ਬੰਗਾ, 12 ਜੂਨ () ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਦੇ ਹਜ਼ੂਰੀ ਰਾਗੀ ਭਾਈ ਜੋਗਾ ਸਿੰਘ ਜੀ ਦੇ ਸੁਪਤਨੀ ਬੀਬੀ ਪ੍ਰੀਤਮ ਕੌਰ ਦੇ ਦੇਹਾਂਤ 'ਤੇ ਟਰੱਸਟ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਸਵ: ਬੀਬੀ ਪ੍ਰੀਤਮ ਕੌਰ ਜੀ ਧਾਰਮਿਕ ਸ਼ਖਸ਼ੀਅਤ ਦੇ ਮਾਲਕ ਸਨ ।ਕੈਨੇਡਾ ਤੋਂ ਟਰੱਸਟ ਦੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਕਿਹਾ ਕਿ ਬੀਬੀ ਪ੍ਰੀਤਮ ਕੌਰ ਜੀ ਦੇ ਚਲੇ ਜਾਣ ਨਾਲ ਪਰਿਵਾਰ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਸ. ਢਾਹਾਂ ਨੇ ਕਿਹਾ ਕਿ ਸਮੂਹ ਟਰੱਸਟ ਮੈਂਬਰ ਅਤੇ ਸਮੂਹ ਅਦਾਰਿਆਂ ਦਾ ਸਟਾਫ਼ ਇਸ ਔਖੀ ਘੜੀ ਵਿੱਚ ਭਾਈ ਜੋਗਾ ਸਿੰਘ ਜੀ ਦੇ ਪਰਿਵਾਰ ਨਾਲ ਖੜ੍ਹਾ ਹੈ। ਇਸ ਵਿਛੋੜੇ 'ਤੇ ਹਰਦੇਵ ਸਿੰਘ ਕਾਹਮਾ, ਜੁਗਿੰਦਰ ਸਿੰਘ ਸਾਧੜਾ, ਅਮਰਜੀਤ ਸਿੰਘ ਕਲੇਰਾਂ , ਮਲਕੀਅਤ ਸਿੰਘ ਬਾਹੜੋਵਾਲ, ਪ੍ਰੋ. ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਕੂਲ ਸਿੱਖਿਆ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਵਾਇਸ ਪ੍ਰਿੰਸੀਪਲ ਰਮਨਦੀਪ ਕੌਰ,ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਜਦੀਪ ਥਥਵਾਲ ਵਾਇਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ ਤੋਂ ਇਲਾਵਾ ਸਮੂਹ ਡਾਕਟਰ ਸਾਹਿਬਾਨ, ਹਸਪਤਾਲ, ਨਰਸਿੰਗ ਕਾਲਜ, ਟਰੱਸਟ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਵ: ਬੀਬੀ ਪ੍ਰੀਤਮ ਕੌਰ ਜੀ ਦਾ ਅਤਿੰਮ ਸੰਸਕਾਰ 13 ਜੂਨ ਦਿਨ ਵੀਰਵਾਰ ਨੂੰ 11 ਵਜੇ ਪਿੰਡ ਜੀਂਦੋਵਾਲ ਵਿਖੇ ਕੀਤਾ ਜਾਵੇਗਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...