Monday, 13 May 2024

ਨਾਮਜ਼ਦਗੀਆਂ ਭਰਨ ਦੇ ਸੱਤਵੇਂ ਦਿਨ 7 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ -ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਹੁਣ ਤੱਕ ਕੁੱਲ 17 ਨਾਮਜ਼ਦਗੀਆਂ ਹੋਈਆਂ ਦਾਖ਼ਲ


'ਲੋਕ ਸਭਾ ਚੋਣਾਂ-2024'
-ਨਾਮਜ਼ਦਗੀਆਂ ਭਰਨ ਦੇ ਸੱਤਵੇਂ ਦਿਨ 7 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ
-ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਹੁਣ ਤੱਕ ਕੁੱਲ 17 ਨਾਮਜ਼ਦਗੀਆਂ ਹੋਈਆਂ ਦਾਖ਼ਲ
-14 ਮਈ ਤੱਕ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ : ਰਿਟਰਨਿੰਗ ਅਫ਼ਸਰ
ਹੁਸ਼ਿਆਰਪੁਰ, 13 ਮਈ :    ਲੋਕ ਸਭਾ ਚੋਣਾਂ-2024 ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਨਾਮਜ਼ਦਗੀਆਂ ਭਰਨ ਦੇ ਅੱਜ ਸੱਤਵੇਂ ਦਿਨ  7 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ, ਸ਼੍ਰੋਮਣੀ ਅਕਾਲੀ ਦਲ ਦੇ ਸੋਹਣ ਸਿੰਘ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਹਰਦੀਪ ਸਿੰਘ, ਭਾਰਤੀ ਜਨਤਾ ਪਾਰਟੀ ਦੀ ਅਨੀਤਾ ਅਤੇ ਗਲੋਬਲ ਰਿਪਬਲਿਕਨ ਪਾਰਟੀ ਦੇ ਭੀਮਰਾਓ ਯਸ਼ਵੰਤ ਅੰਬੇਡਕਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਅਨੀਤਾ ਵੱਲੋਂ 2 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਜਦਕਿ ਸਾਹਿਲ ਕੈਂਥ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕਰਵਾਏ ਗਏ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਰਾਜ ਕੁਮਾਰ ਵੱੋਲੋਂ ਅੱਜ ਇਕ ਹੋਰ ਨਾਮਜ਼ਦਗੀ ਦਾਖ਼ਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਕਵਰਿੰਗ ਉਮੀਦਵਾਰਾਂ ਸਮੇਤ ਹੁਣ ਤੱਕ ਕੁੱਲ 17 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਹਨ।
          ਉਨ੍ਹਾਂ ਦੱਸਿਆ ਕਿ ਭਲਕੇ 14 ਮਈ ਨੂੰ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦਾ ਆਖ਼ਰੀ ਦਿਨ ਹੈ ਅਤੇ ਇਸ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME