Sunday, 30 June 2024

ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤੀ ਝੁੰਦਾ ਕਮੇਟੀ ਦੀ ਰਿਪੋਰਟ ਜਨਤਕ

 ਝੁੰਦਾ ਕਮੇਟੀ ਮੁਤਾਬਕ ਪੰਜਾਬ ਦੇ ਅਕਾਲੀ ਦਲ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਬਦਲਣ ਦੀ ਕੀਤੀ ਸੀ ਮੰਗ: ਵਡਾਲਾ, ਚੰਦੂਮਾਜਰਾ

-ਵਰਕਰਾਂ ਦੀ ਰਾਏ ਸੀ ਕਿ ਸਮੁੱਚਾ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ ਹੋ ਕੇ ਸਰਕਾਰ ਸਮੇਂ ਹੋਈਆਂ ਗਲਤੀਆਂ ਦੀ ਖਿਮਾਯਾਚਨਾ ਮੰਗੇ 

-ਅਕਾਲੀ ਵਰਕਰਾਂ ਨੇ ਇੱਕ ਪਰਿਵਾਰ ਇੱਕ ਟਿਕਟ ਦੀ ਮੰਗ ਕੀਤੀ। 
-ਐਸ.ਓ. ਆਈ ਦੀ ਥਾਂ ’ਤੇ ਸਿੱਖ ਸਟੂਡੈਂਟ ਫੈਡਰੇਸ਼ਨ ਨੂੰ ਅੱਗੇ ਲਿਆਉਣ ’ਤੇ ਦਿੱਤਾ ਜੋਰ
ਜਲੰਧਰ, 30 ਜੂਨ():ਸ਼ੋ੍ਰਮਣੀ ਅਕਾਲੀ ਦਲ ਵੱਲੋਂ 2017, 2019,  2022 ਲਗਤਾਰ ਚੋਣਾ ਹਾਰਨ ਤੋਂ ਬਾਅਦ ਇੱਕ 16 ਮੈਬਰੀ ਸੀਨੀਅਰ ਲੀਡਰਸ਼ਿਪ ਦਾ  ਕਮੇਟੀ ਦਾ ਗਠਨ ਕੀਤਾ ਗਿਆ। ਉਸ 16 ਕਮੇਟੀ ਨੇ ਬਰੀਕੀ ਨਾਲ ਹਾਰ ਦੇ ਕਾਰਨਾ ਨੂੰ ਜਾਨਣ ਲਈ ਅਤੇ ਵਰਕਰਾਂ ਤੱਕ ਪਹੰੁਚ ਕਰਨ ਲਈ ਸਾਬਕਾ ਵਿਧਾਇਕ ਇਕਬਾਲ ਸਿੰਘ ਝੁੰਦਾ ਦੀ ਅਗਵਾਈ ਹੇਠ ਇੱਕ 13 ਮੈਂਬਰੀ ਕਮੇਟੀ ਬਣਾਈ। ਝੁੰਦਾ ਕਮੇਟੀ ਨੇ ਪੰਜਾਬ ਭਰ ਵਿਚ ਘੁੰਮਦੇ ਹੋਏ 100 ਦੇ ਕਰੀਬ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਅਤੇ ਕਈ ਮਹੀਨਿਆਂ ਦੀ ਮੁਸ਼ਕਤ ਤੋਂ ਬਾਅਦ ਝੁੰਦਾ ਕਮੇਟੀ ਦੀ ਰਿਪੋਰਟ ਤਿਆਰ ਕੀਤੀ। ਅੱਜ ਉਸ ਰਿਪੋਰਟ ਨੂੰ ਜਨਤਕ ਕਰਦਿਆਂ ਉਸ ਕਮੇਟੀ ਦੇ ਮੈਂਬਰ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਉਸ ਕਮੇਟੀ ਰਿਪੋਰਟ ਨੂੰ ਜਨਤਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰਿਪੋਰਟ ਅਨੁਸਾਰ ਲਗਭਗ ਪੰਜਾਬ ਦੇ ਜਿਸ ਵੀ ਕੋਨੇ ਵਿਚ ਗਏ ਤਾਂ ਵਰਕਰਾਂ ਅਤੇ ਆਗੂਆਂ ਨੇ ਪਾਰਟੀ ਪ੍ਰਧਾਨ ਸਾਹਿਬ ਦੀ ਕਾਰਜਸ਼ਾਲੀ ’ਤੇ ਗੰਭੀਰ ਸਵਾਲ ਚੁੱਕੇ ਗਏ ਅਤੇ ਲੋਕਾਂ ਨੇ ਪਾਰਟੀ ਪ੍ਰਧਾਨ ਨੂੰ ਬਦਲਣ ਲਈ ਸਿੱਧੇ ਰੂਪ ਵਿਚ ਮੰਗ ਰੱਖੀ। ਪਰ ਝੁੰਦਾ ਕਮੇਟੀ ਆਪਣੀ ਰਿਪੋਰਟ ਫਾਈਨਲ ਕਰਨ ਲੱਗੀ ਉਸ ਸਮੇਂ ਕਮੇਟੀ ਦੇ ਕੁਝ ਮੈਂਬਰਾਂ ਨੇ ਸਿੱਧੇ ਤੌਰ ’ਤੇ ਪਾਰਟੀ ਪ੍ਰਧਾਨ ਦਾ ਨਾਮ ਨਾ ਲਿਖਣ ਦੀ ਬੇਨਤੀ ਕੀਤੀ ਅਤੇ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਦੇ ਨਾਮ ਦੀ ਥਾਂ ’ਤੇ ਲੀਡਰਸ਼ਿਪ ਵਿਚ ਤਬਦੀਲੀ ਕਰਨ ਦਾ ਸ਼ਬਦ ਵਰਤਿਆ ਗਿਆ। ਵਡਾਲਾ ਅਤੇ ਚੰਦੂਮਾਜਰਾ ਨੇ ਕਿਹਾ ਕਿ ਇਸ ਸ਼ਬਦ ਦਾ ਮਤਲਬ ਸੁਖਬੀਰ ਸਿੰਘ ਬਾਦਲ ਹੀ ਹੈ। ਅਕਾਲੀ ਵਰਕਰਾਂ ਨੇ ਮੰਗ ਰੱਖੀ ਸੀ ਕਿ ਸਮੁੱਚੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋ ਕੇ ਸਰਕਾਰ ਦੇ ਸਮੇਂ ਹੋਈਆਂ ਗਲਤੀਆਂ ਲਈ ਖਿਮਾਯਾਚਨਾ ਦੀ ਮੰਗ ਕੀਤੀ ਸੀ ਅਤੇ ਇੱਕ ਪਰਿਵਾਰ ਇੱਕ ਟਿਕਟ ਦੀ ਮੰਗ ਕੀਤੀ ਗਈ ਸੀ। 
ਵਡਾਲਾ ਅਤੇ ਚੰਦੂਮਾਜਰਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਸ਼ੋ੍ਰਮਣੀ ਕਮੇਟੀ ਦੀ ਕਾਰਜ਼ਸ਼ੈਲੀ ’ਤੇ ਵੀ ਲੋਕਾਂ ਨੇ ਸਵਾਲ ਖੜੇ ਕੀਤੇ ਸਨ। ਲੋਕਾਂ ਦਾ ਕਹਿਣਾ ਸੀ ਕਿ ਸ਼ੋ੍ਰਮਣੀ ਕਮੇਟੀ ਵਿਚ ਰਾਜਨੀਤਕ ਦਖਲਅੰਦਾਜੀ ਬੰਦ ਹੋਣੀ ਚਾਹੀਦੀ ਹੈ। ਸ਼ੋ੍ਰਮਣੀ ਕਮੇਟੀ ਦੇ ਅਦਾਰਿਆਂ ਵਿਚ ਰਾਜਨੀਤਕ ਲੋਕਾਂ ਦੀਆਂ ਨਿਯੁਕਤੀਆ ਬੰਦ ਹੋਣੀਆਂ ਚਾਹੀਦੀਆਂ ਹਨ, ਸ਼ੋ੍ਰਮਣੀ ਕਮੇਟੀ ਦਾ ਮੈਂਬਰ ਨੂੰ ਕੋਈ ਵੀ ਰਾਜਨੀਤਕ ਚੋਣ ਨਹੀਂ ਲੜਨੀ ਚਾਹੀਦੀ। ਪਾਰਟੀ ਵਿਚ ਏਕਾਧਿਕਾਰ ਖਤਮ ਹੋਣਾ ਚਾਹੀਦਾ ਹੈ। ਪਾਰਟੀ ਵਿਚ ਏਕਧਿਕਾਰ ਖਤਮ ਕਰਕੇ ਟਿਕਟਾ ਦੀ ਵੰਡ ਲਈ ਪਾਰਲੀਮੈਂਟ ਬੋਰਡ ਦੀ ਸਥਾਪਨਾ ਹੋਣੀ ਚਾਹੀਦੀ ਹੈ ਅਤੇ ਇੱਕ ਕਲੈਕਟਿਵ ਲੀਡਰਸਿਪ ਸਾਹਮਣੇ ਲਿਆਉਣੀ ਚਾਹੀਦੀ ਹੈ। ਪਾਰਟੀ ਦਾ ਸਕੱਤਰ/ਦਫਤਰ ਇੰਚਾਰਜ਼ ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਰਾਜਨੀਤਕ ਸਰਗਰਮੀਆਂ ਵੱਲ ਧਿਆਨ ਦੇ ਸਕੇ ਇਸ ਲਈ ਉਸ ਨੂੰ ਕੋਈ ਚੋਣ ਨਹੀਂ ਲੜਨੀ ਚਾਹੀਦੀ। ਪਾਰਟੀ ਪ੍ਰਧਾਨ ਦੇ ਨਿੱਜੀ ਕਾਰੋਬਾਰਾਂ ਤੋਂ ਲੈ ਕੇ ਉਨ੍ਹਾਂ ਦੀ ਕਾਰਜਸੈਲੀ ’ਤੇ ਵਰਕਰਾਂ ਨੇ ਉਂਗਲਾ ਚੁੱਕੀਆਂ। ਉਥੇ ਝੁੰਦਾ ਕਮੇਟੀ ਦੀ ਰਿਪੋਰਟ ਮੁਤਾਬਕ ਕੇਬਲ ਮਾਫੀਆ, ਮਾਈਨਿੰਗ ਮਾਫੀਆ ਵਰਗੇ ਕਾਰੋਬਾਰਾਂ ਨਾਲ ਜੁੜੇ ਲੋਕਾਂ ਨੂੰ ਪਾਰਟੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਆਹੁਦੇਦਾਰ ਸਾਬਤ ਸੂਰਤ ਸਿੱਖ ਹੋਣੇ ਚਾਹੀਦੇ ਹਨ। ਝੁੰਦਾ ਕਮੇਟੀ ਦੀ ਰਿਪੋਰਟ ਮੁਤਾਬਕ ਸਰਕਾਰ ਸਮੇਂ ਹੋਈਆਂ ਗਲਤੀਆਂ ਦੀ ਮੁਆਫੀ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਜਾ ਕੇ ਮੰਗਣੀ ਚਾਹੀਦੀ ਹੈ। ਪਾਰਟੀ ਪ੍ਰਧਾਨ ਲਗਾਤਾਰ ਦੋ ਵਾਰ ਤੋਂ ਵੱਧ ਪਾਰਟੀ ਪ੍ਰਧਾਨ ਨਹੀਂ ਰਹਿਣਾ ਚਾਹੀਦਾ। ਜਿਥੇ ਸ਼ੋ੍ਰਮਣੀ ਅਕਾਲੀ ਦਲ  ਨੂੰ ਘੱਟ ਗਿਣਤੀਆਂ ਦੀ ਪਹਿਰੇਦਾਰੀ ਦੀ ਲੋੜ ਹੈ ਉਥੇ ਸੰਘੀ ਢਾਂਚੇ ਅਤੇ ਪੰਜਾਬ ਦੇ ਹੋਰ ਬੁਨਿਆਦੀ ਮਸਲਿਆਂ ਲਈ ਡੱਟ ਕੇ ਖੜਨਾ ਚਾਹੀਦਾ ਹੈ। ਸ਼ੋ੍ਰਮਣੀ ਅਕਾਲੀ ਦਲ ਦਾ ਦਫਤਰ ਸ਼੍ਰੀ ਅਮਿ੍ਰੰਤਸਰ ਸਾਹਿਬ ਵਿਖੇ ਹੋਣਾ ਚਾਹੀਦਾ ਹੈ। ਐਸ.ਓ.ਆਈ. ’ਤੇ ਵਰਕਰਾਂ ਵੱਲੋਂ ਵੱਡੇ ਸਵਾਲ ਚੁੱਕੇ ਗਏ ਅਤੇ ਕਿਹਾ ਗਿਆ ਕਿ ਐਸ.ਓ.ਆਈ ਦੀ ਥਾਂ ਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸਨ ਮੁੜ ਅੱਗੇ ਲਿਆਉਣਾ ਚਾਹੀਦਾ ਹੈ। ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦਰਜਨ ਦੇ ਕਰੀਬ ਹੋਰ ਵੀ ਤੱਥ ਰੱਖੇ ਹਨ ਜਿਹੜੇ ਕਮੇਟੀ ਦੀ ਰਿਪੋਰਟ ਵਿਚ ਸ਼ਾਮਲ ਸਨ। ਉਹਨਾਂ ਬਾਰੇ ਵਿਸਥਾਰ ਵਿੱਚ ਫਿਰ ਦੱਸਿਆ ਜਾਗੇਗਾ।

Saturday, 29 June 2024

ਨਸ਼ਿਆ ਦੇ ਖਿਲਾਫ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ‘ਚ 42 ਟੀਮਾਂ ਨੇ ਲਿਆ ਭਾਗ

ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਨੇ ਵੰਡੇ ਇਨਾਮ
ਫੁੱਟਬਾਲ, ਬਾਸਕਟਬਾਲ, ਬਾਲੀਬਾਲ ਅਤੇ ਕਬੱਡੀ ਦੀਆ 42 ਟੀਮਾਂ ਵਿੱਚ 500 ਖਿਡਾਰੀਆਂ ਨੇ ਲਿਆ ਭਾਗ

ਹੁਸ਼ਿਆਰਪੁਰ, 29 ਜੂਨ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਗੌਰਵ ਯਾਦਵ, ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਐਸ.ਟੀ.ਐਫ.ਪੰਜਾਬ, ਚੰਡੀਗੜ੍ਹ ਕੁਲਦੀਪ ਸਿੰਘ ਅਤੇ ਡਿਪਟੀ ਇੰਸਪੈਕਰ ਜਨਰਲ ਪੁਲਿਸ, ਜਲੰਧਰ ਰੇਂਜ਼ ਹਰਮਨਬੀਰ ਸਿੰਘ, ਦੇ ਦਿਸ਼ਾ ਨਿਰਦੇਸ਼ਾ ‘ਤੇ ਪੰਜਾਬ ਰਾਜ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕ ਮੁਹਿੰਮਅਤੇ ਜਵਾਨਾਂ ਤੇ ਬੱਚਿਆ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਸੀਨੀਅਰ ਕਪਤਾਨ ਪੁਲਿਸ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵੱਲੋਂ 24 ਤੋਂ 26 ਜੂਨ ਤੱਕ ਥਾਣਾ ਪੱਧਰ , 26 ਜੂਨ ਤੋਂ 27ਤੱਕ ਸਬ ਡਵੀਜਨ ਪੱਧਰਤੇ ਅਤੇ 28 ਤੋਂ 29 ਜੂਨ 2024 ਤੱਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰ ‘ਤੇ ਫੁੱਟਬਾਲ, ਬਾਲੀਬਾਲ, ਬਾਸਕਟਬਾਲ ਅਤੇ ਕਬੱਡੀ ਦੇ ਫਾਇਨਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਫਾਇਨਲ ਮੁਕਾਬਲਿਆ ਵਿੱਚ ਕੁੱਲ 42 ਟੀਮਾ ਦੇ 500 ਕਰੀਬ ਖਿਡਾਰੀਆਂ ਨੇ ਹਿੱਸਾ ਲਿਆ।ਇੱਥੇ ਇਹ ਗੱਲ ਜਿਕਰਯੋਗ ਹੈ ਕਿ ਇਸ ਤੋਂ ਇਲਾਵਾ ਇਸ 6 ਦਿਵਸੀਏ ਟੂਰਨਾਮੈਂਟ ਵਿੱਚ ਥਾਣਾ, ਸਬ-ਡਵੀਜਨ ਅਤੇ ਜਿਲ੍ਹਾ ਪੱਧਰ ‘ਤੇ ਕੁੱਲ 100 ਟੀਮਾਂ ਵਿੱਚ 1000 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।

ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨੇ ਜੇਤੂ ਖਿਡਾਰੀਆਂ ਨੂੰ ਇਨਾਮਾ ਦੀ ਵੰਡ ਕੀਤੀ ਅਤੇ ਖਿਡਾਰੀਆ ਨੂੰ ਭਵਿੱਖ ਵਿੱਚ ਵੀ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਨ੍ਹਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜੋ ਟੀਮਾਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹੀਆਂ। ਉਨ੍ਹਾਂ ਟੀਮਾਂ ਜੇਤੂ ਟੀਮਾਂ ਨੂੰ ਪਹਿਲਾਂਇਨਾਮ 11000 ਰੁਪਏ, ਦੂਜਾ ਇਨਾਮ 5100 ਰੁਪਏ ਅਤੇ ਤੀਜਾ ਇਨਾਮ 2100 ਰੁਪਏ ਅਤੇ ਮੂਮੈਂਟੋ ਦਿੱਤੇ ਗਏ ਹਨ।ਇਸ ਤੋਂ ਇਲਾਵਾ ਹੋਰ ਭਾਗ ਲੈਣ ਵਾਲੀਆ ਟੀਮਾਨੂੰਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਫੁੱਟਬਾਲ, ਬਾਲੀਬਾਲ ਅਤੇ ਬਾਸਕਟਬਾਲ ਦੀ ਵੰਡ ਵੀ ਕੀਤੀ ਗਈ।

ਫੁੱਟਬਾਲ ਮੁਕਾਬਲੇ ਵਿੱਚ ਜੇਤੂ ਰਹੀਆਂ ਟੀਮਾਂ ਵਿਚ ਪਹਿਲੇ ਸਥਾਨ ‘ਤੇ ਪਿੰਡ ਬੱਡੋ ਥਾਣਾ ਗੜ੍ਹਸ਼ੰਕਰ, ਦੂਸਰਾ ਸਥਾਨ ‘ਤੇ ਪਿੰਡ ਜਿਆਣ ਥਾਣਾ ਚੱਬੇਵਾਲ, ਤੀਸਰਾ ਸਥਾਨ ਮੇਹਟੀਆਣਾ ਥਾਣਾ ਮੇਹਟੀਆਣਾ ਨੇ ਪ੍ਰਾਪਤ ਕੀਤਾ। ਵਾਲੀਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਟਾਡਾ ਥਾਣਾ ਟਾਂਡਾ, ਦੂਸਰਾ ਮੁਕੇਰੀਆ ਥਾਣਾ ਮੁਕੇਰੀਆ ਅਤੇ ਤੀਸਰਾ ਬੁੱਲੋਵਾਲ ਥਾਣਾ ਬੁੱਲੋਵਾਲ ਨੇ ਪ੍ਰਾਪਤ ਕੀਤਾ। ਬਾਸਕਟਬਾਲ ਮੁਕਾਬਲੇਵਿੱਚ ਪਹਿਲੇ ਸਥਾਨ ‘ਤੇ ਟਾਂਡਾ ਥਾਣਾ ਟਾਂਡਾ, ਦੂਸਰਾ ਬੁੱਲੋਵਾਲ ਥਾਣਾ ਬੁੱਲੋਵਾਲ ,ਤੀਸਰਾ ਪੁਰਹੀਰਾ ਥਾਣਾ ਮਾਡਲ ਟਾਊਨ ਨੇ ਪ੍ਰਾਪਤ ਕੀਤਾ। ਕਬੱਡੀ ਮੁਕਾਬਲੇ ਵਿੱਚ ਪਹਿਲਾ ਸਥਾਨ ਪਿੰਡ ਹੈਬੋਵਾਲ ਥਾਣਾ ਗੜਸ਼ੰਕਰ ,ਦੂਸਰਾ ਪਿੰਡ ਬਾਗਪੁਰ ਥਾਣਾ ਹਰਿਆਣਾ ਅਤੇ ਤੀਸਰਾ ਸਥਾਨ ਦੋਲਤਪੁਰ ਗਿੱਲਾ ਥਾਣਾ ਹਰਿਆਣਾ ਨੇ ਪ੍ਰਾਪਤ ਕੀਤਾ।

ਇਨ੍ਹਾਂ ਖੇਡਾਂ ਕਰਵਾਉਣ ਦਾ ਮਕਸਦ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਫੈਲਾਉਣਾ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਇਸ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ ਆਰੰਭੀ ਗਈ ਇਸ ਲੜਾਈ ਵਿੱਚ ਆਮ ਲੋਕਾਂ ਦੀ

ਭਾਗੀਦਾਰੀ ਨੂੰ ਵਧਾਉਣਾ ਹੈ। ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਰਜਿਸਟਰਡ ਅਤੇ ਨਾਨ-ਰਜਿਸਟਰਡ ਸਪੋਰਟਸ ਕਲੱਬ/ ਟੀਮਾਂ ਨੂੰ ਭਾਗ ਲੈਣ ਲਈ ਖੁੱਲਾ ਸੱਦਾ ਦਿੱਤਾ ਗਿਆ ਸੀ।ਇਸ ਮੁਹਿੰਮ ਤਹਿਤ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਆਪ ਦੇ ਆਸ ਪਾਸ ਕੋਈ ਵੀਵਿਅਕਤੀ/ਔਰਤ ਕਿਤੇ ਵੀ ਕਿਸੇ ਤਰ੍ਹਾਂ ਦਾ ਨਸ਼ਾਂ ਵੇਚਦਾ/ਵੇਚ ਦੀ ਹੈ ਤਾ ਉਸ ਦੀ ਸੂਚਨਾ ਮੋਬਾਇਲ ਨੰਬਰ 95016-60318 ‘ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਪੰਜਾਬ ਦੇ ਹਿੱਤਾਂ ਲਈ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ ਬੋਲੇ

SGPC ਨੇ 13 ਸਾਲਾਂ ਤੋਂ ਨਹੀਂ ਕਰਵਾਈਆਂ ਚੋਣਾਂ, ਹਰਿਮੰਦਰ ਸਾਹਿਬ 'ਚ ਯੋਗਾ ਤੇ ਕੰਗਨਾ ਰਣੌਤ ਦੇ ਬਿਆਨਾਂ ਤੇ ਵੀ ਭੜਕੇ
ਅੰਮਿ੍ਤਸਰ 29  ਜੂਨ  - ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਦਲ ਮਾਨ ਦੇ ਮੈਂਬਰਾਂ ਨੇ 13 ਸਾਲਾਂ ਤੋਂ ਐਸਜੀਪੀ ਚੋਣਾਂ ਨਾ ਹੋਣ, ਹਰਿਮੰਦਰ ਸਾਹਿਬ ਵਿਖੇ ਯੋਗ ਕਾਂਡ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲਿਆ ਅਤੇ ਅਜਿਹੇ ਮੁੱਦਿਆਂ 'ਤੇ ਸਰਕਾਰ ਸਿਰਫ਼ ਵਿਰੋਧੀਆਂ ਦਾ ਸਾਥ ਦਿੰਦੀ ਹੈ।
ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਜਾਵੇਗੀ। ਪੰਜਾਬ ਦੇ ਕਈ ਅਜਿਹੇ ਮੁੱਦੇ ਹਨ, ਜਿਨ੍ਹਾਂ 'ਤੇ ਸਰਕਾਰਾਂ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਦੀਆਂ।
 ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਜੋ ਪਿਛਲੇ 13 ਸਾਲਾਂ ਤੋਂ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਚੋਣ ਸਿੱਖ ਕੌਮ ਦਾ ਹੱਕ ਹੈ ਜਿਸ ਤੋਂ ਉਨ੍ਹਾਂ ਨੂੰ ਵਾਂਝਾ ਨਹੀਂ ਕੀਤਾ ਜਾ ਸਕਦਾ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਪੰਜਾਬੀਆਂ ਨੂੰ ਥੱਪੜ ਮਾਰਨ ਦੇ ਬਿਆਨ ਅਤੇ ਫਿਰ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਆਈ ਮਹਿਲਾ 'ਤੇ ਵੀ ਤਿੱਖਾ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਤਰਫੋਂ ਅਜਿਹੇ ਬਿਆਨ ਕਦੇ ਵੀ ਨਹੀਂ ਦਿੱਤੇ ਗਏ ਕਿ ਇਹ ਇਕ ਵਿਅਕਤੀ ਦਾ ਕਸੂਰ ਹੈ ਅਤੇ ਸਾਰਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਅਜਿਹੀ ਸਥਿਤੀ ਵਿਚ ਕੰਗਣਾ ਦਾ ਇਹ ਬਿਆਨ ਬਹੁਤ ਹੀ ਸ਼ਰਮਨਾਕ ਹੈ ਅਤੇ ਇਕ ਪੂਰਵ-ਯੋਜਨਾ ਹੈ। ਯੋਗਾ ਕਰਨ ਵਾਲੀ ਕੁੜੀ ਦੇ ਖਿਲਾਫ ਐਫਆਈਆਰ ਵੀ ਕੋਈ ਸਥਾਈ ਹਲ ਨਹੀਂ ਹੈ। ਇਸ ਲਈ ਇਸ ਔਰਤ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਕਿ ਕੋਈ ਹੋਰ ਅਜਿਹਾ ਕੰਮ ਨਾ ਕਰ ਸਕੇ।
ਇਸ ਤੋਂ ਬਾਅਦ ਇਮਾਨ ਸਿੰਘ ਮਾਨ ਨੇ ਸੂਬਾ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਦਫ਼ਤਰਾਂ 'ਚ ਬੈਠ ਕੇ ਪੰਚਾਇਤੀ ਬੋਲੀ ਕਰਵਾਈ ਜਾ ਰਹੀ ਹੈ | ਪੰਜਾਬ ਸਰਕਾਰ ਝੂਠ ਬੋਲ ਕੇ ਸੱਤਾ ਵਿੱਚ ਆਈ ਹੈ। ਸਰਪੰਚੀ ਵੀ ਦਫ਼ਤਰਾਂ ਚ ਬੈਠ ਕੇ ਦਿਤੀ ਜਾ ਰਹੀ ਹੈ ਅਤੇ ਪੰਚਾਇਤੀ ਜ਼ਮੀਨਾਂ ਉਨ੍ਹਾਂ ਦੇ ਚਹੇਤਿਆਂ ਨੂੰ ਸਸਤੇ ਭਾਅ 'ਤੇ ਦਿੱਤੀਆਂ ਗਈਆਂ ਹਨ। ਇਸ ਵਿਰੁੱਧ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ ਤਾਂ ਜੋ ਬਦਲਾਅ ਦੀ ਆਵਾਜ਼ ਦੇ ਵਿਚਕਾਰ ਲੋਕਤੰਤਰ ਦੱਬਿਆ ਨਾ ਰਹੇ।
ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਜਿਹੜੀਆਂ ਕੰਪਨੀਆਂ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੀਆਂ ਹਨ, ਉਨ੍ਹਾਂ ਨੂੰ ਜੀਐਸਟੀ ਵਿੱਚ ਰਿਆਇਤ ਮਿਲਣੀ ਚਾਹੀਦੀ ਹੈ, ਜਦਕਿ ਗਰੀਬ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਲੀਆਂ ਕੰਪਨੀਆਂ ਨੂੰ ਵੀ ਰਿਆਇਤ ਮਿਲਣੀ ਚਾਹੀਦੀ ਹੈ ਤਾਂ ਜੋ ਪੰਜਾਬੀ ਬੋਲੀ ਨੂੰ ਮਹੱਤਵ ਮਿਲ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਉਨ੍ਹਾਂ ਦੇ ਉਮੀਦਵਾਰ ਇਨ੍ਹਾਂ ਮੁੱਦਿਆਂ ਨੂੰ ਉਠਾਉਣਗੇ ਤਾਂ ਜੋ ਵਿਧਾਨ ਸਭਾ ਵਿੱਚ ਵੀ ਇਸ ਮੁੱਦੇ 'ਤੇ ਚਰਚਾ ਹੋਵੇ।
ਇਸ ਮੌਕੇ ਬਾਬਾ ਲਹਿਣਾ ਸਿੰਘ ਨੇ ਕਿਹਾ ਕਿ ਲੁਧਿਆਣਾ ਤੋਂ ਹਾਰੇ ਹੋਏ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿੱਚ ਮੰਤਰੀ ਬਣਾ ਕੇ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਖ ਕੌਮ ਦੇ ਦੁਸ਼ਮਣ ਹਾਰ ਕੇ ਵੀ ਸਨਮਾਨਿਤ ਹਨ। ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਜਿਸ ਵਿਅਕਤੀ ਨੂੰ ਲੋਕਾਂ ਨੇ ਇੱਕ ਪਾਸੇ ਵੋਟਾਂ ਪਾਈਆਂ ਹਨ, ਉਸ ਨੂੰ ਸਹੁੰ ਨਾ ਚੁਕਵਾ ਕੇ ਅਤੇ ਜੇਲ੍ਹ ਵਿੱਚ ਬੰਦ ਕਰਕੇ ਭਾਰਤ ਸਰਕਾਰ ਸਿੱਖਾਂ ਨੂੰ ਕਿਸ ਦਿਸ਼ਾ ਵਿੱਚ ਲਿਜਾ ਰਹੀ ਹੈ। ਇਸ ਦੇ ਲਈ ਸਮੁੱਚੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਗੱਲ ਕਰਨੀ ਚਾਹੀਦੀ ਹੈ ਅਤੇ ਇਸ ਮੁੱਦੇ ਨੂੰ ਪੂਰੀ ਦੁਨੀਆ ਦੇ ਸਾਹਮਣੇ ਰੱਖਣਾ ਚਾਹੀਦਾ ਹੈ।
ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਸ਼੍ਰੋਮਣੀ ਕਮੇਟੀ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਪ੍ਰਬੰਧਕ ਦੀ ਨਾਕਾਮੀ ਦੇ ਕਾਰਣ ਹੀ ਸਾਰਾ ਕੁਛ ਵਾਪਰਿਆ ਹੈ ਜੇਕਰ ਪ੍ਰਬੰਧਕ ਸਹੀ ਹੁੰਦਾ ਤਾਂ ਇਹ ਸਾਰਾ ਕੁਛ ਨਹੀੰ ਵਾਪਰਣਾ ਸੀ। ਕਿਉਂਕਿ ਪ੍ਰਬੰਧਾਂ ਨੂੰ ਬਦਲਣਾ ਚਾਹੀਦਾ ਹੈ ਤੇ ਇਕੱਲੀ ਐਫਆਈਆਰ ਨਾਲ ਇਸ ਦਾ ਹੱਲ ਨਹੀਂ ਹੋਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਦਿਹਾਤੀ ਅਤੇ ਸ਼ਹਿਰੀ ਯੂਥ ਪ੍ਰਧਾਨ ਵੀ ਨਿਯੁਕਤ ਕੀਤੇ ਗਏ, ਜਿਸ ਵਿੱਚ ਪ੍ਰਭਸਿਮਰਨ ਦੀਪ ਸਿੰਘ ਅਤੇ ਪਰਮਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਮਸ਼ੇਰ ਸਿੰਘ ਬਰਾਡ਼, ਪੰਜਾਬ ਯੂਥ ਪ੍ਰਧਾਨ ਤਜਿੰਦਰ ਸਿੰਘ ਦਿਉਲ, ਜਰਨਲ ਸਕਤਰ ਜਤਿੰਦਰ ਸਿੰਘ ਥਿੰਦ, ਹਰਮਨਦੀਪ ਸਿੰਘ ਖਾਲਸਾ, ਗੁਰਿੰਦਰ ਸਿੰਘ ਬਾਜਵਾ ਆਦਿ ਹਾਜ਼ਰ ਸਨ।

Friday, 28 June 2024

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੁਲਿਸ ਟੀਮਾਂ ਵੱਲੋਂ 95,000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਦੋਵੇਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ
ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਤਫ਼ਤੀਸ਼ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ
ਅੰਮ੍ਰਿਤਸਰ, 28 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।  ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ 'ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।  ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ।  ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ 'ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ।  ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।

 

Thursday, 27 June 2024

ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਨਾਲ ਮੁਲਾਕਾਤ ਕੀਤੀ

ਰੇਲ ਮੰਤਰੀ ਬਣਨ 'ਤੇ ਦਿਤੀ ਵਧਾਈ, ਪੱਟੀ-ਮੱਖੂ ਰੇਲ ਲਿੰਕ ਸਮੇਤ ਅੰਮ੍ਰਿਤਸਰ ਦੇ ਰੇਲਵੇ ਪ੍ਰੋਜੈਕਟਾਂ 'ਤੇ ਵਿਸਥਾਰ ਨਾਲ ਚਰਚਾ
ਅੰਮਿ੍ਤਸਰ 27 - ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਦਿੱਲੀ ਵਿਖੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਅਸ਼ਵਿਨੀ ਵੈਸ਼ਨਵ ਨੂੰ ਉਨ੍ਹਾਂ ਦੀ ਜਿੱਤ ਅਤੇ ਰੇਲ ਮੰਤਰੀ ਬਣਨ ਲਈ ਵਧਾਈ ਦਿੱਤੀ। ਇਸ ਦੌਰਾਨ ਅੰਮ੍ਰਿਤਸਰ ਦੇ ਰੇਲਵੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਰੇਲ ਮੰਤਰੀ ਨੇ ਇਹ ਵੀ ਭਰੋਸਾ ਦਿਵਾਇਆ ਕਿ ਪ੍ਰਾਜੈਕਟ ਜਲਦੀ ਤੋਂ ਜਲਦੀ ਸ਼ੁਰੂ ਹੋ ਜਾਣਗੇ।
ਰੇਲ ਮੰਤਰੀ ਨਾਲ ਮੁਲਾਕਾਤ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਰੇਲਵੇ ਵਿਭਾਗ ਨਾਲ ਸਬੰਧਤ ਪੈਂਡਿੰਗ ਪ੍ਰਾਜੈਕਟਾਂ ਬਾਰੇ ਚਰਚਾ ਕੀਤੀ। ਗੁਰਜੀਤ ਸਿੰਘ ਔਜਲਾ ਨੇ ਪੱਟੀ ਮੱਖੂ ਰੇਲ ਲਿੰਕ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਆਰ.ਓ.ਬੀ ਅਤੇ ਅੰਡਰਬ੍ਰਿਜ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਰੇਲ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਰੇਲਵੇ ਵਿਭਾਗ ਵੱਲੋਂ ਲੰਬਿਤ ਪਏ ਕੰਮਾਂ ਨੂੰ ਪੂਰਾ ਕਰਕੇ ਨਵੇਂ ਕੰਮ ਸ਼ੁਰੂ ਕਰਵਾਏ ਜਾਣਗੇ।
ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਪਹਿਲਾਂ ਹੀ ਚੱਲ ਰਹੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਅਤੇ ਨਵੇਂ ਪ੍ਰੋਜੈਕਟ ਲਿਆਉਣ ਲਈ ਪੂਰੀ ਤਰਾੰ ਵਚਨਬਧ ਹਨ ਅਤੇ ਭਵਿੱਖ ਵਿੱਚ ਵੀ ਅਜਿਹਾ ਕਰਦੇ ਰਹਿਣਗੇ। ਰੇਲਵੇ ਵਿਭਾਗ ਦੀ ਮਦਦ ਨਾਲ ਕਈ ਨਵੀਆਂ ਟਰੇਨਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਪਬਲਿਕ ਟਰਾਂਸਪੋਰਟ ਰਾਹੀਂ ਸਹੂਲਤਾਂ ਮਿਲ ਸਕਣ ਅਤੇ ਲੰਬੀ ਦੂਰੀ ਦਾ ਸਫਰ ਆਸਾਨੀ ਨਾਲ ਅਤੇ ਘੱਟ ਬਜਟ ਵਿੱਚ ਕੀਤਾ ਜਾ ਸਕੇ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਪੰਜਾਬ 'ਚ ਮਹਿੰਗੀ ਬਿਜਲੀ ਅਤੇ ਲਗਾਤਾਰ ਹੋ ਰਹੇ ਬਿਜਲੀ ਕੱਟਾਂ 'ਤੇ ਵੀ ਊੰਗਲੀ ਚੁਕੀ| ਉਨ੍ਹਾਂ ਕਿਹਾ ਕਿ ਚੋਣਾਂ ਖ਼ਤਮ ਹੁੰਦੇ ਹੀ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ। ਬਿਜਲੀ ਦਰਾਂ ਵਿੱਚ ਵਾਧਾ ਕਰਨਾ ਅਤੇ ਫਿਰ ਸਪਲਾਈ ਘਟਾਉਣਾ ਅਤਿ ਨਿੰਦਣਯੋਗ ਹੈ। ਕਹਿਰ ਦੀ ਗਰਮੀ ਵਿੱਚ ਲੋਕਾਂ ਨੂੰ ਬਿਜਲੀ ਦਾ ਹੀ ਸਹਾਰਾ ਹੈ। ਇਸ ਲਈ ਪੰਜਾਬ ਸਰਕਾਰ ਨੂੰ ਆਪਣੇ ਫੈਸਲੇ 'ਤੇ ਗੌਰ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਮੁਸ਼ਕਲਾਂ ਦੀ ਬਜਾਏ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ।

Wednesday, 26 June 2024

ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ


ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ, 26 ਜੂਨ :-       ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਿਆ ਭਰਿਆ, ਸੁੰਦਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਬਣਾਉਣ ਲਈ ਜ਼ਿਲ੍ਹੇ ਅੰਦਰ ਵਣ ਅਤੇ ਜੰਗਲੀ ਜੀਵ ਸੁਰੱਇਖਆ ਵਿਭਾਗ ਵੱਲੋਂ 12 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਵਣ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਪਲਾਂਟੇਸ਼ਨ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।  ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ  ਬੰਸਲ, ਡੀ.ਐਸ.ਪੀ. ਗੁਰਬਿੰਦਰ ਸਿੰਘ, ਵਣ ਮੰਡਲ ਅਫ਼ਸਰ ਹਰਭਜਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰਵਨੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ, ਗੁੱਡ ਗਵਰਨਸ ਫੈਲੋ ਅਸ਼ਮੀਤਾ ਪਰਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।  

            ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੀਆਂ ਫਿਰਨੀਆਂ, ਛੱਪੜਾਂ, ਖਾਲੀ ਪੰਚਾਇਤੀ ਜਮੀਨਾਂ, ਸਕੂਲਾਂ ਅਤੇ ਹੋਰ ਸਰਕਾਰੀ ਥਾਂਵਾਂ, ਜਿੱਥੇ ਜਗ੍ਹਾਂ ਖਾਲੀ ਹੈ, 'ਤੇ ਬੂਟੇ ਲਗਾਉਣ। ਖਾਸ ਕਰਕੇ ਪਿੰਡਾਂ ਵਿੱਚ ਤਰਵੇਣੀ ਜ਼ਰੂਰ ਲਗਾਈ ਜਾਵੇ।  ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਉਪਰੰਤ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸੁਝਾਅ ਦਿੱਤਾ ਕਿ ਧੂਸੀ ਬੰਨ ਦੇ ਪਿੰਡਾਂ ਨੂੰ ਬੰਨ ਅਡੋਪਟ ਕਰਕੇ ਬੰਨ 'ਤੇ ਵੱਧ ਤੋਂ ਵੱਧ ਫੱਲਦਾਰ ਬੂਟੇ ਲਗਵਾਏ ਜਾਣ ਤਾਂ ਜੋ ਉਹ ਇੰਨ੍ਹਾਂ ਫੱਲਦਾਰ ਬੂਟਿਆਂ ਤੋਂ ਇਨਕਮ ਜਨਰੇਟ ਕਰ ਸਕਣ ਅਤੇ ਇਸ ਨਾਲ ਉਹ ਬੂਟਿਆਂ ਦੀ ਵਧੀਆਂ ਢੰਗ ਨਾਲ ਸਾਂਭ ਸੰਭਾਲ ਵੀ ਕਰਨਗੇ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵਣ ਮੰਡਲ ਅਫ਼ਸਰ ਨੂੰ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਮਿਥੇ ਗਏ ਟੀਚੇ ਨੂੰ ਪ੍ਰਾਪਤ ਕਰਨ ਅਤੇ ਲਗਾਏ ਜਾਣ ਵਾਲੇ ਬੂਟਿਆਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਵਣ ਵਿਭਾਗ ਵੱਲੋਂ ਪੌਦਾ ਲਗਾਉਣ ਦੀ ਵਿਧੀ ਅਤੇ ਸਾਂਭ ਸੰਭਾਲ ਸਬੰਧੀ ਪੈਫਲੇਟ ਅਤੇ ਜ਼ਿਲ੍ਹੇ ਸਰਕਾਰੀ ਨਰਸਰੀਆਂ ਦੀ ਸੂਚੀ ਵੀ ਵੰਡੀ ਗਈ।   


ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ 26 ਜੂਨ:---ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ।

 ਇਸ ਮੌਕੇ ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਦੀ ਹਾਜਰੀ ਵਿੱਚ ਵੱਖ-ਵੱਖ ਖਾਦਾਂ ਅਤੇ ਦਵਾਈਆਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਦਾ ਉਦੇਸ਼ ਕਿਸਾਨਾਂ ਤੱਕ ਮਿਆਰੀ ਅਤੇ ਉੱਚ ਗੁਣਵੱਤਾ ਵਾਲੇ ਖੇਤੀ ਇੰਨਪੁੱਟ ਖਾਦ, ਬੀਜ ਅਤੇ ਦਵਾਈਆਂ ਮੁੱਹਈਆ ਕਰਵਾਉਣਾ ਹੈ। ਜਿਸ ਲਈ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਦ, ਬੀਜ ਅਤੇ ਦਵਾਈਆਂ ਦੀ ਪਰਖ ਕਰਵਾਉਣ ਲਈ ਸੈਂਪਲਿੰਗ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਤੱਕ ਮਿਆਰੀ ਇੰਨਪੁੱਟ ਦੀ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ  ਵਿਭਾਗ ਵੱਲੋਂ ਅਚਨਚੇਤ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਹਰਪ੍ਰੀਤ ਸਿੰਘ ਖੇਤੀਬਾੜੀ ਅਫਸਰ ਵੇਰਕਾ, ਗੁਰਜੀਤ ਸਿੰਘ ਏਡੀੳੇ (ਜ.ਕ) ਵੇਰਕਾ, ਗੁਰਜੋਤ ਸਿੰਘ ਏਡੀੳ (ਪੀਪੀ) ਵੇਰਕਾ, ਪਰਜੀਤ ਸਿੰਘ ਔਲਖ ਏਡੀੳ ਟੀਏ ਹਾਜ਼ਰ ਸਨ।

ਸਵੈ-ਰੋਜਗਾਰ ਲੋਨ ਕੈਂਪ ਅਤੇ ਪਲੇਸਮੈਂਟ ਕੈਂਪ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਕੀਤਾ ਨਿਰੀਖਣ

ਸਵੈ-ਰੋਜਗਾਰ ਲੋਨ ਕੈਂਪ ਅਤੇ ਪਲੇਸਮੈਂਟ ਕੈਂਪ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਕੀਤਾ ਨਿਰੀਖਣ

ਨਵਾਂਸ਼ਹਿਰ, 26 ਜੂਨ :-   ਵਧੀਕ ਡਿਪਟੀ ਕਮਿਸ਼ਨਰ () ਰਾਜੀਵ ਵਰਮਾ ਦੀ ਅਗਵਾਈ ਹੇਠ ਐਸ.ਸੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਜ਼ਿਲਾ ਰੋਜਗਾਰ ਉਤਪੱਤੀ ਅਤੇ ਹੁਨਰ ਸਿਖਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਵੈ ਰੋਜਗਾਰ ਲੋਨ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿੱਚ ਅਨੁਸੂਚਿਤ ਜਾਤੀ ਦੇ ਸਿਲਾਈ ਕਢਾਈ, ਬਿਊਟੀ ਪਾਰਲਰ, ਸਲੂਨ, ਮੋਬਾਈਲ ਰਿਪੇਅਰ, ਡੇਅਰੀ ਫਾਰਮਿੰਗ, ਵੈਲਡਰ, ਕਾਰਪੇਂਟਰ ਆਦਿ ਕਿੱਤਿਆਂ ਵਿੱਚ ਸਵੈ ਰੋਜਗਾਰ ਸ਼ੁਰੂ ਕਰਨ ਦੇ 65 ਚਾਹਵਾਨ ਉਮੀਦਵਾਰਾਂ ਵੱਲੋ ਆਪਣੇ ਦਸਤਾਵੇਜ਼ ਜਮਾਂ ਕਰਵਾਏ ਗਏ, ਜਿਹਨਾਂ ਵਿੱਚੋ 20 ਉਮੀਦਵਾਰਾਂ ਦੀਆਂ ਅਰਜੀਆਂ ਲੋਨ ਪ੍ਰੋਸੈਸ ਲਈ ਸਹੀ ਪਾਈਆਂ ਗਈਆਂ ਅਤੇ ਇਹਨਾਂ ਅਰਜੀਆਂ ਨੂੰ ਸਬਸਿਡੀ ਬੇਸਡ ਲੋਨ ਲਈ ਅੱਗੇ ਪ੍ਰੋਸੈਸ ਕਰ ਦਿੱਤਾ ਗਿਆ ਅਤੇ ਬਾਕੀ ਦੇ ਉਮੀਦਵਾਰਾਂ ਕੋਲ ਸਬੰਧਤ ਕਿੱਤੇ ਦੇ ਕਾਗਜਾਤ ਨਾ ਹੋਣ ਕਾਰਨ ਕੇਸਾਂ ਨੂੰ ਪ੍ਰੋਸੈਸ ਨਹੀ ਕੀਤਾ ਗਿਆ।

            ਇਸ ਤੋ ਇਲਾਵਾ ਜਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਸੱਤਿਆ ਮਾਈਕਰੋ ਫਾਈਨਾਂਸ ਕੈਪੀਟਲ ਕੰਪਨੀ ਵੱਲੋ 24 ਉਮੀਦਵਾਰਾਂ ਦਾ ਇੰਟਰਵੀਊ ਲਿਆ ਗਿਆ ਜਿਸ ਵਿੱਚੋ 12 ਉਮੀਦਵਾਰਾਂ ਨੂੰ ਨੌਕਰੀ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਇਸ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ () ਰਾਜੀਵ ਵਰਮਾ ਵੱਲੋ ਸ਼ਮੂਲੀਅਤ ਕਰਕੇ ਪ੍ਰਾਰਥੀਆਂ ਅਤੇ ਪਲੇਸਮੈਂਟ ਕੰਪਨੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਉਹਨਾਂ ਵੱਲੋ ਇਸ ਤਰ੍ਹਾਂ ਦੀਆਂ ਲੋਕ ਭਲਾਈ ਗਤੀਵਿਧੀਆਂ ਨੂੰ ਬਲਾਕ ਪੱਧਰ ਤੇ ਲਗਵਾਉਣ ਲਈ ਵੀ ਹਦਾਇਤ ਕੀਤੀ ਗਈ।ਇਸ ਮੌਕੇ ਜਿਲਾ ਰੋਜਗਾਰ ਉਤਪੱਤੀ, ਹੁਨਰ ਸਿਖਲਾਈ ਅਫਸਰ ਸੰਜੀਵ ਕੁਮਾਰ ਨਾਲ ਬਿਊਰੋ ਦਾ ਸਮੂਹ ਸਟਾਫ, ਐਸ.ਸੀ ਕਾਰਪੋਰੇਸ਼ਨ ਵੱਲੋ ਅਵਤਾਰ ਸਿੰਘ ਅਤੇ ਸੁਰਿੰਦਰ ਕੁਮਾਰ ਸਮੇਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਸ਼ੰਮੀ ਠਾਕੁਰ, ਸੁਮਿਤ ਸ਼ਰਮਾ ਅਤੇ ਰਾਜ ਕੁਮਾਰ ਮੌਜਦ ਸਨ।


ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਵੱਖ-ਵੱਖ ਪੱਧਰਾਂ ’ਤੇ 10 ਜੁਲਾਈ ਤੱਕ ਰਹੇਗਾ ਖੁੱਲ੍ਹਾ

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਵੱਖ-ਵੱਖ ਪੱਧਰਾਂ 'ਤੇ 10 ਜੁਲਾਈ ਤੱਕ ਰਹੇਗਾ ਖੁੱਲ੍ਹਾ
ਹੁਸ਼ਿਆਰਪੁਰ, 26 ਜੂਨ : ਜ਼ਿਲ੍ਹਾ ਸਮਾਜਿਕ ਨਿਆ ਅਤੇ ਸਸ਼ਕਤੀਕਰਨ ਅਫ਼ਸਰ ਰਜਿੰਦਰ ਸਿੰਘ ਨੇ ਦੱਸਿਆ ਕਿ ਸਮਾਜਿਕ ਨਿਆ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀਜ਼ ਤਹਿਤ ਗਤੀਵਿਧੀ ਅਨੁਸੂਚੀ ਸਾਲ 2023-24 ਦੇ ਵੱਖ-ਵੱਖ ਪੱਧਰਾਂ 'ਤੇ ਬਕਾਇਆ ਰਹੇ ਵਿਦਿਆਰਥੀਆਂ ਦੇ ਕੇਸ ਮਨਜ਼ੂਰ ਕਰਨ ਲਈ ਪੋਰਟਲ ਖੋਲਿ੍ਹਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਵਿਦਿਅਕ ਅਦਾਰਿਆਂ ਲਈ 30 ਜੂਨ ਤੱਕ, ਮਨਜ਼ੂਰੀ ਦੇਣ ਵਾਲੀ ਅਥਾਰਟੀ ਲਈ 5 ਜੁਲਾਈ ਤੱਕ ਅਤੇ ਲਾਗੂ ਕਰਨ ਵਾਲੇ ਵਿਭਾਗ ਲਈ 10 ਜੁਲਾਈ ਤੱਕ ਖੋਲਿ੍ਹਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਵੱਲੋਂ ਵੱਧ ਤੋਂ ਵੱਧ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਪਲਾਈ ਕਰਕੇ ਲਾਭ ਪ੍ਰਾਪਤ ਕੀਤਾ ਜਾ ਸਕੇ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਫ਼ਸਰ ਨੇ ਦੱਸਿਆ ਕਿ 2023-24 ਦੀਆਂ ਐਪਲੀਕੇਸ਼ਨਾਂ ਵੱਖ-ਵੱਖ ਪੱਧਰ 'ਤੇ ਬਕਾਇਆ ਹੋਣ ਸਬੰਧੀ ਮਾਮਲਾ ਵਿਭਾਗ ਦੇ ਧਿਆਨ ਵਿਚ ਆਇਆ ਸੀ, ਜਿਸ ਕਾਰਨ  ਅਨੁਸੂਚਿਤ ਜਾਰੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ, ਇਸ ਲਈ ਆਖਰੀ ਮੌਕਾ ਦਿੰਦੇ ਹੋਏ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਖੋਲਿ੍ਹਆ ਗਿਆ ਹੈ।     

ਬਾਲ ਮਜ਼ਦੂਰੀ ਰੋਕੋ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਨੇ ਬੰਗਾ ਬਲਾਕ ਦੇ ਵੱਖ ਵੱਖ ਢਾਬਿਆਂ ਅਤੇ ਦੁਕਾਨਾਂ ਤੇ ਕੀਤੀ ਛਾਪੇਮਾਰੀ

ਬਾਲ ਮਜ਼ਦੂਰੀ ਰੋਕੋ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਨੇ ਬੰਗਾ ਬਲਾ ਦੇ ਵੱਖ ਵੱਖ ਢਾਬਿਆਂ ਅਤੇ ਦੁਕਾਨਾਂ ਤੇ ਕੀਤੀ ਛਾਪੇਮਾਰੀ

ਨਵਾਂਸ਼ਹਿਰ, 26 ਜੂਨ:-ਬਾਲ ਮਜ਼ਦੂਰੀ ਖਿਲਾਫ ਐਕਸ਼ਨ ਮਹੀਨਾ ਮਨਾਉਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ (ਆਈ..ਐਸ) ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ  ਜ਼ਿਲਾ ਟਾਸਕ ਫੋਰਸ ਵੱਲੋਂ ਬੰਗਾ ਬਲਾਕ ਵਿੱਚ ਬਾਲ ਮਜ਼ਦੂਰੀ ਸਬੰਧੀ ਚੈਕਿੰਗ ਕੀਤੀ ਗਈ। ਇਹ ਚੈਕਿੰਗ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਕੀਤੀ ਗਈ। ਚੈਕਿੰਗ ਦੌਰਾਨ ਬੰਗਾ ਬਲਾਕ ਦੇ ਮੇਨ ਰੋਡ ਬੱਸ ਸਟੈਂਡ ਰੇਲਵੇ ਰੋਡ ਅਤੇ ਮੁਕੰਦਪੁਰ ਰੋਡ ਤੇ ਪੈਂਦੀਆਂ ਦੁਕਾਨਾਂ ਅਤੇ ਢਾਬਿਆਂ ਤੇ ਚੈਕਿੰਗ ਕੀਤੀ ਹੋਈ, ਖੁਸ਼ੀ ਦਾ ਪ੍ਰਗਟਾਵਾ ਕਰਦੇ ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਦੱਸਿਆ ਗਿਆ ਕਿ ਲਗਭਗ ਇੱਕ ਮਹੀਨੇ ਤੋਂ ਹੋ ਰਹੀਆਂ ਚੈਕਿੰਗਾਂ ਸਦਕੇ ਅੱਜ ਟੀਮ ਨੂੰ ਇੱਕ ਵੀ ਬੱਚਾ ਬਾਲ ਮਜ਼ਦੂਰੀ ਕਰਦੇ ਹੋਏ ਨਹੀਂ ਮਿਲਿਆ। ਚੈਕਿੰਗ ਦੌਰਾਨ ਟੀਮ ਵੱਲੋਂ ਦੁਕਾਨਦਾਰਾਂ ਨੂੰ ਬਾਲ ਮਜ਼ਦੂਰੀ ਕਰਵਾਉਣ ਤੇ ਜੇਜੇ ਐਕਟ ਅਨੁਸਾਰ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵੀ ਵਿਅਕਤੀ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਤੋਂ ਕਿਸੇ ਕਿਸਮ ਦਾ ਕੰਮ ਕਰਵਾਉਂਦਾ ਹੈ ਤਾਂ ਉਸ ਨੂੰ ਛੇ ਮਹੀਨੇ ਤੋਂ ਲੈ ਕੇ ਦੋ ਸਾਲ ਤੱਕ ਦੀ ਸਜ਼ਾ ਅਤੇ 20 ਹਜਾਰ ਤੋਂ 50 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਇਸ ਦੇ ਨਾਲ ਹੀ ਅਗਰ ਕੋਈ ਵਿਅਕਤੀ 18 ਸਾਲ ਤੋਂ ਛੋਟੇ ਬੱਚੇ ਤੋਂ ਭੀਖ ਮੰਗਵਾਉਂਦਾ ਹੈ ਤਾਂ ਉਸ ਨੂੰ ਜੂਵੇਨਾਇਲ ਜਸਟਿਸ ਐਕਟ ਅਨੁਸਾਰ ਪੰਜ ਸਾਲ ਤੱਕ ਦੀ ਸਜ਼ਾ ਅਤੇ ਇਕ ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

            ਉਹਨਾਂ ਦੱਸਿਆ ਕਿ ਭੀਖ ਮੰਗਣਾ ਜਾ ਬੱਚਿਆਂ ਤੋਂ ਭੀਖ ਮੰਗਵਾਉਣਾ ਅਤੇ ਬਾਲ ਮਜ਼ਦੂਰੀ ਕਰਵਾਉਣਾ ਕਾਨੂੰਨੀ ਅਪਰਾਧ ਹੈ ਬੱਚਿਆਂ ਦੀ ਉਮਰ ਭੀਖ ਮੰਗਣ ਜਾਂ ਮਜ਼ਦੂਰੀ ਕਰਨ ਦੀ ਨਹੀਂ ਹੈ ਬਲਕਿ ਪੜਨ ਅਤੇ ਖੇਡਣ ਦੀ ਹੈ ਇਸ ਲਈ ਜੇਕਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਬੱਚਾ ਭੀਖ ਮੰਗਦਾ ਜਾਂ ਕਿਤੇ ਮਜ਼ਦੂਰੀ ਕਰਦਾ ਨਜ਼ਰ ਆਉਂਦਾ ਹੈ ਤਾਂ ਇਸ ਸਬੰਧੀ ਚਾਇਲਡ ਹੈਲਪਲਾਈਨ ਨੰਬਰ 1098 ਤੇ ਜਾਣਕਾਰੀ ਦੇਣਾ ਯਕੀਨੀ ਬਣਾਇਆ ਜਾਵੇ।  ਚੈਕਿੰਗ ਟੀਮ ਵਿੱਚ ਕੰਚਨ ਅਰੋੜਾ ਜਿਲਾ ਬਾਲ ਸੁਰੱਖਿਆ ਅਫਸਰ, ਹਰਵਿੰਦਰ ਸਿੰਘ ਲੇਬਰ ਅਫਸਰ, ਰਜਿੰਦਰ ਕੌਰ ਬਾਲ ਸੁਰੱਖਿਆ ਅਫਸਰ, ਸਿੱਖਿਆ ਵਿਭਾਗ ਤੋਂ ਟੀਚਰ ਸੁਰਿੰਦਰ ਕੁਮਾਰ, ਦਰਬਾਰਾ ਸਿੰਘ  ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਦਫਤਰ ਤੋਂ ਸਿੰਦਰਪਾਲ ਕਲਰਕ, ਪੁਲਿਸ ਵਿਭਾਗ ਤੋਂ ਅੰਜਨਾ ਕੁਮਾਰੀ ਅਤੇ ਪ੍ਰਿਤਪਾਲ ਸਿੰਘ ਬੰਗਾ ਹਾਜ਼ਰ ਸਨ।


*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME