ਨਵਾਂਸ਼ਹਿਰ, 19 ਜੂਨ 2024:- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ ਦੀ ਯੋਗ ਅਗਵਾਈ ਤਹਿਤ ਜਿਲ੍ਹਾ ਬਿਊਰੋ—ਕਮ—ਮਾਡਲ ਕੈਰੀਅਰ ਸੈਂਟਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਆਈ.ਟੀ.ਆਈ ਸੂੰਢ ਵਿਖੇ ਇੱਕ ਕੈਰੀਅਰ ਟਾਕ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਰੀਅਰ ਟਾਕ ਵਿੱਚ ਯੰਗ ਪ੍ਰੋਫੈਸ਼ਨਲ ਹਿਨਾ ਭਾਟੀਆ ਨੇ ਵਿਦਿਆਰਥੀਆਂ ਨੂੰ ਮਾਡਲ ਕੈਰੀਅਰ ਸੈਂਟਰ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਨੈਸ਼ਨਲ ਕੈਰੀਅਰ ਪੋਰਟਲ ਰਾਹੀਂ ਪ੍ਰਦਾਨ ਕੀਤੀਆ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਜਸਵੀਰ ਸਿੰਘ ਕੈਰੀਅਰ ਕਾਊਂਸਲਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਆਈ.ਟੀ.ਆਈ ਤੋਂ ਬਾਅਦ ਰੋਜ਼ਗਾਰ/ਸਵੈ ਰੋਜ਼ਗਾਰ/ਅਪਰੈਂਟਿਸ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਰੋਜ਼ਗਾਰ ਪੋਰਟਲ ਤੇ ਰਜਿਸਟ੍ਰੇਸ਼ਨ ਸਬੰਧੀ ਦੱਸਿਆ ਗਿਆ। ਅਧਿਕਾਰੀ ਵੱਲੋਂ ਆਈ.ਟੀ.ਆਈ ਕੋਰਸਾਂ ਤੋਂ ਬਾਅਦ ਸੁਰੱਖਿਆ ਫੋਰਸਾਂ ਵਿੱਚ ਭਰਤੀ ਬਾਰੇ ਵਿਸ਼ੇਸ਼ ਰੂਪ ਵਿੱਚ ਜਾਣਕਾਰੀ ਦਿੱਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਭਾਰਤੀ ਫੌਜ਼ ਵਿੱਚ ਤਕਨੀਕੀ ਭਰਤੀ ਦਾ ਕੋਟਾ ਨੌਜਵਾਨਾਂ ਵੱਲੋਂ ਅਪਲਾਈ ਨਾ ਹੋਣ ਕਾਰਨ ਖਾਲੀ ਰਹਿ ਜਾਂਦਾ ਹੈ। ਕੈਰੀਅਰ ਟਾਕ ਵਿੱਚ ਲਗਭਗ 59 ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਨੂੰ ਅਮਰਜੀਤ ਸਿੰਘ, ਇੰਸਟਰਕਟਰ ਆਈ.ਟੀ.ਆਈ ਸੂੰਢ ਵਲੋਂ ਵੀ ਸੰਬੋਧਨ ਕੀਤਾ ਗਿਆ ਅਤੇ ਬਿਊਰੋ ਦੀ ਟੀਮ ਦਾ ਧੰਨਵਾਦ ਕੀਤਾ ਗਿਆ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...