Sunday, 21 July 2024

ਮੁਲਾਜ਼ਮਾਂ ਦੇ ਹੱਕਾਂ ਲਈ ਰਣਵੀਰ ਢਿੱਲੋ ਵਲੋਂ ਕੀਤਾ ਸੰਘਰਸ਼ ਕਿਰਤੀਆਂ ਕਾਮਿਆਂ ਲਈ ਹਮੇਸ਼ਾ ਮਿਸਾਲ ਬਣਿਆ ਰਹੇਗਾ : ਪ੍ਰੋ. ਬਡੂੰਗਰ

ਪਟਿਆਲਾ , 21 ਜੁਲਾਈ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦੇ ਹੱਕਾਂ ਲਈ ਤਿੱਖਾ ਹਮੇਸ਼ਾ ਤਤਪਰ ਅਤੇ ਸੰਘਰਸ਼ ਕਰਦੀਆਂ ਰਹੀਆਂ ਪ੍ਰਮੁੱਖ  ਜਥੇਬੰਦੀਆਂ ਪੰਜਾਬ ਸੁਬੋਰਡੀਨੇਟ ਸਰਵਿਸਿਸ  ਫੈਡਰੇਸ਼ਨ ਦੇ ਪ੍ਰਧਾਨ ਰਣਵੀਰ  ਸਿੰਘ ਢਿੱਲੋ ਸੀਪੀਆਈ, ਤਰਲੋਚਨ ਸਿੰਘ ਰਾਣਾ ਸੀਪੀਆਈਐਮ ਤੇ ਅਕਾਲੀ ਦਲ ਦੀ ਜਥੇਬੰਦੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕੀਤੀ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਮੁੱਖ ਜਥੇਬੰਦੀ ਜੋ ਮੁਲਾਜ਼ਮਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰਦੀ ਰਹੀ ਦੇ ਪ੍ਰਧਾਨ 
ਚਰਨਜੀਤ ਸਿੰਘ ਵਾਲੀਆ ਅਤੇ ਜਨਰਲ ਸਕੱਤਰ ਵਜੋਂ ਉਹ ਖੁਦ ਅਹੁਦੇ ਤੇ ਸੇਵਾਵਾਂ ਨਿਭਾਉਦੇ ਰਹੇ । ਉਨ੍ਹਾਂ ਅੱਗੇ ਕਿਹਾ ਕਿ 
ਪੰਜਾਬ ਸੁਬੋਰਡੀਨੇਟ ਸਰਵਿਸਿਸ ਫੈਡਰੇਸ਼ਨ ਦੇ ਪ੍ਰਧਾਨ ਰਣਵੀਰ ਸਿੰਘ ਢਿੱਲੋ ਸੀਪੀਆਈ ਦੀ ਮੌਤ ਤੇ ਕਹਿ ਰਹੇ ਦੁੱਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਜਥੇਬੰਦੀਆਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਉਹ ਪੰਜਾਬ  ਦੇ ਕਿਰਤੀ ਕਾਮਿਆਂ ਵਾਸਤੇ ਹਮੇਸ਼ਾ ਸੰਘਰਸ਼ਸ਼ੀਲ ਰਹੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਮਨਾਉਣ ਵਿੱਚ ਹਮੇਸ਼ਾ ਮੋਹਰੀ ਹੋ ਕੇ ਸੇਵਾਵਾਂ ਨਿਭਾਉਂਦੇ ਰਹੇ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਰਣਬੀਰ ਸਿੰਘ ਢਿੱਲੋ ਵੱਲੋਂ ਨਿਭਾਈਆਂ ਗਈਆਂ ਮੁਲਾਜ਼ਮ ਹਿਤੈਸ਼ੀ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ  ਕੀਤਾ ਗਿਆ ਸੰਘਰਸ਼ ਹਮੇਸ਼ਾ ਕਿਰਤੀਆਂ ਕਾਮਿਆਂ ਲਈ ਹਮੇਸ਼ਾ ਮਿਸਾਲ ਬਣਿਆ ਰਹੇਗਾ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME