Thursday, 9 May 2024

ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਜਾਰੀ : ਡੀ. ਸੀ

 
-ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਜਾਰੀ : ਡੀ. ਸੀ
-ਮੰਡੀਆਂ 'ਚ ਹੁਣ ਤੱਕ ਪਹੁੰਚੀ 100 ਫੀਸਦੀ ਕਣਕ ਦੀ ਕੀਤੀ ਗਈ ਖ਼ਰੀਦ
-176711 ਮੀਟ੍ਰਿਕ ਟਨ ਕਣਕ ਕੀਤੀ ਗਈ ਲਿਫਟਿੰਗ
-ਕਿਸਾਨਾ ਦੇ ਖਾਤਿਆਂ 'ਚ ਕੀਤੀ 627.71 ਕਰੋੜ ਰੁਪਏ ਦੀ ਸਿੱਧੀ ਅਦਾਇਗੀ
ਹੁਸ਼ਿਆਰਪੁਰ, 9 ਮਈ : ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 289256 ਮੀਟ੍ਰਿਕ ਟਨ ਕਣਕ (100 ਫੀਸਦੀ) ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 627.71 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਹੁਣ ਤੱਕ 176711 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟੇ ਦੇ ਹਿਸਾਬ ਨਾਲ 67 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ 74 ਮੰਡੀਆਂ ਵਿਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਮੋਹਰੀ ਹੈ ਅਤੇ ਉਸ ਵੱਲੋਂ ਹੁਣ ਤੱਕ 79531 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 65889, ਪਨਸਪ ਵੱਲੋਂ 70518, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 40713, ਐਫ.ਸੀ.ਆਈ ਵੱਲੋਂ 23995 ਅਤੇ ਵਪਾਰੀਆਂ ਵੱਲੋਂ 8610 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।




जिला लोक संपर्क कार्यालयहोशियारपुर

खरीद किए गए गेहूं की किसानों के खातों में हुई 627.71 करोड़ रुपए की सीधी अदायगी

खरीद के मामले में 79531 मीट्रिक टन की खरीद के साथ पनग्रेन अग्रणी

होशियारपुर9 मई:

                जिले की मंडियों में अब तक पहुंचे 289256 मीट्रिक टन गेहूं में से 289256 मीट्रिक टन गेहूं (100 प्रतिशत) की खरीद की जा चुकी है। यह जानकारी देते हुए डिप्टी कमिश्नर कोमल मित्तल ने बताया कि खरीद की गई फसल की किसानों के खातों में 627.71  करोड़ रुपए की सीधी अदायगी हो चुकी है। डिप्टी कमिश्नर ने बताया कि अब तक 176711 मीट्रिक टन गेहूं की मंडियों में से लिफ्टिंग की जा चुकी हैजो कि 72 घंटों के हिसाब से 67 प्रतिशत बनती है। उन्होंने बताया कि जिले की सभी 74 मंडियों में गेहूं की सुचारु व निर्विघ्न खरीद की जा रही है। उन्होंने बताया कि खरीद के मामले में इस समय पनग्रेन अग्रणी है और उसकी ओर से अब तक 79531 मीट्रिक टन गेहूं की खरीद की गई है। इसी तरह मार्कफैड की ओर से 65889पनसप की ओर से 70518पंजाब स्टेट वेयर हाउस कार्पोरेशन की ओर 40713, एफ.सी.आई की ओर से 23995 व व्यापारियों की ओर से 8610 मीट्रिक टन गेहूं की खरीद की जा चुकी है। उन्होंने कहा कि मौसम के मिजाज को ध्यान में रखते हुए संबंधित अधिकारियों को जरुरी प्रबंधों संबंधी दिशा निर्देश जारी किए गए हैंताकि मंडियों में से फसल को किसी तरह का नुकसान न हो।

      डिप्टी कमिश्नर ने कहा कि मंडियों में गेहूं का एक-एक दाना खरीदा जाएगा। उन्होंने कहा कि किसानों की सुविधा को ध्यान में रखते हुए विशेष प्रबंध किए गए हैं। मंडियों में किसानों की सुविधा के लिए शैडपंखेपीने वाला पानी आदि की पूरी व्यवस्था की गई है।

                उन्होंने किसानों को अपील करते हुए कहा कि मंडियों में फसल पूरी तरह सूखा कर ही लाएं व शाम को कंबाइनों से फसल की कटाई न करवाई जाए। उन्होंने कहा कि शाम के समय कंबाइनों से गेहूं की कटाई करवाने के समय कंबाइनों नमी वाली फसल भी काट देती हैजिससे फसल में नमी की मात्रा बढ़ जाती है। उन्होंने किसानों को अपील की कि वे गेहूं के अवशेषों व नाड़ को आग न लगाकर वातावरण को दूषित होने से बचाएं।

 



--

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME