Friday, 21 June 2024

ਲੋਕ ਸਭਾ ਚੋਣਾਂ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਤੇ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਨਮਾਨਿਤ

ਲੋਕ ਸਭਾ ਚੋਣਾਂ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਤੇ  ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਨਮਾਨਿਤ 
ਨਵਾਂਸ਼ਹਿਰ 21 ਜੂਨ : ਲੋਕ ਸਭਾ ਚੋਣਾਂ 2024 ਦੌਰਾਨ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਹੀ ਸੂਚੀ ਵਿਚ  ਪੜ੍ਹੇ ਲਿਖੇ ਤੇ ਹਰ ਖਿੱਤੇ ਦੇ ਮਾਹਿਰ ਤੇ ਕਾਬਲ ਅਫਸਰ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦਾ ਨਾਮ ਸ਼ਾਮਲ ਹੈ। ਉਪ ਮੰਡਲ ਮੈਜਿਸਟ੍ਰੇਟ  ਡਾਕਟਰ ਅਕਸ਼ਿਤਾ ਗੁਪਤਾ  ਵਲੋਂ ਉਹਨਾਂ ਨੂੰ ਵਧੀਆ ਕਾਰਗੁਜ਼ਾਰੀ ਨਿਭਾਉਣ ਤੇ ਪ੍ਰਸੰਸਾ ਪੱਤਰ ਨਾਲ ਨਿਵਾਜਿਆ ਗਿਆ ਹੈ। 
         ਕਾਬਲੇ ਗੌਰ ਹੈ ਕਿ ਪ੍ਰਿੰਸੀਪਲ ਅਗਨੀਹੋਤਰੀ ਦਾ ਨਾਮ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਅਫਸਰ ਵਜੋਂ ਜਾਣਿਆ ਜਾਂਦਾ ਹੈ ਉਹ ਇਕ ਵਧੀਆ ਪ੍ਰਬੰਧਕ, ਸਿੱਖਿਆ ਸੁਧਾਰ ਟੀਮ ਇੰਚਾਰਜ, ਜ਼ਿਲ੍ਹਾ ਸਵੀਪ ਗਤੀਵਿਧੀਆਂ ਦੇ ਨੋਡਲ ਇੰਚਾਰਜ ਤੇ ਮਸਟਟਰ ਟ੍ਰੇਨਰ ਆਦਿ ਵਰਗੀਆਂ ਜਿੰਮੇਵਾਰੀਆਂ ਨਿਭਾਉਣ ਤੋਂ ਇਲਾਵਾ ਇੱਕ ਸਮਾਜ ਸੇਵੀ,ਤੇ ਲੋੜਵੰਦਾਂ ਦੀ ਮਦਦ ਕਰਨ ਵਰਗੇ ਗੁਣਾਂ ਨਾਲ ਭਰਪੂਰ ਸ਼ਖ਼ਸੀਅਤ ਹਨ। ਸ਼ਾਨਦਾਰ ਕਾਰਗੁਜ਼ਾਰੀ ਨਿਭਾਉਣ ਕਰਕੇ  ਮਿਲੇ ਪ੍ਰਸੰਸਾ ਪੱਤਰ ਕਾਰਨ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ ।



ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME