Tuesday, 7 May 2024

ਲੋਕ ਸਭਾ ਚੋਣਾਂ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਮੋੜਵਾਂ ਜਵਾਬ ਦਿੱਤਾ ਜਾਵੇਗਾ

 ਸਾਂਝਾ ਫਰੰਟ 15 ਤੋਂ 31 ਮਈ ਤੱਕ ਮੁਲਾਜ਼ਮ ਮਜ਼ਦੂਰ ਪੈਨਸ਼ਨਰ ਮਾਰੂ ਨੀਤੀਆਂ ਦਾ ਕਰੇਗਾ ਡਟਵਾਂ ਵਿਰੋਧ
ਨਵਾਂ ਸ਼ਹਿਰ 7 ਮਈ - ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਨਵਾਂ ਸ਼ਹਿਰ ਦੇ ਮੀਟਿੰਗ ਹਾਲ ਵਿੱਚ ਹੋਈ।  ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ, ਵਿੱਤ ਸਕੱਤਰ ਅਸ਼ੋਕ ਕੁਮਾਰ, ਕਰਨੈਲ ਸਿੰਘ ਰਾਹੋਂ ਬੀ ਪੀ ਈ ਓ, ਪ੍ਰਿੰ. ਇਕਬਾਲ ਸਿੰਘ, ਗੁਰਦਿਆਲ ਸਿੰਘ ਜਗਤਪੁਰ, ਰਾਮ ਸਿੰਘ ਬੀ ਪੀ ਈ ਓ, ਪ੍ਰਿੰ ਧਰਮ ਪਾਲ, ਪ੍ਰਿੰ. ਅਸ਼ੋਕ ਕੁਮਾਰ, ਜੋਗਾ ਸਿੰਘ, ਸੁੱਚਾ ਰਾਮ ਬੀ ਪੀ ਈ ਓ, ਅਮਰਜੀਤ ਸਿੰਘ, ਸਰਵਣ ਕੁਮਾਰ, ਦੇਸ ਰਾਜ ਬੱਜੋਂ, ਮਾ ਵੈਸ਼ਨੂੰ ਦਾਸ, ਰਾਮ ਲਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਜਲੰਧਰ ਕਨਵੈਨਸ਼ਨ ਮੌਕੇ ਕੀਤੇ ਗਏ ਫੈਸਲੇ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦਾ ਮੋੜਵਾਂ ਜਵਾਬ ਦਿੱਤਾ ਜਾਵੇਗਾ। ਇਸ ਸਬੰਧੀ 15 ਮਈ ਤੋਂ 31 ਮਈ ਤੱਕ ਮੁਲਾਜ਼ਮ ਮਜ਼ਦੂਰ ਪੈਨਸ਼ਨਰ ਮਾਰੂ ਨੀਤੀਆਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
             ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਰੈਗੂਲਰ ਭਰਤੀ ਬੰਦ ਕਰਕੇ ਤੀਜੇ ਚੌਥੇ ਦਰਜੇ ਦੀਆਂ ਲੱਖਾਂ ਅਸਾਮੀਆਂ ਖਤਮ ਕੀਤੀਆਂ ਗਈਆਂ ਹਨ।ਫੌਜ ਵਿੱਚ ਅਗਨੀ ਵੀਰ ਦੇ ਨਾਂ ਤੇ ਸਿਰਫ 4 ਸਾਲ ਲਈ ਨੌਜਵਾਨਾਂ ਨੂੰ ਭਰਤੀ ਕਰਕੇ ਜ਼ੁਲਮ ਕੀਤਾ ਜਾ ਰਿਹਾ ਹੈ।  
          ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਜਥੇਬੰਦੀਆਂ ਨਾਲ ਮੀਟਿੰਗ ਕਰਨ ਤੋਂ ਵੀ ਭੱਜ ਰਹੀ ਹੈ।  ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 225 ਮਹੀਨਿਆਂ ਦਾ ਮਹਿੰਗਾਈ ਭੱਤੇ ਦਾ ਬਕਾਇਆ ਅਤੇ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਦੇਣ ਤੋਂ ਭੱਜ ਰਹੀ ਹੈ। ਤਨਖਾਹ / ਪੈਨਸ਼ਨ ਦੁਹਰਾਈ125% ਮਹਿੰਗਾਈ ਭੱਤੇ 'ਤੇ ਲਾਗੂ ਨਾ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਦੇਣ, ਤਨਖਾਹ / ਪੈਨਸ਼ਨ ਦੁਹਰਾਈ ਦੇ ਬਕਾਏ ਨਾ ਦੇਣ, ਸਮੁੱਚੇ ਭੱਤੇ ਖੋਹਣ ਆਦਿ ਮੰਗਾਂ ਨਾ ਮੰਨਣ ਕਾਰਨ ਸਾਂਝੇ ਮੋਰਚੇ ਨੇ ਚੋਣਾਂ ਵਿੱਚ ਹਰਾਉਣ ਦਾ ਸੱਦਾ ਦਿੱਤਾ ਹੈ।
         ਮੀਟਿੰਗ ਵਿੱਚ ਭਾਗ ਸਿੰਘ,  ਅਵਤਾਰ ਸਿੰਘ, ਕੁਲਦੀਪ ਸਿੰਘ, ਕੇਵਲ ਰਾਮ, ਸੁਰਜੀਤ ਸਿੰਘ ਅਟਵਾਲ, ਰਾਮ ਲਾਲ, ਬਖਤਾਵਰ ਸਿੰਘ, ਮੱਖਣ ਰਾਮ, ਗੁਰਦਿਆਲ ਸਿੰਘ, ਧੀਰ ਸਿੰਘ, ਜਰਨੈਲ ਸਿੰਘ, ਹਰਮੇਸ਼ ਸਿੰਘ, ਤਰਸੇਮ ਸਿੰਘ, ਅਮਰਜੀਤ ਸਿੰਘ, ਹਰਬੰਸ ਸਿੰਘ, ਮਹਿੰਗਾ ਰਾਮ, ਅਜੀਤ ਸਿੰਘ, ਕੁਲਦੀਪ ਸਿੰਘ, ਰਾਵਲ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ, ਅਰਵਿੰਦਰ ਕੁਮਾਰ, ਹਰਦਿਆਲ ਸਿੰਘ ਆਦਿ ਹਾਜ਼ਰ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME