ਨਵਾਂਸ਼ਹਿਰ, 21 ਜੂਨ : ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ, ਚੰਡੀਗੜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੱਲੋ ਜਾਰੀ ਹੋਈਆ ਹਦਾਇਤਾਂ ਦੀ ਪਾਲਣਾਂ ਅਨੁਸਾਰ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ.ਕਮਲਦੀਪ ਸਿੰਘ ਧਾਲੀਵਾਲ, ਸਿਵਲ ਜੱਜ ( ਸੀਨੀਅਰ ਡੀਵੀਜ਼ਨ) ਮੈਡਮ ਪਰਮਿੰਦਰ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜਨ) ਕੋਂਪਲ ਧੰਜਲ ਅਤੇ ਸਿਵਲ ਜੱਜ (ਜੂਨੀਅਰ ਡੀਵੀਜਨ) ਪਪਨੀਤ ਕੌਰ, ਬਾਰ ਐਡਵੋਕੇਟਜ਼, ਕੋਰਟ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ ਵੱਲੋ ਭਾਗ ਲਿਆ ਅਤੇ ਇਸ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਅਭਿਆਸ ਕੀਤਾ ਗਿਆ। ਇਸ ਤੋ ਇਲਾਵਾ ਨਿਆਂਇਕ ਅਧਿਕਾਰੀਆ ਵੱਲੋ ਇਸ ਯੋਗ ਦਿਵਸ ਮੌਕੇ ਭਾਗ ਲੈਣ ਵਾਲੇ ਭਾਗੀਦਾਰਾਂ ਨੂੰ ਬੂਟੇ ਵੰਡੇ ਗਏ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...