ਨਵਾਂਸ਼ਹਿਰ, 9 ਮਈ, - ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ।ਇਸ ਤੋਂ ਇਲਵਾ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ। ਇਹ ਹੁਕਮ 13 ਜੁਲਾਈ 2024 ਤੱਕ ਲਾਗੂ ਰਹੇਗਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...