Thursday, 18 July 2024

ਮੱਲੂ ਪੋਤਾ ਵਿਖੇ ‘’ਸਰਕਾਰ ਆਪ ਕੇ ਦੁਆਰ’’ ਤਹਿਤ ਲਗਾਇਆ ਜਾਵੇਗਾ ਕੈਂਪ 19 ਜੁਲਾਈ ਨੂੰ

19 ਜੁਲਾਈ ਨੂੰ ਗੁਰਦੁਆਰਾ ਸਿੰਘ ਸਭਾ ਹਾਲ ਨੇੜੇ ਸੁਸਾਇਟੀ ਬੈਂਕ ਮੱਲੂ ਪੋਤਾ ਵਿਖੇ ''ਸਰਕਾਰ ਆਪ ਕੇ ਦੁਆਰ'' ਤਹਿਤ ਲਗਾਇਆ ਜਾਵੇਗਾ ਕੈਂਪ: ਉਪ ਮੰਡਲ ਮੈਜਿਸਟਰੇਟ ਬੰਗਾ

ਬੰਗਾ, 18 ਜੁਲਾਈ :-   ਮੁੱਖ ਮੰਤਰੀ ਪੰਜਾਬ . ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਸਰਕਾਰ ਆਪ ਕੇ ਦੁਆਰ ਸਬੰਧੀ 19 ਜੁਲਾਈ 2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਹਾਲ ਨੇੜੇ ਸੁਸਾਇਟੀ ਬੈਂਕ ਮੱਲੂ ਪੋਤਾ ਵਿਖੇ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਬੰਗਾ ਵਿਕਰਮਜੀਤ ਸਿੰਘ ਪਾਂਥੇ ਨੇ ਦਿੰਦਿਆ ਦੱਸਿਆ ਕਿ ਇਸ ਕੈਪ ਵਿੱਚ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣ ਕੇ ਮੌਕੇ 'ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ, ਤਹਿਸੀਲ, ਸਿਹਤ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪਾਵਰ ਕਾਮ, ਕਿਰਤ ਵਿਭਾਗ, ਪੁਲਿਸ ਵਿਭਾਗ, ਜ਼ਿਲ੍ਹਾ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਆਦਿ ਸ਼ਾਮਲ ਹੋਣਗੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ। 

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME