ਅੰਮ੍ਰਿਤਸਰ 5 ਮਈ : ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਵੀਰ ਸਕੀਮ ਤੋਂ ਨਾਰਾਜ਼ ਸਾਬਕਾ ਸੈਨਿਕਾਂ ਨੇ ਅੱਜ ਕਾਂਗਰਸ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਸਾਬਕਾ ਫੌਜੀਆਂ ਦਾ ਇੱਕ ਵਫਦ ਜਿਸ ਵਿੱਚ ਸਾਬਕਾ ਫੌਜੀ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਤਨ ਸਿੰਘ, ਨਰਿੰਦਰ ਪਾਲ ਸਿੰਘ ਭੰਗੂ, ਪਰਮਜੀਤ ਸਿੰਘ, ਹਰਜਿੰਦਰ ਸਿੰਘ ਮੱਲੂ ਨੰਗਲ, ਮੇਜ਼ਰ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਪਾਲ ਸਿੰਘ, ਕੁਲਦੀਪ ਸਿੰਘ, ਦਿਲਬਾਗ ਸਿੰਘ, ਅਵਤਾਰ ਸਿੰਘ ਰਮਦਾਸ, ਕੁਲਦੀਪ ਸਿੰਘ, ਸੂਬੇਦਾਰ ਹਰਭੇਜ ਸਿੰਘ, ਆਤਮਾ ਸਿੰਘ ਅਤੇ ਬਲਜਿੰਦਰ ਸਿੰਘ ਸ਼ਾਮਿਲ ਸਨ ਨੇ ਸ੍ਰੀ ਔਜਲਾ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇੱਸ ਦੌਰਾਨ ਔਜਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਇਸ ਬਾਰੇ ਮੇਰੇ ਵੱਲੋਂ ਤੁਹਾਡੇ ਪ੍ਰਤੀ ਕੀਤੀਆਂ ਕੋਸ਼ਿਸ਼ਾਂ ਜਾਣਨਾ ਚਾਹੁੰਦੇ ਹੋ ਤਾਂ ਇੰਟਰਨੈੱਟ ਖੋਲ੍ਹਕੇ ਦੇਖ ਸਕਦੇ ਹੋ। ਇਸ ਦੌਰਾਨ ਸਾਬਕਾ ਸੈਨਿਕਾਂ ਨੇ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਕਰਦਿਆਂ ਕਿਹਾ ਕਿ ਇੱਕ ਫ਼ੌਜੀ ਦਸ ਸਾਲਾਂ ਵਿੱਚ ਸਰਹੱਦ 'ਤੇ ਲੜਨ ਲਈ ਤਿਆਰ ਹੋ ਜਾਂਦਾ ਹੈ ਪਰ ਭਾਜਪਾ ਨੇ ਚਾਰ ਸਾਲ ਲਈ ਫ਼ੌਜੀ ਭਰਤੀ ਕਰਕੇ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅੱਛੇ ਦਿਨਾਂ ਦਾ ਨਾਅਰਾ ਦਿੱਤਾ ਜਾਂਦਾ ਸੀ ਤੇ ਹੁਣ ਧਰਮ ਦੇ ਨਾਂ 'ਤੇ ਰਾਜਨੀਤੀ ਕੀਤੀ ਜਾ ਰਹੀ ਹੈ ਪਰ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਹੁਣ ਉਨ੍ਹਾਂ ਦਾ ਮੋਹ ਭੰਗ ਹੋ ਗਿਆ ਹੈ ਅਤੇ ਉਹ ਹੁਣ ਕਾਂਗਰਸ ਨਾਲ ਹਨ ਅਤੇ ਕਾਂਗਰਸ ਨੂੰ ਜਿੱਤ ਦਿਵਾਉਣਗੇ। ਔਜਲਾ ਵੱਲੋਂ ਨੇ ਅੱਜ ਆਪਣੇ ਦਫ਼ਤਰ ਵਿੱਚ 300 ਦੇ ਕਰੀਬ ਸਾਬਕਾ ਸੈਨਿਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਸੇਵਾ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ, ਉਨ੍ਹਾਂ ਨੂੰ ਆਪਣੇ ਲੋਕ ਸਭਾ ਸਫ਼ਰ ਦੌਰਾਨ ਕੀਤੇ ਕੰਮਾਂ ਬਾਰੇ ਦੱਸਣ ਦੀ ਲੋੜ ਨਹੀਂ ਹੈ ਪਰ ਅੱਜ ਦੇ ਸਮੇਂ ਵਿੱਚ ਇੰਟਰਨੈੱਟ ਖੋਲ੍ਹ ਕੇ ਆਪਣੇ ਉਮੀਦਵਾਰ ਵੱਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ। ਕੁਝ ਸਿਆਸਤਦਾਨ ਲੋਕਾਂ ਨੂੰ ਗੁੰਮਰਾਹ ਕਰਦੇ ਹਨ ਪਰ ਉਹ ਜਾਣਦੇ ਹਨ ਕਿ ਅੱਜ ਦੇ ਲੋਕ ਚੁਸਤ ਹਨ ਅਤੇ ਕੰਮ ਕਰਨ ਵਾਲੇ ਉਮੀਦਵਾਰ ਦਾ ਸਮਰਥਨ ਕਰਦੇ ਹਨ। ਉਨਾਂ ਸਾਬਕਾ ਸੈਨਿਕਾਂ ਨੂੰ ਯਕੀਨ ਦਵਾਇਆ ਕਿ ਜੇਕਰ ਉਹਨਾਂ ਦੀ ਸਰਕਾਰ ਆਈ ਤਾਂ ਉਹ ਅਗਨੀ ਵੀਰ ਯੋਜਨਾ ਨੂੰ ਬੰਦ ਕਰਕੇ ਸਵੇਰ ਆਲੀਆਂ ਫੌਜ ਵਿੱਚ ਰੈਗੂਲਰ ਪ੍ਰਤੀ ਸ਼ੁਰੂ ਕਰਨਗੇ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...