਸ. ਵੱਲੋਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਲਈ ਸਬੰਧੀ ਤਿਆਰੀਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ‘ਤੇ ਐਸ.ਐਸ.ਪੀ. ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਸ਼ਿਨਰ(ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ ਵੀ ਹਾਜ਼ਰ ਸਨ। 
 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ  ਜਨਰਲ ਅਬਜ਼ਰਵਰ ਨੇ ਕਿਹਾ ਕਿ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਤੌਰ ਉਤੇ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਚੋਣਾਂ ਦਾ ਸੰਚਾਲਨ ਕਿਸੇ ਵੀ ਤਰ੍ਹਾਂ ਦੇ ਧੱਕੇਸ਼ਾਹੀ ਅਤੇ ਡਰਾਵੇ ਤੋਂ ਮੁਕਤ ਹੋਵੇ। 
  ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਐਫ.ਐਸ.ਟੀ, ਐਸ.ਐਸ.ਟੀ, ਵੀ.ਐਸ.ਟੀ ਅਤੇ ਹੋਰ ਟੀਮਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਮੰਤਵ ਨੂੰ ਹਾਸਿਲ ਕਰਨ ਲਈ ਜੋ ਰੂਪ-ਰੇਖਾ ਤਿਆਰ ਕੀਤੀ ਗਈ ਹੈ ਉਸ ਨੂੰ ਜ਼ਮੀਨੀ ਪੱਧਰ ਉਤੇ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਲਾਗੂ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ।
  ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਨੁਸਾਰ ਬਣਾਈਆਂ ਗਈਆਂ ਟੀਮਾਂ ਆਨੰਦਪੁਰ ਸਾਹਿਬ ਸੰਸਦੀ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜਾਬਤਾ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਜਾਂ ਉਲੰਘਣਾ ਨਾਲ ਨਜਿੱਠਣ ਲਈ 24x7 ਸ਼ਿਕਾਇਤ ਸੈੱਲ, ਸੀ-ਵਿਜੀਲ, ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਸੈੱਲ, ਹੋਰਾਂ ਬਾਰੇ ਜਾਣਕਾਰੀ ਲਈ ਤੁਰੰਤ ਐਕਸ਼ਨ ਟੀਮਾਂ ਦੇ ਰੂਪ ਵਿੱਚ ਇੱਕ ਵਿਸਤ੍ਰਿਤ ਵਿਧੀ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਯਾਦਗਾਰੀ ਚਿੰਨ ਵੀ ਭੇਂਟ ਕੀਤਾ ਗਿਆ.

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME