Wednesday, 31 July 2024

ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 5 ਅਗਸਤ ਤੋਂ

ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 5 ਅਗਸਤ ਤੋਂ
ਹੁਸ਼ਿਆਰਪੁਰ, 31 ਜੁਲਾਈ (ਬਿਊਰੋ ਚੀਫ)   ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ 8 ਅਗਸਤ 2024 ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ। ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ 2 ਅਗਸਤ 2024 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਸੰਪਰਕ ਕਰ ਸਕਦੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵੱਲੋਂ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇੇਰੇ ਜਾਣਕਾਰੀ ਲਈ ਫੋਲ ਨੰਬਰ 01882-220025  ਅਤੇ 98722-77136 'ਤੇ ਕਿਸੇ ਵੀ ਕੰਮਕਾਜ਼ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME