ਨਵਾਂਸ਼ਹਿਰ 26 ਜੁਲਾਈ :- ਸਸਸਸ ਲੰਗੜੋਆ ਵਿਖੇ ਡਾਇਰੈਕਟਰ ਜਨਰਲ ਆਫ ਪੁਲਿਸ ਟ੍ਰੈਫਿਕ ਵਿਭਾਗ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਨਾਬਾਲਗ ਵਿਦਿਆਰਥੀ ਦੇ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਤਹਿਤ ਜਾਗਰੂਕ ਕੀਤਾ ਗਿਆ। ਸੈਮੀਨਾਰ ਮੌਕੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਆਪਣੇ ਭਾਸ਼ਣ ਰਾਹੀਂ ਜਾਗਰੂਕ ਕੀਤਾ। ਟ੍ਰੈਫਿਕ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਟ੍ਰੈਫਿਕ ਨਿਯਮਾਂ ਤਹਿਤ ਜੇਕਰ ਕੋਈ ਨਾਬਾਲਗ ਵਿਦਿਆਰਥੀ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਉਸ ਉੱਤੇ ਨਵੇਂ ਮੋਟਰ ਵਹੀਕਲ ਐਕਟ ਤਹਿਤ ਜਿਸ ਵਿੱਚ 25000 ਰੁਪਏ ਜੁਰਮਾਨਾ ਤੇ ਉਸਦੇ ਮਾਤਾ ਪਿਤਾ ਨੂੰ ਤਿੰਨ ਸਾਲ ਦੀ ਸਜ਼ਾ ਜਾਂ ਦੋਵੇਂ ਹੋ ਸਕਦੀਆਂ ਹਨ। ਪ੍ਰਵੀਨ ਕੁਮਾਰ ਨੇ ਦੱਸਿਆ ਕਿ ਨਿੱਤ ਵਧਦੇ ਹੋਏ ਹਾਦਸਿਆਂ ਨੂੰ ਰੋਕਣ ਲਈ ਡੀ ਜੀ ਪੀ ਟ੍ਰੈਫਿਕ ਵਲੋਂ ਸਖਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਜੇਕਰ ਕੋਈ ਨਾਬਾਲਗ ਆਪਣੇ ਵਾਹਨ ਤੋਂ ਇਲਾਵਾ ਜੇਕਰ ਕਿਸੇ ਦੂਸਰੇ ਵਿਅਕਤੀ ਜਾਂ ਰਿਸ਼ਤੇਦਾਰਾਂ ਦਾ ਵਾਹਨ ਚਲਾਉੰਦਾ ਕਾਬੂ ਕੀਤਾ ਗਿਆ ਤਾਂ ਉਸ ਉਤੇ ਵੀ ਸਜ਼ਾ ਏ ਜ਼ਾਬਤਾ ਲਾਗੂ ਹੋਵੇਗਾ। ਪੁਲਿਸ ਅਧਿਕਾਰੀ ਵਲੋਂ ਬੱਚਿਆਂ ਨੂੰ ਫਾਸਟ ਫੂਡ ਦਾ ਤਿਆਗ ਕਰਨ,ਆਪਣੇ ਜੀਵਨ ਵਿੱਚ ਸਾਈਕਲ ਨੂੰ ਸ਼ਾਮਲ ਕਰਨ,ਕਸਰਤ ਕਰਨ, ਮੁਬਾਇਲ ਫੋਨ ਦੀ ਵਰਤੋਂ ਕਰਨ ਨੂੰ ਸੰਕੋਚਣ ਤੇ ਜੋਥ ਦਿੱਤਾ।ਉਹਨਾਂ ਕਿਹਾ ਕਿ ਵਾਹਨ ਚਲਾਉਣ ਸਮੇਂ ਸਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਤੇ ਵਾਹਨ ਦੇ ਦਸਤਾਵੇਜ਼ ਮੁਕੰਮਲ ਰੱਖਣ ਲਈ ਜਾਗਰੂਕ ਕੀਤਾ।ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਜੋਰ ਦਿੱਤਾ।ਸੰਸਥਾ ਮੁਖੀ ਵਲੋਂ ਪੁਲਿਸ ਜੀ ਕਾਰਗੁਜ਼ਾਰੀ ਤੇ ਸੰਤੁਸ਼ਟੀ ਪ੍ਰਗਟਾਈ ਤੇ ਧੰਨਵਾਦ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੋਂ ਇਲਾਵਾ ਸੁਖਵਿੰਦਰ ਲਾਲ ਸਾਇੰਸ ਮਾਸਟਰ, ਹਰਿੰਦਰ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।
ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਬੱਚਿਆਂ ਨੂੰ ਨਵੇਂ ਮੋਟਰ ਵਹੀਕਲ ਐਕਟ ਤਹਿਤ ਜਾਗਰੂਕ ਕਰਨ ਮੌਕੇ।