Monday, 13 May 2024

ਨਾਮਜ਼ਦਗੀਆਂ ਦੇ ਭਰਨ ਦੇ ਪੰਜਵੇਂ ਦਿਨ ਪਟਿਆਲਾ ਲੋਕ ਸਭਾ ਹਲਕੇ 'ਚ 21 ਨਾਮਜ਼ਦਗੀ ਪੱਤਰ ਦਾਖਲ, ਹੁਣ ਤੱਕ ਕੁਲ 37 ਨਾਮਜ਼ਦਗੀਆਂ ਪੁੱਜੀਆਂ


'ਲੋਕ ਸਭਾ ਚੋਣਾਂ-2024'
ਨਾਮਜ਼ਦਗੀਆਂ ਦੇ ਭਰਨ ਦੇ ਪੰਜਵੇਂ ਦਿਨ ਪਟਿਆਲਾ ਲੋਕ ਸਭਾ ਹਲਕੇ 'ਚ 21 ਨਾਮਜ਼ਦਗੀ ਪੱਤਰ ਦਾਖਲ, ਹੁਣ ਤੱਕ ਕੁਲ 37 ਨਾਮਜ਼ਦਗੀਆਂ ਪੁੱਜੀਆਂ
ਪਟਿਆਲਾ,  13 ਮਈ:1 ਜੂਨ 2024 ਨੂੰ ਲੋਕ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਪੰਜਵੇਂ ਦਿਨ ਲੋਕ ਸਭਾ ਹਲਕਾ ਪਟਿਆਲਾ-13 ਤੋਂ ਚੋਣ ਲੜਨ ਲਈ ਵੱਖ-ਵੱਖ ਉਮੀਦਵਾਰਾਂ ਵੱਲੋਂ 21 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਇਹ ਜਾਣਕਾਰੀ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਕੁਲ 14 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਭਰੀਆਂ ਹਨ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਅਤੇ ਚੇਤਨ ਸਿੰਘ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।
ਉਨ੍ਹਾਂ ਹੋਰ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਉਮੀਦਵਾਰ ਮੋਹਿੰਦਰਪਾਲ ਸਿੰਘ, ਅਖਿਲ ਭਾਰਤੀ ਪਰਿਵਾਰ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਅਤੇ ਇਨਕਲਾਬੀ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਜਦਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਨਰਿੰਦਰ ਕੁਮਾਰ ਸ਼ਰਮਾ ਨੇ ਅੱਜ ਆਪਣੀ ਨਾਮਜ਼ਦਗੀ ਭਰੀ ਹੈ।
ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ 6 ਆਜ਼ਾਦ ਉਮੀਦਵਾਰਾਂ ਲਾਭ ਸਿੰਘ, ਚਮਕੀਲਾ ਸਿੰਘ, ਸੁਖਵਿੰਦਰ ਸਿੰਘ, ਬਿੰਦਰ ਕੌਰ, ਮੱਖਣ ਸਿੰਘ ਅਤੇ ਜੋਧ ਸਿੰਘ ਪਰਮਾਰ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਪਟਿਆਲਾ ਕੋਲ ਅੱਜ ਤੱਕ ਕੁਲ 37 ਨਾਮਜ਼ਦਗੀਆਂ ਦਾਖਲ ਹੋਈਆ ਹਨ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਵੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਆਪਣੇ ਚੋਣ ਪ੍ਰਚਾਰ ਤੇ 95 ਲੱਖ ਤੋਂ ਵੱਧ ਦੀ ਰਕਮ ਖਰਚ ਨਹੀਂ ਕਰ ਸਕਦੇ ਅਤੇ 20 ਹਜਾਰ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕਾਂ ਰਾਹੀਂ ਹੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚੇ ਦਾ ਪੂਰਾ ਰਿਕਾਰਡ ਰੱਖਣਾ ਜਰੂਰੀ ਹੈ ਅਤੇ ਸਾਰੇ ਖ਼ਰਚ ਬਾਰੇ 'ਖਰਚਾ ਰਜਿਸਟਰ' ਵਿੱਚ ਇੰਦਰਾਜ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਉਮੀਦਵਾਰਾਂ ਨੂੰ ਇਹ ਵੀ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਤੇ ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀਆਂ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖਲ ਕਰਵਾਈਆਂ ਜਾ ਸਕਣਗੀਆਂ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ। ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ, ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਾਰਤੀ ਚੋਣ ਕਮਿਸ਼ਨ ਦੀ ਐਂਡਰਾਇਡ ਤੇ ਆਈ.ਓ.ਐਸ. ਅਧਾਰਤ ਮੋਬਾਇਲ ਫੋਨ ਐਪ 'ਨੋਅ ਯੂਅਰ ਕੈਂਡੀਡੇਟ' (ਕੇ.ਵਾਈ.ਸੀ.) ਆਪਣੇ ਮੋਬਾਇਲ ਫੋਨਾਂ ਵਿੱਚ ਡਾਊਨਲੋਡ ਕਰਕੇ ਵੀ ਦੇਖੇ ਜਾ ਸਕਦੇ ਹਨ।
ਇਸ ਤੋਂ ਬਿਨ੍ਹਾਂ ਉਮੀਦਵਾਰਾਂ ਵੱਲੋਂ ਜਮ੍ਹਾਂ ਕਰਵਾਏ ਗਏ ਆਪਣੇ ਐਫੀਡੇਵਿਟ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈਬਸਾਇਟ 'ਸੀਈਓ ਪੰਜਾਬ ਡਾਟ ਜੀਓਵੀ ਡਾਟ ਇਨ' ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਵੈਬਸਾਇਟ 'ਪਟਿਆਲਾ ਡਾਟ ਐਨ.ਆਈ.ਸੀ. ਡਾਟ ਇਨ' ਉਪਰ ਵੀ ਅਪਲੋਡ ਕੀਤੇ ਗਏ ਹਨ, ਇਨ੍ਹਾਂ ਦੋਵਾਂ ਵੈਬਸਾਇਟਾਂ ਉਪਰ ਆਮ ਲੋਕ ਤੇ ਵੋਟਰ ਆਪਣੇ ਉਮੀਦਵਾਰਾਂ ਦੇ ਐਫੀਡੇਵਿਟ ਦੇਖ ਸਕਦੇ ਹਨ।


ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME