Thursday, 23 May 2024

'ਅਜੀਤ' ਦੇ ਸੰਪਾਦਕ ਵਿਰੁੱਧ ਪਰਚਾ ਦਰਜ ਕਰਨਾ ਅਤਿ ਨਿੰਦਣਯੋਗ - ਔਜਲਾ


'
ਅਜੀਤ' ਦੇ ਸੰਪਾਦਕ ਵਿਰੁੱਧ ਪਰਚਾ ਦਰਜ ਕਰਨਾ ਅਤਿ ਨਿੰਦਣਯੋਗ - ਔਜਲਾ

ਅੰਮਿ੍ਤਸਰ 22 may - ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਦਰਜ ਸ਼ਿਕਾਇਤ ਨੂੰ ਅਤਿ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਿਕਾਇਤ ਵਿਜੀਲੈਂਸ ਵੱਲੋਂ ਆਮ ਆਦਮੀ ਪਾਰਟੀ ਦੇ ਉਕਸਾਉਣ 'ਤੇ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਡਾ: ਹਮਦਰਦ ਨੇ ਹਮੇਸ਼ਾ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਨਿਰਪੱਖਤਾ ਨਾਲ ਲਿਖਿਆ ਹੈ | ਉਨ੍ਹਾਂ ਵਿਰੁੱਧ ਕਾਰਵਾਈ ਜਮਹੂਰੀਅਤ ਦੇ ਚੌਥੇ ਥੰਮ 'ਤੇ ਸਿੱਧਾ ਹਮਲਾ ਹੈ। 'ਆਪ' ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੀ ਰਾਜਨੀਤੀ ਬੰਦ ਕਰੇ ਅਤੇ ਉਨ੍ਹਾਂ ਵਿਰੁੱਧ ਦਰਜ ਪਰਚੇ ਰੱਦ ਕੀਤੇ ਜਾਣ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME