Tuesday, 30 July 2024

ਲੰਗੜੋਆ ਸਕੂਲ ਚ ਡੇਂਗੂ ਤੇ ਮਲੇਰੀਆ ਦੇ ਰੋਕਥਾਮ ਲਈ ਫੌਗਿੰਗ ਕਰਵਾਈ

ਨਵਾਂਸ਼ਹਿਰ 31 ਜੁਲਾਈ:- ਬਰਸਾਤ ਦੇ ਦਿਨਾਂ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਚੇਤ ਤੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਵੱਖ ਵੱਖ ਤਰ੍ਹਾਂ ਦੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਹੀ ਲੜੀ ਤਹਿਤ ਐਸ.ਐਮ.ਓ ਮੁਜੱਫਰਪੁਰ ਡਾਕਟਰ ਗਿਤਾਂਜਲੀ ਸਿੰਘ ਦੇ ਆਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ ਵਿਖੇ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਤੇ ਇਸ ਦੇ ਬਚਾਅ ਲਈ ਫੌਗਿੰਗ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਨੂੰ ਸਕੂਲ ਚ ਖੜ੍ਹੇ ਪਾਣੀ ਚੋਂ ਮੱਛਰ ਦਾ ਲਾਰਵਾ ਮਿਲਿਆ ਜਿਸਨੂੰ ਮੌਕੇ ਤੇ ਨਸਟ ਕੀਤਾ ਗਿਆ।ਇਸ ਮੌਕੇ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਸੁਰਿੰਦਰ ਬਾਂਸਲ ਨੇ ਬੱਚਿਆਂ ਨੂੰ ਬਰਸਾਤ ਦੇ ਮੌਸਮ ਦੌਰਾਨ ਸ਼ਰੀਰ ਦੀ ਸਫਾਈ ਰੱਖਣ ਤੇ ਬਾਹਰੀ ਖਾਣਾ ਖਾਣ ਤੋਂ ਪਰਹੇਜ਼ ਕਰਨ ਦੀ ਗੱਲ ਕਹੀ। ਬਾਂਸਲ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸ਼ਰੀਰ ਨੂੰ ਪੂਰੀ ਤਰ੍ਹਾਂ ਢਕ ਕੇ ਰੱਖਣਾ ਚਾਹੀਦਾ ਹੈ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵੱਲੋਂ ਸਿਹਤ ਵਿਭਾਗ ਦੀ ਸਮੁੱਚੀ ਟੀਮ ਜਿਨ੍ਹਾਂ ਵਿਚ ਗੁਰਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ ਬ੍ਰੀਡਰ ਚੈਕਰ,ਮੋਹਨ ਲਾਲ ਸਲੋਹ ਬ੍ਰੀਡਰ ਚੈਕਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਵੀ ਸਹਿਯੋਗ ਲਈ ਆਸ ਜਤਾਈ।ਇਸ ਮੌਕੇ ਸਕੂਲ ਦੇ ਵਿਦਿਆਰਥੀ ਤੇ ਸਟਾਫ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME