ਅੰਮ੍ਰਿਤਸਰ 31 ਜੁਲਾਈ -- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਬੀਤੇ ਕੱਲ ਕੀਤੀ ਗਈ ਸਿਫਾਰਸ਼ ਉੱਤੇ ਕਾਰਵਾਈ ਕਰਦੇ ਹੋਏ ਡਾਇਰੈਕਟਰ ਸਥਾਨਕ ਸਰਕਾਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਰਜਿਸਟਰੇਸ਼ਨ ਦੇ ਮੁੱਦੇ ਉੱਤੇ ਲਾਪਰਵਾਹੀ ਵਰਤਣ ਵਾਲੇ ਰਈਆ ਦੇ ਕਲਰਕ ਸ੍ਰੀ ਓਂਕਾਰ ਸਿੰਘ ਨੂੰ ਮੁਅਤਲ ਕਰ ਦਿੱਤਾ ਹੈ । ਦੱਸਣ ਯੋਗ ਹੈ ਕਿ ਕੱਲ ਹੀ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਉਕਤ ਕਲਰਕ ਵੱਲੋਂ ਵੋਟਰ ਰਜਿਸਟਰੇਸ਼ਨ ਦੇ ਮਾਮਲੇ ਵਿੱਚ ਕੀਤੀ ਜਾ ਕੀਤੀ ਜਾ ਰਹੀ ਲਾਪਰਵਾਹੀ ਦਾ ਹਵਾਲਾ ਦਿੰਦੇ ਹੋਏ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਪੱਤਰ ਲਿਖ ਕੇ ਉਸ ਦੀ ਕੁਤਾਹੀ ਪ੍ਰਤੀ ਜਾਣੂ ਕਰਵਾਇਆ ਸੀ। ਅੱਜ ਡਾਇਰੈਕਟਰ ਸਥਾਨਕ ਸਰਕਾਰਾਂ ਸ਼੍ਰੀ ਉਮਾ ਸ਼ੰਕਰ ਗੁਪਤਾ ਨੇ ਤੁਰੰਤ ਪ੍ਰਭਾਵ ਨਾਲ ਸ੍ਰੀ ਉਂਕਾਰ ਸਿੰਘ ਨੂੰ ਮੁਅਤਲ ਕਰਕੇ ਕਾਰਜ ਸਾਧਕ ਅਫਸਰ ਰਈਆ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਬਾਬਤ ਨਗਰ ਕੌਂਸਲ ਵਿੱਤ ਮਤਾ ਪਾਸ ਕਰਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...