Thursday, 23 May 2024

ਵਧੀਕ ਜਿਲਾ ਚੋਣ ਅਫਸਰ ਨੇ ਸਟਰੋਂਗ ਰੂਮ ਦਾ ਦੌਰਾ ਕਰਕੇ ਵੋਟਿੰਗ ਮਸ਼ੀਨਾਂ ਦੇ ਰੱਖ ਰਖਾਵ ਅਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

 ਵਧੀਕ ਜਿਲਾ ਚੋਣ ਅਫਸਰ ਨੇ ਸਟਰੋਂਗ ਰੂਮ ਦਾ ਦੌਰਾ ਕਰਕੇ ਵੋਟਿੰਗ ਮਸ਼ੀਨਾਂ ਦੇ ਰੱਖ ਰਖਾਵ  ਅਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
ਨਵਾਂਸ਼ਹਿਰ 23 ਮਈ। ਵਧੀਕ ਡਿਪਟੀ ਕਮਿਸ਼ਨਰ ਕੰਮ ਵਧੀਕ ਜ਼ਿਲਾ ਚੋਣ ਅਫਸਰ ਰਾਜੀਵ ਵਰਮਾ ਨੇ  ਲੋਕ ਸਭਾ ਚੋਣਾਂ-2024 ਦੋਰਾਨ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ, ਰੱਖ ਰਖਾਵ  ਸੁਰੱਖਿਆ ਪੱਖੋਂ ਦੌਰਾ ਕਰਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਦੱਸਿਆ ਕਿ  ਸਹਾਇਕ ਰਿਟਰਨਿੰਗ ਅਫਸਰਾਂ ਵਲੋਂ ਆਪਣੇ ਆਪਣੇ ਚੋਣ ਹਲਕਾ ਪੱਧਰ ਤੇ ਬਣਾਏ ਸਟਰਾਂਗ ਰੂਮਾਂ ਤੇ ਰੱਖ ਰਖਾਵ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਸਬੰਧੀ ਉਹਨਾਂ ਵੱਲੋਂ ਅੱਜ ਦੋਆਬਾ ਪੋਲੀਟੈਕਨੀਕਲ ਕਾਲਜ ਛੋਕਰਾਂ ਵਿੱਖੇ ਦੋਰਾ ਕੀਤਾ ਜਿਥੇ ਸਹਾਇਕ ਰਿਟਰਨਿੰਗ ਅਫਸਰ ਡਾ.ਅਕਸ਼ੀਤਾ ਗੁਪਤਾ ਦੀ ਹਾਜਰੀ ਵਿੱਚ  ਚੋਣ ਹਲਕਾ 47-ਨਵਾਂਸ਼ਹਿਰ ਦੀ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ ਕੀਤੀ ਜਾ ਰਹੀ ਸੀ। ਉਨ੍ਹਾਂ ਵਲੋਂ ਦਸਿੱਆ ਗਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ, ਰੱਖ-ਰਖਾਵ ਅਤੇ ਸੁਰੱਖਿਆ ਆਦਿ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਨਿਯਮਾਂ ਦੀ ਪਾਲਣਾ ਪਾਲਣਾ ਕਰਨ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME