ਨਵਾਂਸ਼ਹਿਰ, 19 ਜੂਨ - ਸ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ,ਡੇਅਰੀ ਵਿਕਾਸ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 24 ਜੂਨ 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੋਕੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦਧਾਰੂ ਪਸ਼ੂਆਂ ਦੀ ਖ੍ਰੀਦ ਤੋਂ ਲੈ ਕੇ ਰੱਖ ਰਖਾਓ ,ਖਾਦ ਖੁਰਾਕ ,ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।ਉਹਨਾਂ ਨੇ ਸਮੂਹ ਦੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਓ।ਲੋੜੀਂਦੇ ਕਾਗਜਾਤ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋੇਟਰ ਕਾਰਡ,ਅਨਸੂਚਿਤ ਜਾਤੀ ਸਰਟੀਫਿਕੇਟ,ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਮਿਤੀ 21-06-2024 ਤੱਕ ਆਪਣੇ ਫਾਰਮ ਭਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਵੈਟਨਰੀ ਪੋਲੀਕਲੀਨਿਕ,ਬੰਗਾ ਰੋਡ ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।(ਸੰਪਰਕ ਨੰਬਰ 01823225050 )
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...